ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਮੁਲਾਜਮਾਂ ਚ ਛਾਈ ਖੁਸ਼ੀ ਦੀ ਲਹਿਰ

ਆਮ ਆਦਮੀ ਪਾਰਟੀ ਨੇ ਪੰਜਾਬ ਵਾਸੀਆਂ ਨੂੰ ਬਹੁਤ ਸਾਰੇ ਸੁਪਨੇ ਦਿਖਾਏ ਹਨ। ਜਿਨ੍ਹਾਂ ਵਿੱਚ ਰੁਜ਼ਗਾਰ, ਵਧੀਆ ਸਿੱਖਿਆ ਅਤੇ ਵਧੀਆ ਸਿਹਤ ਸਹੂਲਤਾਂ ਦਾ ਜ਼ਿਕਰ ਕੀਤਾ ਜਾ ਸਕਦਾ ਹੈ। ਸੂਬੇ ਦੇ ਕਰਮਚਾਰੀ ਸਰਕਾਰ ਅੱਗੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਚੋਣਾਂ ਸਮੇਂ ਵੀ ਪੰਜਾਬ ਦੇ ਕਰਮਚਾਰੀਆਂ ਨੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਅੱਗੇ ਇਹ ਮੰਗ ਰੱਖੀ ਸੀ ਅਤੇ ਪਾਰਟੀ ਨੇਤਾਵਾਂ ਨੇ ਇਸ ਸੰਬੰਧ ਵਿਚ ਹਾਂ ਪੱਖੀ ਹੁੰਗਾਰਾ ਭਰਿਆ ਸੀ।

ਹੁਣ ਜਦੋਂ ਇਸ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਤਾਂ ਕਰਮਚਾਰੀ ਚਾਹੁੰਦੇ ਹਨ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ। ਉਮੀਦ ਕੀਤੀ ਜਾ ਰਹੀ ਹੈ ਕਿ ਜਲਦੀ ਹੀ ਪੰਜਾਬ ਸਰਕਾਰ ਇਸ ਸਬੰਧੀ ਕੋਈ ਫੈਸਲਾ ਕਰ ਸਕਦੀ ਹੈ। ਇਸ ਸਬੰਧੀ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ, “ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਵਾਪਸ ਲੈਣ ਤੇ ਵਿਚਾਰ ਕਰ ਰਹੀ ਹੈ।

ਮੈਂ ਆਪਣੇ ਚੀਫ ਸੈਕਟਰੀ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੇ ਕਲਿਆਣ ਲਈ ਵਚਨਬੱਧ ਹਾਂ।” ਪੰਜਾਬ ਵਾਸੀਆਂ ਨੂੰ ਸਰਕਾਰ ਤੋਂ ਬਹੁਤ ਸਾਰੀਆਂ ਉਮੀਦਾਂ ਹਨ। ਜੇਕਰ ਸਰਕਾਰ ਜਨਤਾ ਦੀਆਂ ਉਮੀਦਾਂ ਤੇ ਖਰੀ ਉਤਰਦੀ ਹੈ ਤਾਂ ਇਹ ਜਨਤਾ ਲਈ ਬਹੁਤ ਹੀ ਖੁਸ਼ੀ ਵਾਲੀ ਗੱਲ ਹੋਵੇਗੀ।

Leave a Reply

Your email address will not be published.