ਪਰਿਵਾਰ ਦਾ ਰੋ ਰੋ ਹੋਇਆ ਬੁਰਾ ਹਾਲ, ਜਦੋਂ ਮੁੰਡੇ ਬਾਰੇ ਘਰ ਆ ਗਈ ਮਾੜੀ ਖਬਰ

ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਪੰਜਾਬ ਸਰਕਾਰ ਦੁਆਰਾ ਸੂਬੇ ਵਿੱਚ ਅਮਲ ਦੀ ਵਿਕਰੀ ਨੂੰ ਰੋਕਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸੰਬੰਧ ਵਿਚ ਪੁਲਿਸ ਨੇ ਇਕ ਮੁਹਿੰਮ ਛੇੜੀ ਹੋਈ ਹੈ। ਕਿੰਨੇ ਹੀ ਵਿਅਕਤੀ ਇਸ ਮਾਮਲੇ ਵਿੱਚ ਫੜੇ ਜਾ ਚੁੱਕੇ ਹਨ। ਉਨ੍ਹਾ ਤੇ ਮਾਮਲਾ ਦਰਜ ਕਰਕੇ ਜੇ ਲ ਭੇਜਿਆ ਜਾਂਦਾ ਹੈ। ਸ੍ਰੀ ਮੁਕਤਸਰ ਸਾਹਿਬ ਦੀ ਜੇ ਲ ਵਿੱਚ ਇੱਕ ਵਿਅਕਤੀ ਦੁਆਰਾ ਆਪਣੀ ਜਾਨ ਦੇ ਦਿੱਤੀ ਗਈ ਹੈ। ਇਸ ਵਿਅਕਤੀ ਨੂੰ ਅਮਲ ਦੇ ਮਾਮਲੇ ਵਿੱਚ ਥਾਣਾ ਲੰਬੀ ਦੀ ਪੁਲਿਸ ਨੇ ਫੜਿਆ ਸੀ

ਅਤੇ ਮਾਮਲਾ ਦਰਜ ਕਰਕੇ ਉਸ ਨੂੰ 18 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹ ਵਾ ਲਾ ਤੀ ਦੇ ਤੌਰ ਤੇ ਭੇਜਿਆ ਗਿਆ ਸੀ। ਇੱਥੇ ਉਸ ਨੇ ਗ ਲ ਤ ਕਦਮ ਚੁੱਕ ਲਿਆ। ਇਸ ਵਿਅਕਤੀ ਦ‍ ਨਾਮ ਸੁਰਿੰਦਰ ਸਿੰਘ ਦੱਸਿਆ ਜਾ ਰਿਹਾ ਹੈ। ਜੋ ਕਿ ਪਿੰਡ ਮਹਿਣਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਕ ਸੁਰਿੰਦਰ ਸਿੰਘ ਨੇ ਆਪਣਾ ਪਰਨਾ ਗਲ ਵਿੱਚ ਪਾ ਕੇ ਜੰਗਲੇ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ ਹੈ। ਇਸ ਘਟਨਾ ਦਾ ਪਤਾ ਲੱਗਣ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।

ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਦੂਜੇ ਪਾਸੇ ਮਿ੍ਤਕ ਦੇ ਪਰਿਵਾਰ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਉਸ ਤੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਉਹ ਅਜਿਹੇ ਕੰਮਾਂ ਵਿੱਚ ਸ਼ਾਮਲ ਨਹੀਂ ਸੀ। ਇਸ ਕਰਕੇ ਹੀ ਉਸ ਨੇ ਇਹ ਕਦਮ ਚੁੱਕਿਆ ਹੈ। ਮਿ੍ਤਕ ਦੇ ਸਬੰਧੀ ਇਨਸਾਫ਼ ਦੀ ਮੰਗ ਕਰ ਰਹੇ ਹਨ। ਹੁਣ ਇਸ ਮਾਮਲੇ ਦੀ ਮੈਜਿਸਟਰੇਟੀ ਜਾਂਚ ਕੀਤੀ ਜਾਵੇਗੀ। ਜਿਸ ਤੋਂ ਬਾਅਦ ਅਸਲ ਸਚਾਈ ਪਤਾ ਲੱਗ ਜਾਵੇਗੀ।

Leave a Reply

Your email address will not be published.