ਥਾਣੇਦਾਰ ਦੀ ਮੋਤ ਦੇ ਮਾਮਲੇ ਚ ਵੱਡਾ ਮੋੜ, ਪਰਿਵਾਰ ਨੇ ਸਸਕਾਰ ਰੋਕਕੇ ਰੱਖ ਦਿੱਤੀ ਇਹ ਮੰਗ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਵਿੱਚ ਡਿਊਟੀ ਕਰਨ ਵਾਲੇ ਥਾਣੇਦਾਰ ਸਤੀਸ਼ ਕੁਮਾਰ ਦੁਆਰਾ ਜਾਨ ਦੇਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਮਿ੍ਤਕ ਦੇ ਸਬੰਧੀ ਇਸ ਮਾਮਲੇ ਵਿਚ ਟਾਂਡਾ ਦੇ ਥਾਣਾ ਮੁਖੀ ਉਂਕਾਰ ਸਿੰਘ ਬਰਾੜ ਤੇ 306 ਦਾ ਮਾਮਲਾ ਦਰਜ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੂੰ ਸ਼ਿਕਵਾ ਹੈ ਕਿ ਪੁਲਿਸ ਦੁਆਰਾ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਜਿੰਨੀ ਦੇਰ 306 ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਐੱਫ.ਆਈ.ਆਰ ਦੀ ਕਾਪੀ ਨਹੀਂ ਦਿੱਤੀ ਜਾਂਦੀ

ਓਨੀ ਦੇਰ ਉਹ ਮ੍ਰਿਤਕ ਸਤੀਸ਼ ਕੁਮਾਰ ਦਾ ਅੰਤਮ ਸਸਕਾਰ ਨਹੀਂ ਕਰਨਗੇ। ਇੱਥੇ ਦੱਸਣਾ ਬਣਦਾ ਹੈ ਕਿ ਸਤੀਸ਼ ਕੁਮਾਰ ਨੇ ਖ਼ੁਦ ਤੇ ਗ ਲੀ ਚਲਾ ਕੇ ਆਪਣੀ ਜਾਨ ਦੇ ਦਿੱਤੀ ਸੀ। ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਸਤੀਸ਼ ਕੁਮਾਰ ਨੇ ਇਕ ਵੀਡੀਓ ਵੀ ਵਾਇਰਲ ਕੀਤੀ ਸੀ। ਵੀਡੀਓ ਵਿੱਚ ਉਨ੍ਹਾਂ ਨੇ ਟਾਂਡਾ ਦੇ ਇੰਸਪੈਕਟਰ ਉਂਕਾਰ ਸਿੰਘ ਬਰਾੜ ਤੇ ਬੇ ਇੱ ਜ਼ ਤ ਕਰਨ ਦੇ ਦੋਸ਼ ਲਗਾਏ ਸਨ। ਇਸ ਤੋਂ ਬਿਨਾਂ ਉਹ ਇਕ ਪੱਤਰ ਵੀ ਲਿਖ ਕੇ ਛੱਡ ਗਏ ਹਨ। ਸੀਨੀਅਰ ਪੁਲਿਸ ਅਧਿਕਾਰੀ ਕਹਿ ਰਹੇ ਹਨ

ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਅਧਾਰ ਤੇ ਉਹ 174 ਦੀ ਕਾਰਵਾਈ ਕਰ ਰਹੇ ਹਨ। ਮ੍ਰਿਤਕ ਸਤੀਸ਼ ਕੁਮਾਰ ਦੇ ਰਿਸ਼ਤੇਦਾਰਾਂ ਦੀ ਦਲੀਲ ਹੈ ਕਿ ਜਦੋਂ ਆਮ ਮਾਮਲਿਆਂ ਵਿੱਚ ਵੀਡੀਓ ਜਾਂ ਪੱਤਰ ਦੇ ਆਧਾਰ ਤੇ 306 ਦਾ ਪਰਚਾ ਦਰਜ ਕੀਤਾ ਜਾ ਸਕਦਾ ਹੈ ਤਾਂ ਇਸ ਮਾਮਲੇ ਵਿੱਚ ਕਿਉਂ ਨਹੀਂ? ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਹ ਲਿਖ ਕੇ ਦਿੱਤਾ ਜਾਵੇ ਕਿ ਅੱਗੇ ਤੋਂ ਪੰਜਾਬ ਦੇ ਕਿਸੇ ਵੀ ਥਾਣੇ ਵਿੱਚ ਇਸ ਆਧਾਰ ਤੇ 306 ਦਾ ਮਾਮਲਾ ਦਰਜ ਨਹੀਂ ਹੋਵੇਗਾ।

ਦੂਜੇ ਪਾਸੇ ਸੀਨੀਅਰ ਪੁਲਿਸ ਅਧਿਕਾਰੀ ਦਾ ਮੰਨਣਾ ਹੈ ਕਿ ਉਨ੍ਹਾਂ ਵੱਲੋਂ ਜੋ ਕਾਰਵਾਈ ਕੀਤੀ ਜਾ ਰਹੀ ਹੈ ਉਹ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਵਿਭਾਗ ਨੇ ਵਿਸ਼ੇਸ਼ ਜਾਂਚ ਟੀਮ ਬਣਾਈ ਹੈ। ਜਿਸ ਦੀ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਦੂਜੇ ਪਾਸੇ ਮ੍ਰਿਤਕ ਸਤੀਸ਼ ਕੁਮਾਰ ਦੇ ਸਬੰਧੀ ਆਪਣੀ ਗੱਲ ਤੇ ਅੜੇ ਹੋਏ ਹਨ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.