ਜਨਮਦਿਨ ਤੇ ਕੇਕ ਕੱਟਣਾ ਪਿਆ ਮਹਿੰਗਾ, ਪੁਲਿਸ ਨੇ 1 ਔਰਤ ਸਮੇਤ 5 ਮੁੰਡੇ ਕੀਤੇ ਕਾਬੂ

ਕਈ ਲੋਕ ਫੋਕੀ ਸ਼ੋ ਸ਼ੇ ਬਾਜ਼ੀ ਦੇ ਤੌਰ ਤੇ ਅਜਿਹੀਆਂ ਹਰਕਤਾਂ ਕਰਦੇ ਹਨ, ਜੋ ਉਨ੍ਹਾਂ ਨੂੰ ਬਾਅਦ ਵਿੱਚ ਭਾਰੀ ਪੈ ਜਾਂਦੀਆਂ ਹਨ। ਪਿਛਲੇ ਦਿਨੀਂ ਇਕ ਵੀਡੀਓ ਪੁਲਿਸ ਦੇ ਧਿਆਨ ਵਿੱਚ ਆਈ ਸੀ। ਜਿਸ ਵਿੱਚ ਜਨਮ ਦਿਨ ਦਾ ਕੇਕ ਇੱਕ ਵੱਡੀ ਤਿੱਖੀ ਚੀਜ਼ ਨਾਲ ਕੱ ਟਿ ਆ ਗਿਆ ਸੀ ਅਤੇ ਫੇਰ ਫਾ ਏ ਰ ਕੱਢੇ ਗਏ ਸਨ। ਇਸ ਮਾਮਲੇ ਵਿੱਚ ਲਹਿਰਾ ਪੁਲਿਸ ਨੇ 10 ਤਾਰੀਖ ਨੂੰ ਪਰਚਾ ਦਰਜ ਕਰ ਲਿਆ ਸੀ। ਹੁਣ ਇਸ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।

5 ਵਿਅਕਤੀ ਕਾਬੂ ਕੀਤੇ ਜਾ ਚੁੱਕੇ ਹਨ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ 10 ਤਾਰੀਖ਼ ਨੂੰ ਜੋ ਮਾਮਲਾ ਦਰਜ ਕੀਤਾ ਸੀ ਉਸ ਦੇ ਸੰਬੰਧ ਵਿਚ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਮਾਮਲੇ ਵਿੱਚ ਜਿਸ ਪ ਸ ਤ ਲ ਅਤੇ 12 ਬੋਰ ਦੀ ਦ ਮੂ ਕ ਦੀ ਵਰਤੋਂ ਕੀਤੀ ਗਈ ਸੀ ਇਹ ਬਲਜਿੰਦਰ ਸਿੰਘ ਉਰਫ ਸਾਭੀ ਦੀ ਪਤਨੀ ਕਰਮਜੀਤ ਕੌਰ ਵਾਸੀ ਲਦਾਲਾ ਦੇ ਨਾਮ ਦਰਜ ਹਨ। ਪੁਲਿਸ ਨੇ ਇਸ ਨੂੰ ਫੜ ਲਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਹੈ

ਕਿ ਇਸ ਮਾਮਲੇ ਵਿੱਚ ਨਾਮਾਲੂਮ 2 ਵਿਅਕਤੀਆਂ ਹਰਪ੍ਰੀਤ ਸਿੰਘ ਅਤੇ ਸੰਧੂਆਂ ਦਾ ਸਤਰਾਂਗੜ ਦੀ ਵੀ ਪਛਾਣ ਹੋ ਚੁੱਕੀ ਹੈ। ਇਨ੍ਹਾਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਇਹ ਸਾਰੇ ਵਿਅਕਤੀ ਜਲਦੀ ਫੜੇ ਜਾਣਗੇ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਨ੍ਹਾਂ ਕੋਲ ਕੋਈ ਹੋਰ ਗਲਤ ਸਾਮਾਨ ਤਾਂ ਨਹੀਂ?

ਇਨ੍ਹਾਂ ਨੇ ਕੋਈ ਹੋਰ ਕਾਰਵਾਈ ਤਾਂ ਨਹੀਂ ਕੀਤੀ? ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜ਼ਿਲ੍ਹੇ ਵਿੱਚੋਂ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਗ਼ ਲ ਤ ਅਨਸਰਾਂ ਪ੍ਰਤੀ ਇਕ ਵਿਸ਼ੇਸ਼ ਮੁਹਿੰਮ ਛੇੜੀ ਗਈ ਹੈ। ਜਿਹੜਾ ਵੀ ਇਸ ਕਿਸਮ ਦਾ ਵਿਅਕਤੀ ਨਜ਼ਰ ਆਉਂਦਾ ਹੈ ਉਸ ਤੇ ਕਾਰਵਾਈ ਕੀਤੀ ਜਾਂਦੀ ਹੈ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *