ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਮਾਮਲਾ, ਯੂਨੀਵਰਸਿਟੀ ਚ 2 ਦਿਨ ਦੀ ਛੁੱਟੀ ਦਾ ਐਲਾਨ

ਖਰੜ ਨੇੜਲੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੇ ਘਟਨਾ ਕ੍ਰਮ ਤੋਂ ਬਾਅਦ ਯੂਨੀਵਰਸਿਟੀ ਵਿਚ 2 ਦਿਨ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਯੂਨੀਵਰਸਿਟੀ ਦੇ ਰਜਿਸਟਰਾਰ ਵੱਲੋਂ ਕੀਤਾ ਗਿਆ ਹੈ। ਜਿਸ ਮੁਤਾਬਕ 19 ਅਤੇ 20 ਸਤੰਬਰ ਨੂੰ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਨਹੀਂ ਹੋਵੇਗੀ ਪਰ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਆਪਣੀ ਡਿਊਟੀ ਤੇ ਹਾਜ਼ਰ ਹੋਵੇਗਾ। ਇਹ ਫੈਸਲਾ ਯੂਨੀਵਰਸਿਟੀ ਵਿਚ ਵਾਪਰੀ ਘਟਨਾ ਨੂੰ ਦੇਖਦੇ ਹੋਏ ਲਿਆ ਗਿਆ ਹੈ।

ਇੱਥੇ ਦੱਸਣਾ ਬਣਦਾ ਹੈ ਕਿ ਇਸ ਯੂਨੀਵਰਸਿਟੀ ਦੇ ਹੋਸਟਲ ਦੀਆਂ ਕਈ ਦਰਜਨ ਵਿਦਿਆਰਥਣਾਂ ਦੀ ਗਲਤ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਦੀ ਖਬਰ ਦੀ ਮੀਡੀਆ ਵਿੱਚ ਚਰਚਾ ਹੋ ਰਹੀ ਹੈ। ਇਸ ਮਾਮਲੇ ਵਿਚ ਇਕ ਸਟੂਡੈਂਟ ਨੂੰ ਫਡ਼ਿਆ ਵੀ ਗਿਆ ਹੈ। ਸੀਨੀਅਰ ਪੁਲਿਸ ਅਧਿਕਾਰੀ ਆਖ ਚੁੱਕੇ ਹਨ ਕਿ ਇਹ ਵੀਡੀਓ ਉਸੇ ਸਟੂਡੈਂਟ ਦੀ ਹੈ, ਜਿਸ ਨੂੰ ਫਡ਼ਿਆ ਗਿਆ ਹੈ। ਪੁਲਿਸ ਨੇ ਮੋਬਾਈਲ ਵੀ ਆਪਣੇ ਕਬਜ਼ੇ ਵਿਚ ਲੈ ਲਏ ਸਨ। ਜੋ ਫਾਰੈਂਸਿਕ ਟੀਮ ਨੂੰ ਜਾਂਚ ਲਈ ਭੇਜਣ

ਦੀ ਗੱਲ ਆਖੀ ਸੀ। ਸੋਸ਼ਲ ਮੀਡੀਆ ਤੇ ਇਹ ਵੀ ਖ਼ਬਰਾਂ ਆਈਆਂ ਸਨ ਕਿ ਕਈ ਵਿਦਿਆਰਥਣਾਂ ਨੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਹੈ। ਇਹ ਵਿਦਿਆਰਥਣਾਂ ਵੱਖ ਵੱਖ ਹਸਪਤਾਲਾਂ ਵਿਚ ਭਰਤੀ ਹਨ। ਸੀਨੀਅਰ ਪੁਲਿਸ ਅਧਿਕਾਰੀ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇਸ ਨੂੰ ਸਿਰਫ਼ ਅ ਫ ਵਾ ਹ ਦੱਸਿਆ ਸੀ ਅਤੇ ਜਨਤਾ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ

ਇਸ ਮਾਮਲੇ ਦੀ ਜਾਂਚ ਕਰਾਏ ਜਾਣ ਦਾ ਭਰੋਸਾ ਦਿੱਤਾ ਹੈ। ਇਨ੍ਹਾਂ ਸਾਰੇ ਹਾਲਾਤਾਂ ਨੂੰ ਦੇਖਦੇ ਹੋਏ ਹੀ 2 ਦਿਨ ਲਈ ਚੰਡੀਗਡ਼੍ਹ ਯੂਨੀਵਰਸਿਟੀ ਵਿੱਚ ਰਜਿਸਟਰਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। 19 ਅਤੇ 20 ਸਤੰਬਰ ਨੂੰ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਤਾਂ ਯੂਨੀਵਰਸਿਟੀ ਵਿੱਚ ਆਵੇਗਾ ਪਰ ਵਿਦਿਆਰਥੀਆਂ ਦੀ ਪੜ੍ਹਾਈ ਨਹੀਂ ਹੋਵੇਗੀ। ਵਿਦਿਆਰਥੀਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *