ਕੌਣ ਕਰ ਰਿਹਾ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ, ਕੁਰਸੀ ਤੋਂ ਲਾਹੁਣ ਦੀਆਂ ਤਿਆਰੀਆਂ

ਰਾਜਨੀਤਿਕ ਪਾਰਟੀਆਂ ਸਰਕਾਰਾਂ ਬਣਾਉਣ ਲਈ ਨਵੇਂ ਨਵੇਂ ਢੰਗ ਤਰੀਕੇ ਅਪਣਾਉਂਦੀਆਂ ਰਹਿੰਦੀਆਂ ਹਨ। ਸਾਡੇ ਮੁਲਕ ਵਿੱਚ ਤਾਂ ਵਿਧਾਇਕਾਂ ਨੂੰ ਖਰੀਦਣ ਦੇ ਵੀ ਦੋਸ਼ ਲਗਾਏ ਜਾਂਦੇ ਹਨ। ਇਹ ਦੋਸ਼ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲਗਾਏ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਭਗਵੰਤ ਮਾਨ ਸਰਕਾਰ ਦੇ ਸਭ ਤੋਂ ਵੱਡੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੁਣ ਭਾਜਪਾ ਤੇ ਦੋਸ਼ ਲਗਾਏ ਹਨ ਕਿ ਭਾਜਪਾ ਪੰਜਾਬ ਵਿੱਚ

ਉਨ੍ਹਾਂ ਦੀ ਸਰਕਾਰ ਨੂੰ ਤੋੜਨਾ ਚਾਹੁੰਦੀ ਹੈ। ਭਾਜਪਾ ਨੇ ਇਸ ਕੰਮ ਲਈ 1375 ਕਰੋਡ਼ ਦੀ ਰਕਮ ਰੱਖੀ ਹੈ। ਹਰਪਾਲ ਚੀਮਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਲਈ ਪ੍ਰਤੀ ਵਿਧਾਇਕ 20 ਤੋ 25 ਕਰੋਡ਼ ਦੀ ਬੋਲੀ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਦਾ ਅਪਰੇਸ਼ਨ ਲੋਟਸ ਦਿੱਲੀ ਵਿਚ ਬੁਰੀ ਤਰਾਂ ਫੇਲ੍ਹ ਸਾਬਿਤ ਹੋਇਆ। ਉਸੇ ਤਰ੍ਹਾਂ ਹੀ ਪੰਜਾਬ ਵਿੱਚ ਵੀ ਇਹ ਆਪਰੇਸ਼ਨ ਫੇਲ੍ਹ ਹੋਵੇਗਾ। ਇਹ ਜਾਣਕਾਰੀ ਹਰਪਾਲ ਸਿੰਘ

ਚੀਮਾ ਨੇ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਜਦੋਂ ਪੱਤਰਕਾਰਾਂ ਵੱਲੋਂ ਉਨ੍ਹਾਂ ਵਿਧਾਇਕਾਂ ਦੇ ਨਾਂ ਪੁੱਛੇ ਗਏ। ਜਿਨ੍ਹਾਂ ਨੂੰ ਖਰੀਦਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਉਨ੍ਹਾਂ ਵੱਲੋਂ ਕਿਸੇ ਵਿਧਾਇਕ ਦਾ ਨਾਮ ਉਜਾਗਰ ਨਹੀਂ ਕੀਤਾ ਗਿਆ। ਚੀਮਾ ਨੇ ਕਿਹਾ ਕਿ ਈ.ਡੀ ਅਤੇ ਸੀ.ਬੀ.ਆਈ ਵਰਗੀਆਂ ਵੱਡੀਆਂ ਏਜੰਸੀਆਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਪਿੱਛੇ ਲੱਗੀਆਂ ਹੋਈਆਂ ਹਨ।

Leave a Reply

Your email address will not be published.