ਭਗਵੰਤ ਮਾਨ ਸਰਕਾਰ ਨੂੰ ਵੱਡਾ ਝਟਕਾ, ਅੱਜ ਹੋ ਗਿਆ ਇਹ ਕੰਮ

ਪੰਜਾਬ ਸਰਕਾਰ ਨੂੰ ਹੋਂਦ ਵਿੱਚ ਆਏ ਅਜੇ 6 ਮਹੀਨੇ ਹੋਏ ਹਨ। ਸਰਕਾਰ ਨੂੰ ਕਦਮ ਕਦਮ ਤੇ ਚੁ ਣੌ ਤੀ ਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੋਂਦ ਵਿੱਚ ਆਉਣ ਤੋਂ ਬਾਅਦ ਸਰਕਾਰ ਨੇ ਫ਼ੈਸਲਾ ਕੀਤਾ ਸੀ ਸੂਬੇ ਵਿਚ ਇਕ ਵਿਧਾਇਕ ਇਕ ਪੈਨਸ਼ਨ ਦਾ ਫਾਰਮੂਲਾ ਲਾਗੂ ਹੋਵੇਗਾ। ਭਾਵੇਂ ਕੋਈ ਵਿਧਾਇਕ ਜਿੰਨੀ ਵਾਰ ਮਰਜ਼ੀ ਚੁਣਿਆ ਜਾਵੇ ਪਰ ਉਸ ਨੂੰ ਇਕ ਹੀ ਪੈਨਸ਼ਨ ਦਿੱਤੀ ਜਾਵੇਗੀ। ਸਰਕਾਰ ਦੇ ਇਸ ਫੈਸਲੇ ਦਾ ਪੰਜਾਬ ਦੀ ਜਨਤਾ ਨੇ ਵੀ ਸੁਆਗਤ ਕੀਤਾ ਸੀ ਕਿਉਂਕਿ ਇਸ ਨਾਲ ਸਰਕਾਰੀ

ਖ਼ਜ਼ਾਨੇ ਤੇ ਪੈਣ ਵਾਲੇ ਵਾਧੂ ਬੋਝ ਤੋਂ ਰਾਹਤ ਮਿਲਣੀ ਸੀ। ਦੂਜੇ ਪਾਸੇ ਜਿਹੜੇ ਵਿਧਾਇਕ ਕਈ ਕਈ ਪੈਨਸ਼ਨਾਂ ਲੈ ਰਹੇ ਸਨ, ਉਨ੍ਹਾਂ ਨੂੰ ਸਰਕਾਰ ਦਾ ਇਹ ਫੈਸਲਾ ਰਾਸ ਨਹੀਂ ਆਇਆ। ਜਿਸ ਕਰਕੇ ਉਨ੍ਹਾਂ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ। ਜਿਸ ਤੋਂ ਬਾਅਦ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ਵਿੱਚ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਆਪਣੇ ਪੱਖ ਵਿੱਚ ਕੀ ਤੱਥ ਪੇਸ਼ ਕਰਦੀ ਹੈ।

ਇਨ੍ਹਾਂ ਤੱਥਾਂ ਦੇ ਆਧਾਰ ਤੇ ਹੀ ਹਾਈ ਕੋਰਟ ਵੱਲੋਂ ਕੋਈ ਫ਼ੈਸਲਾ ਲਿਆ ਜਾਵੇਗਾ। ਪਟੀਸ਼ਨ ਦਾਇਰ ਕਰਨ ਵਾਲੇ ਵਿਧਾਇਕਾਂ ਦੀ ਦਲੀਲ ਹੈ ਕਿ ਉਨ੍ਹਾਂ ਦੇ ਖ਼ਰਚੇ ਬਹੁਤ ਜ਼ਿਆਦਾ ਹਨ। ਇਕ ਪੈਨਸ਼ਨ ਨਾਲ ਉਨ੍ਹਾਂ ਦਾ ਗੁਜ਼ਾਰਾ ਨਹੀਂ ਚਲਦਾ। ਦੂਜੇ ਪਾਸੇ ਪੰਜਾਬ ਸਰਕਾਰ ਦੀ ਦਲੀਲ ਸੀ ਕਿ ਵਿਧਾਇਕਾਂ ਦੇ ਹਰ ਇੱਕ ਕਾਰਜ ਕਾਲ ਦੀ ਵੱਖਰੀ ਵੱਖਰੀ ਪੈਨਸ਼ਨ ਦੇਣ ਨਾਲ ਸਰਕਾਰੀ ਖਜ਼ਾਨੇ ਤੇ ਵਾਧੂ ਬੋਝ ਪੈਂਦਾ ਹੈ। ਇਹ ਪੈਸਾ ਸੂਬੇ ਦੇ ਵਿਕਾਸ ਲਈ ਵਰਤਿਆ ਜਾ ਸਕਦਾ ਹੈ।

ਹੁਣ ਪੰਜਾਬ ਵਾਸੀਆਂ ਦੀਆਂ ਨਜ਼ਰਾਂ ਇਸ ਪਾਸੇ ਲੱਗੀਆਂ ਹੋਈਆਂ ਹਨ ਕਿ ਪੰਜਾਬ ਸਰਕਾਰ ਆਪਣੇ ਪੱਖ ਵਿੱਚ ਕੀ ਤੱਥ ਪੇਸ਼ ਕਰਦੀ ਹੈ ਤਾਂ ਕਿ ਸਰਕਾਰ ਦੁਆਰਾ ਲਾਗੂ ਕੀਤਾ ਗਿਆ ਫੈਸਲਾ ਜਿਉਂ ਦਾ ਤਿਉਂ ਰਹਿ ਸਕੇ। ਮੌਜੂਦਾ ਸਰਕਾਰ ਤੋਂ ਸੂਬੇ ਦੀ ਜਨਤਾ ਨੂੰ ਬਹੁਤ ਸਾਰੀਆਂ ਉਮੀਦਾਂ ਹਨ। ਇਸ ਪਾਰਟੀ ਨੇ ਚੋਣਾਂ ਸਮੇਂ ਇਕ ਵਿਧਾਇਕ ਇਕ ਪੈਨਸ਼ਨ ਦਾ ਭਰੋਸਾ ਦਿੱਤਾ ਸੀ। ਜਿਸ ਕਰਕੇ ਜਨਤਾ ਨੇ ਇਸ ਪਾਰਟੀ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾਈਆਂ ਅਤੇ 92 ਉਮੀਦਵਾਰਾਂ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ।

Leave a Reply

Your email address will not be published.