ਯੂਨੀਵਰਸਿਟੀ ਕਾਂਡ ਮਾਮਲੇ ਚ ਵੱਡੀ ਅਪਡੇਟ, ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ

ਚੰਡੀਗੜ੍ਹ ਯੂਨੀਵਰਸਿਟੀ ਵਿਚ ਹੋਸਟਲ ਵਿੱਚ ਰਹਿਣ ਵਾਲੀਆਂ ਵਿਦਿਆਰਥਣਾਂ ਦੀ ਵੀਡੀਓ ਦਾ ਮਾਮਲਾ ਸੋਸ਼ਲ ਮੀਡੀਆ ਤੇ ਪੂਰੀ ਤਰ੍ਹਾਂ ਛਾਇਆ ਹੋਇਆ ਹੈ। ਇਸ ਬਾਰੇ ਕਈ ਤਰ੍ਹਾਂ ਦੀਆਂ ਖਬਰਾਂ ਆ ਰਹੀਆਂ ਹਨ। ਕਿਹਾ ਜਾ ਰਿਹਾ ਸੀ ਕਿ 60 ਵਿਦਿਆਰਥਣਾਂ ਦੀ ਬਾਥਰੂਮ ਦੀ ਵਰਤੋਂ ਕਰਦੇ ਸਮੇਂ ਵੀਡੀਓ ਬਣਾਈ ਗਈ ਹੈ। ਇਹ ਵੀ ਖਬਰ ਸਾਹਮਣੇ ਆਈ ਸੀ ਕਿ ਕਈ ਲੜਕੀਆਂ ਨੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਹੈ। ਜੋ ਵੱਖ ਵੱਖ ਹਸਪਤਾਲਾਂ ਵਿਚ ਭਰਤੀ ਹਨ।

ਇਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇਕ ਪ੍ਰੈੱਸ ਕਾਨਫਰੰਸ ਕਰਕੇ ਇਹ ਸਪੱਸ਼ਟ ਕੀਤਾ ਸੀ ਕਿ ਕਿਸੇ ਵੀ ਵਿਦਿਆਰਥਣ ਨੂੰ ਆਪਣੀ ਜਾਨ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਨਾ ਹੀ ਕੋਈ ਵਿਦਿਆਰਥਣ ਹਸਪਤਾਲ ਵਿਚ ਭਰਤੀ ਹੈ। ਉਨ੍ਹਾਂ ਨੇ ਜਨਤਾ ਨੂੰ ਅ ਫ ਵਾ ਹਾਂ ਤੋਂ ਬਚਣ ਦੀ ਸਲਾਹ ਦਿੰਦੇ ਹੋਏ ਇਸ ਮਾਮਲੇ ਵਿਚ ਨਿਰਪੱਖ ਜਾਂਚ ਦਾ ਭਰੋਸਾ ਵੀ ਦਿੱਤਾ ਸੀ। ਇਸ ਤਰ੍ਹਾਂ ਹੀ ਸੂਬੇ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਅਫਵਾਹਾਂ ਤੇ ਭਰੋਸਾ ਨਾ ਕਰਨ ਦੀ ਸਲਾਹ ਦਿੱਤੀ ਸੀ।

ਹੁਣ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਹੈ ਕਿ ਹੁਣ ਤਕ ਜੋ ਵੀ ਜਾਂਚ ਕੀਤੀ ਗਈ ਹੈ, ਉਸ ਮੁਤਾਬਕ ਜਿਸ ਵਿਦਿਆਰਥਣ ਦੀ ਗੱਲ ਹੋ ਰਹੀ ਹੈ, ਇਹ ਵੀਡੀਓ ਉਸੇ ਵਿਦਿਆਰਥਣ ਦੀ ਹੈ। ਇਸ ਵਿਦਿਆਰਥਣ ਨੇ ਇਹ ਵੀ ਦੱਸਿਆ ਹੈ ਕਿ ਉਸ ਨੇ ਕਿਸੇ ਦੀ ਕੋਈ ਵੀਡੀਓ ਨਹੀਂ ਬਣਾਈ। ਜ਼ਿਲ੍ਹਾ ਪੁਲਿਸ ਮੁਖੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੋਬਾਈਲ ਫੋਨ ਕਬਜ਼ੇ ਵਿੱਚ ਲੈ ਲਏ ਹਨ ਅਤੇ ਜਾਂਚ ਲਈ ਫਾਰੈਂਸਿਕ ਟੀਮ ਨੂੰ ਭੇਜੇ ਜਾ ਰਹੇ ਹਨ। ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.