ਯੂਨੀਵਰਸਿਟੀ ਦੀਆਂ ਕੁੜੀਆਂ ਦੀ ਵਾਇਰਲ ਵੀਡੀਓ ਦੇ ਮਾਮਲੇ ਚ ਮਨੀਸ਼ਾ ਗੁਲਾਟੀ ਦਾ ਵੱਡਾ ਬਿਆਨ

ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਦੀਆ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਤੱਕ ਵੀ ਪਹੁੰਚ ਗਿਆ ਹੈ। ਜਿਸ ਤੋਂ ਬਾਅਦ ਉਹ ਮੌਕੇ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਨ੍ਹਾਂ ਨੇ ਇਕ ਪ੍ਰੈੱਸ ਕਾਨਫਰੰਸ ਕੀਤੀ। ਜਿਸ ਵਿਚ ਦੱਸਿਆ ਕਿ ਜਿਸ ਲੜਕੀ ਦਾ ਵੀਡੀਓ ਬਣਾਉਣ ਸਬੰਧੀ ਜ਼ਿਕਰ ਕੀਤਾ ਜਾ ਰਿਹਾ ਹੈ, ਉਸ ਨੂੰ ਪੁਲਿਸ ਨੇ ਫੜ ਲਿਆ ਹੈ। ਮਾਮਲਾ ਦਰਜ ਹੋ ਚੁੱਕਾ ਹੈ।

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਇਹ ਸਭ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਸ ਲੜਕੀ ਨੇ ਇਹ ਵੀਡੀਓਜ਼ ਕਿਸ ਦੇ ਕਹਿਣ ਤੇ ਬਣਾਈਆਂ ਅਤੇ ਕਿਉਂ ਬਣਾਈਆਂ? ਇਸ ਮਾਮਲੇ ਵਿੱਚ ਹੋਰ ਕੌਣ ਕੌਣ ਸ਼ਾਮਲ ਹੈ? ਇਹ ਵੀਡੀਓਜ਼ ਕਿੱਥੇ ਵਾਇਰਲ ਕੀਤੀਆਂ ਗਈਆਂ? ਇਹ ਸਭ ਜਾਂਚ ਦਾ ਵਿਸ਼ਾ ਹੈ। ਚੇਅਰਪਰਸਨ ਨੇ ਜਨਤਾ ਨੂੰ ਅ ਫ ਵਾ ਹਾਂ ਤੋਂ ਬਚਣ ਦੀ ਵੀ ਸਲਾਹ ਦਿੱਤੀ ਹੈ।

ਉਨ੍ਹਾਂ ਦੇ ਦੱਸਣ ਮੁਤਾਬਕ ਇਹ ਸੁਣਨ ਵਿਚ ਆ ਰਿਹਾ ਹੈ ਕਿ ਕੁਝ ਲੜਕੀਆਂ ਨੇ ਜਾਨ ਦੇਣ ਦੀ ਕੋਸ਼ਿਸ਼ ਕੀਤੀ ਹੈ। ਕੁਝ ਵੱਖ ਵੱਖ ਹਸਪਤਾਲਾਂ ਵਿੱਚ ਭਰਤੀ ਹਨ ਆਦਿ। ਇਸ ਤਰ੍ਹਾਂ ਦੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ ਪਰ ਇਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਲੜਕੀ ਨੇ ਜਾਨ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਨਾ ਹੀ ਕੋਈ ਹਸਪਤਾਲ ਵਿਚ ਭਰਤੀ ਹੈ। ਵਿਦਿਆਰਥੀ ਭਾ ਵੁ ਕ ਹੋਏ ਹਨ।

ਇਹ ਮਾਮਲਾ ਹੀ ਅਜਿਹਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੇ ਨਾਲ ਸੀਨੀਅਰ ਪੁਲੀਸ ਅਫਸਰ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਕ ਟਵੀਟ ਕਰ ਚੁੱਕੇ ਹਨ। ਜਿਸ ਵਿਚ ਜਿੱਥੇ ਉਨ੍ਹਾਂ ਨੇ ਇਸ ਘਟਨਾ ਦੀ ਨਿ ਖੇ ਧੀ ਕੀਤੀ ਸੀ, ਉੱਥੇ ਹੀ ਜਨਤਾ ਨੂੰ ਅ ਫ ਵਾ ਹਾਂ ਤੋਂ ਬਚਣ ਦੀ ਸਲਾਹ ਵੀ ਦਿੱਤੀ ਸੀ। ਉਨ੍ਹਾਂ ਨੇ ਵੀ ਦੱਸਿਆ ਸੀ ਕਿ ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

Leave a Reply

Your email address will not be published. Required fields are marked *