ਭਗਵੰਤ ਮਾਨ ਸਰਕਾਰ ਦੇ ਇਸ ਫੈਸਲੇ ਨਾਲ ਸਾਰੇ ਪੰਜਾਬ ਚ ਛਾਈ ਖੁਸ਼ੀ ਦੀ ਲਹਿਰ

ਪੰਜਾਬ ਸਰਕਾਰ ਨੇ ਅਧਿਆਪਕ ਦਿਵਸ ਤੇ ਸਿੱਖਿਆ ਵਿਭਾਗ ਦੇ 8736 ਮੁਲਾਜ਼ਮਾਂ ਨੂੰ ਤੋਹਫ਼ਾ ਦਿੱਤਾ ਹੈ। ਇਨ੍ਹਾਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਪੱਕੇ ਕਰ ਦਿੱਤਾ ਹੈ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕੇ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਲੀਲ ਹੈ ਕਿ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ

ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਪ੍ਰਾਪਤੀਆਂ ਕੀਤੀਆਂ ਗਈਆਂ ਹਨ। ਹੁਣ ਪੰਜਾਬ ਸਰਕਾਰ ਨੇ ਵੀ ਇਸੇ ਤਰਜ਼ ਤੇ ਕਦਮ ਅੱਗੇ ਵਧਾਏ ਹਨ। ਜਿੱਥੇ ਹੋਰ ਸਰਕਾਰਾਂ ਸਰਕਾਰੀ ਨੌਕਰੀਆਂ ਨੂੰ ਖ਼ਤਮ ਕਰ ਰਹੀਆਂ ਹਨ ਉਥੇ ਹੀ ਪੰਜਾਬ ਦੀ ਆਪ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਕੱਚੇ ਮੁਲਾਜ਼ਮ ਪਹਿਲਾਂ ਅਕਾਲੀ ਭਾਜਪਾ ਸਰਕਾਰ ਵੇਲੇ ਫੇਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਅਤੇ ਫੇਰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਧਰਨੇ ਲਗਾਉਂਦੇ ਰਹੇ ਹਨ

ਪਰ ਕਿਸੇ ਵੀ ਸਰਕਾਰ ਨੇ ਇਨ੍ਹਾਂ ਦਾ ਮਸਲਾ ਹੱਲ ਨਹੀਂ ਸੀ ਕੀਤਾ। ਹੁਣ ਸਿੱਖਿਆ ਵਿਭਾਗ ਦੇ ਇਹ ਕੱਚੇ ਮੁਲਾਜ਼ਮ ਖੁਸ਼ ਹਨ ਕਿ ਉਨ੍ਹਾਂ ਨੂੰ ਪੱਕੇ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵਿਭਾਗਾਂ ਦੇ ਕੱਚੇ ਮੁਲਾਜ਼ਮ ਵੀ ਪੱਕੇ ਕੀਤੇ ਜਾਣਗੇ। ਇੱਥੇ ਦੱਸਣਾ ਬਣਦਾ ਹੈ ਕਿ ਇਸ ਸਾਲ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਗਾਰੰਟੀ ਦਿੱਤੀ ਸੀ

ਕਿ ਜੇਕਰ ਉਨ੍ਹਾਂ ਦੀ ਪੰਜਾਬ ਵਿੱਚ ਸਰਕਾਰ ਬਣਦੀ ਹੈ ਤਾਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਸੁਧਾਰ ਕੀਤੇ ਜਾਣਗੇ। ਅਜੇ ਤਾਂ ਇਸ ਸਰਕਾਰ ਨੂੰ ਹੋਂਦ ਵਿੱਚ ਆਏ ਕੁਝ ਹੀ ਸਮਾਂ ਹੋਇਆ ਹੈ। ਉਮੀਦ ਕੀਤੀ ਜਾਂਦੀ ਹੈ ਕਿ ਆਉਣ ਵਾਲੇ ਸਮੇਂ ਦੌਰਾਨ ਸੂਬਾ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਹੋਰ ਵੀ ਫ਼ੈਸਲੇ ਲਏ ਜਾਣਗੇ। ਸੂਬੇ ਦੀ ਜਨਤਾ ਪਾਰਟੀ ਵੱਲੋਂ ਦਿੱਤੀ ਗਈ ਇੱਕ ਇੱਕ ਗਾਰੰਟੀ ਨੂੰ ਪੂਰੀ ਹੋਇਆ ਦੇਖਣਾ ਚਾਹੁੰਦੀ ਹੈ।

Leave a Reply

Your email address will not be published.