ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਇਸ ਤਰ੍ਹਾਂ ਪੰਜਾਬ ਚ ਚੱਲਣਗੇ ਖੇਤੀ ਟਿਊਵੈੱਲ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਇੱਕ ਹੋਰ ਉਪਰਾਲਾ ਕੀਤਾ ਗਿਆ ਹੈ। ਸਰਕਾਰ ਦੀ ਯੋਜਨਾ ਹੈ ਕਿ ਬਿਜਲੀ ਤੇ ਚੱਲਣ ਵਾਲੇ ਇਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਨਾਲ ਚਲਾਇਆ ਜਾਵੇ। ਇਸ ਨਾਲ ਜਿੱਥੇ ਬਿਜਲੀ ਦੀ ਕਮੀ ਦੂਰ ਹੋਵੇਗੀ, ਉੱਥੇ ਹੀ ਆਰਥਿਕ ਬੱਚਤ ਵੀ ਹੋਵੇਗੀ। ਇਕ ਅੰਦਾਜ਼ੇ ਮੁਤਾਬਕ ਸਰਕਾਰ ਦੇ ਇਸ ਕਦਮ ਨਾਲ ਸਰਕਾਰੀ ਖ਼ਜ਼ਾਨੇ ਨੂੰ ਲਗਭਗ 200 ਕਰੋੜ ਰੁਪਏ ਦਾ ਸਾਲਾਨਾ ਲਾਭ ਹੋਵੇਗਾ।

ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਇਸ ਦੀ ਸ਼ੁਰੂਆਤ ਕਰ ਦਿੱਤੀ ਹੈ। ਜਿਸ ਅਧੀਨ 25000 ਮੋਟਰਾਂ ਲਈ 54 ਮੈਗਾਵਾਰ ਦਾ ਟੈਂਡਰ ਕੀਤਾ ਗਿਆ ਹੈ। ਸਰਕਾਰ ਦੇ ਇਸ ਕਦਮ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਦੁਆਰਾ ਦੱਸਿਆ ਗਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਇਹ ਵੱਡਾ ਫੈਸਲਾ ਲਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਸੂਬੇ ਵਿੱਚ ਪਰਾਲੀ ਸਾੜੇ ਜਾਣ ਦੇ ਮਸਲੇ ਦਾ ਹੱਲ ਕਰਨ ਲਈ ਵੀ ਮਾਨ ਸਰਕਾਰ ਦੁਆਰਾ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਸੰਬੰਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਧਾਨ ਮੰਤਰੀ ਨੂੰ ਮਿਲੇ ਸਨ। ਮਾਨ ਸਰਕਾਰ ਵੱਲੋਂ ਖੇਤੀ ਸੈਕਟਰ ਪ੍ਰਤੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਇਹ ਪ੍ਰਾਜੈਕਟ ਕਿੰਨੀ ਦੇਰ ਵਿਚ ਸਿਰੇ ਚੜ੍ਹਦੇ ਹਨ। ਪੰਜਾਬ ਦੀ ਜਨਤਾ ਤਾਂ ਸਰਕਾਰ ਤੋਂ ਬਹੁਤ ਉਮੀਦਾਂ ਰੱਖ ਰਹੀ ਹੈ। ਇਨ੍ਹਾਂ ਉਮੀਦਾਂ ਕਾਰਨ ਹੀ ਪੰਜਾਬ ਵਾਸੀਆਂ ਨੇ ਇੰਨੀ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਹੈ।

Leave a Reply

Your email address will not be published. Required fields are marked *