ਸੜਕ ਹਾਦਸੇ ਚ 2 ਨੌਜਵਾਨਾਂ ਦੀ ਹੋਈ ਮੋਤ, ਪਰਿਵਾਰ ਚ ਛਾਈ ਸੋਗ ਦੀ ਲਹਿਰ

ਨੌਜਵਾਨ ਤੇਜ਼ ਰਫਤਾਰ ਨਾਲ ਵਾਹਨ ਚਲਾਉਂਦੇ ਹਨ। ਦੋ ਪਹੀਆ ਵਾਹਨ ਤੇ ਕਈ ਕਈ ਸਵਾਰ ਹੋ ਜਾਂਦੇ ਹਨ। ਜਦੋਂ ਇਹ ਨੌਜਵਾਨ ਸੜਕ ਤੇ ਲਾਪਰਵਾਹੀ ਨਾਲ ਡਰਾਈਵਿੰਗ ਕਰਦੇ ਹਨ ਤਾਂ ਹਾਦਸੇ ਹੋ ਜਾਂਦੇ ਹਨ। ਪਹਿਲਾਂ ਇਸ ਤਰ੍ਹਾਂ ਦਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆ ਚੁੱਕਾ ਹੈ। ਜਿੱਥੇ 2 ਵੱਖ ਵੱਖ ਮੋਟਰਸਾਈਕਲਾਂ ਤੇ 3-3 ਨੌਜਵਾਨ ਸਵਾਰ ਹੋ ਕੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੇਲਾ ਦੇਖਣ ਗਏ ਸਨ। ਇਨ੍ਹਾਂ ਦੇ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ 2 ਦੀ ਜਾਨ ਚਲੀ ਗਈ ਸੀ।

2 ਤਰਨਤਾਰਨ ਅਤੇ 2 ਅੰਮ੍ਰਿਤਸਰ ਹਸਪਤਾਲ ਵਿੱਚ ਭਰਤੀ ਹਨ। ਇਸ ਤਰ੍ਹਾਂ ਦਾ ਹੀ ਮਾਮਲਾ ਜ਼ਿਲ੍ਹਾ ਮੋਗਾ ਦੇ ਥਾਣਾ ਅਜੀਤਵਾਲ ਤੋਂ ਸਾਹਮਣੇ ਆਇਆ ਹੈ। ਜਿੱਥੇ 4 ਨੌਜਵਾਨ ਹਾਦਸੇ ਦੀ ਲਪੇਟ ਵਿੱਚ ਆਏ ਹਨ। ਇਨ੍ਹਾਂ ਵਿੱਚੋਂ 2 ਦੀ ਜਾਨ ਚਲੀ ਗਈ ਹੈ ਜਦਕਿ 2 ਮੋਗਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਹਨ। ਮਿਲੀ ਜਾਣਕਾਰੀ ਮੁਤਾਬਕ ਚਾਰੇ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਨਾਨਕਸਰ ਵਿਖੇ ਮੱਥਾ ਟੇਕਣ ਜਾ ਰਹੀ ਸਨ। ਤੇਜ਼ ਰਫ਼ਤਾਰ ਮੋਟਰਸਾਈਕਲ ਦੇ ਬੇਕਾਬੂ

ਹੋ ਜਾਣ ਕਾਰਨ ਹਾਦਸਾ ਵਾਪਰ ਗਿਆ। ਜਿਸ ਨਾਲ ਅਰਸ਼ਦੀਪ ਸਿੰਘ ਅਤੇ ਰਮਨਦੀਪ ਸਿੰਘ ਅੱਖਾਂ ਮੀਟ ਗਏ। ਅਰਸ਼ਦੀਪ ਸਿੰਘ ਦੀ ਉਮਰ 21 ਸਾਲ ਅਤੇ ਰਮਨਦੀਪ ਸਿੰਘ ਦੀ ਉਮਰ 20 ਸਾਲ ਸੀ। ਇਹ ਦੋਵੇਂ ਨੌਜਵਾਨ ਪਿੰਡ ਭਿੰਡਰ ਕਲਾਂ ਦੇ ਰਹਿਣ ਵਾਲੇ ਸਨ। ਅਰਸ਼ਮੀਤ ਸਿੰਘ ਅਤੇ ਗੁਰਮੀਤ ਸਿੰਘ ਦੇ ਸੱ ਟਾਂ ਲੱਗੀਆਂ ਹਨ। ਇਨ੍ਹਾਂ ਨੂੰ ਡਾਕਟਰੀ ਸਹਾਇਤਾ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਜਿੱਥੇ ਇਨ੍ਹਾਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ। ਮ੍ਰਿਤਕ ਅਰਸ਼ਦੀਪ ਸਿੰਘ ਦੇ ਪਿਤਾ ਤਰਸੇਮ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਵੱਲੋਂ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਹਾਦਸੇ ਕਾਰਨ 2 ਘਰਾਂ ਦੇ ਚਿਰਾਗ ਬੁਝ ਗਏ ਹਨ। ਪਰਿਵਾਰ ਦੇ ਜੀਆਂ ਦੀ ਹਾਲਤ ਬਿਆਨ ਕਰਨ ਤੋਂ ਬਾਹਰ ਹੈ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

Leave a Reply

Your email address will not be published.