ਯੂਨੀਵਰਸਿਟੀ ਮਾਮਲੇ ਚ ਨਵੀਂ ਅਪਡੇਟ, ਇੱਕ ਹਫਤੇ ਲਈ ਯੂਨੀਵਰਸਿਟੀ ਬੰਦ

ਚੰਡੀਗੜ੍ਹ ਯੂਨੀਵਰਸਿਟੀ ਤੋਂ ਨਵੀਂ ਅਪਡੇਟ ਸਾਹਮਣੇ ਆਈ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਯੂਨੀਵਰਸਿਟੀ ਵਿਚ 7 ਦਿਨਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਪਹਿਲਾਂ ਇਹ ਛੁੱਟੀਆਂ 2 ਦਿਨਾਂ ਲਈ ਕੀਤੀਆਂ ਗਈਆਂ ਸਨ। ਯੂਨੀਵਰਸਿਟੀ ਦੇ ਰਜਿਸਟਰਾਰ ਨੇ ਪਹਿਲਾਂ 2 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਸੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਯੂਨੀਵਰਸਿਟੀ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਡਿਊਟੀ ਤੇ ਆਵੇਗਾ ਪਰ ਵਿਦਿਆਰਥੀਆਂ ਦੀ ਪੜ੍ਹਾਈ ਨਹੀਂ ਹੋਵੇਗੀ

ਪਰ ਹੁਣ 7 ਦਿਨਾਂ ਲਈ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਘਰ ਨੂੰ ਜਾਂਦੀਆਂ ਦੇਖੀਆਂ ਗਈਆਂ। ਇੱਥੇ ਦੱਸਣਾ ਬਣਦਾ ਹੈ ਕਿ ਇਸ ਯੂਨੀਵਰਸਿਟੀ ਦੇ ਹੋਸਟਲ ਦੀਆਂ ਵਿਦਿਆਰਥਣਾਂ ਦੀਆਂ ਗ ਲ ਤ ਵੀਡਿਓਜ਼ ਵਾਇਰਲ ਹੋਣ ਦਾ ਮਾਮਲਾ 2 ਦਿਨਾਂ ਤੋਂ ਖ਼ੂਬ ਭਖਿਆ ਹੋਇਆ ਹੈ। ਇਸ ਸੰਬੰਧ ਵਿਚ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਰੋ ਸ ਮੁ ਜ਼ਾ ਹ ਰਾ ਵੀ ਕੀਤਾ ਸੀ। ਜਿਸ ਤੋਂ ਬਾਅਦ ਵੱਡੀ ਗਿਣਤੀ ਵਿਚ ਪੁਲਿਸ ਪਹੁੰਚ ਗਈ ਸੀ।

ਮਾਮਲਾ ਜ਼ਿਲਾ ਪੁਲਿਸ ਮੁਖੀ ਦੇ ਨਾਲ ਨਾਲ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਚਾਰ ਅਧੀਨ ਹੈ। ਇਸ ਮਾਮਲੇ ਦੇ ਸੰਬੰਧ ਵਿਚ ਇਕ ਵਿਦਿਆਰਥਣ ਨੂੰ ਫਡ਼ਿਆ ਗਿਆ ਹੈ। ਜਿਸ ਤੇ ਕਈ ਦਰਜਨ ਵਿਦਿਆਰਥਣਾਂ ਦੀਆਂ ਗ਼ ਲ ਤ ਵੀਡੀਓਜ਼ ਬਣਾਉਣ ਦੇ ਦੋਸ਼ ਹਨ। ਹਾਲਾਂਕਿ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਸੀ ਕਿ ਵਾਇਰਲ ਹੋਣ ਵਾਲੀ ਵੀਡਿਓ ਇਸੇ ਸਟੂਡੈਂਟ ਦੀ ਹੈ।

ਪੁਲਿਸ ਨੇ ਮੋਬਾਈਲ ਕਬਜ਼ੇ ਵਿਚ ਲੈ ਕੇ ਫਾਰੈਂਸਿਕ ਟੀਮ ਤੋਂ ਜਾਂਚ ਕਰਵਾਉਣ ਦੀ ਗੱਲ ਆਖੀ ਸੀ। ਇਹ ਵੀ ਖ਼ਬਰਾਂ ਸੁਣਨ ਨੂੰ ਮਿਲੀਆਂ ਸਨ ਕਿ ਕਈ ਵਿਦਿਆਰਥਣਾਂ ਨੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਹੈ ਅਤੇ ਕਈ ਵਿਦਿਆਰਥਣਾਂ ਹਸਪਤਾਲ ਵਿੱਚ ਭਰਤੀ ਹਨ ਪਰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਸੀ। ਇਸ ਸਾਰੇ ਘਟਨਾਕ੍ਰਮ ਦੇ ਚਲਦੇ ਹੋਏ ਯੂਨੀਵਰਸਿਟੀ ਵਿਚ 7 ਦਿਨਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

Leave a Reply

Your email address will not be published.