ਰਾਘਵ ਚੱਢਾ ਨੂੰ ਮਿਲੀ ਨਵੀਂ ਜਿੰਮੇਵਾਰੀ, ਕਿਹਾ ਇਸ ਕਾਬਿਲ ਸਮਝਣ ਲਈ ਧੰਨਵਾਦ

ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਜਿਸ ਨੂੰ ਦੇਖਦੇ ਹੋਏ ਵੱਖ ਵੱਖ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਆਮ ਆਦਮੀ ਪਾਰਟੀ ਨੇ ਵੀ ਇਸ ਸੰਬੰਧ ਵਿਚ ਕਮਰਕੱਸੇ ਕੱਸ ਲਏ ਹਨ। ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਹਿਮਾਚਲ ਅਤੇ ਗੁਜਰਾਤ ਵਿਚ ਪੂਰੀ ਤਿਆਰੀ ਵਿਚ ਨਜ਼ਰ ਆਉਂਦੀ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪਾਰਟੀ ਨੇ ਕੋ-ਇੰਚਾਰਜ ਲਗਾਇਆ ਹੈ।

ਇੱਥੇ ਦੱਸਣਾ ਬਣਦਾ ਹੈ ਕਿ ਰਾਘਵ ਚੱਢਾ ਇੱਕ ਨੌਜਵਾਨ ਚਿਹਰਾ ਹਨ। ਜੋ ਪਾਰਟੀ ਵਿੱਚ ਚੰਗਾ ਪ੍ਰਭਾਵ ਰੱਖਦੇ ਹਨ। ਫਰਵਰੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਰਾਘਵ ਚੱਢਾ ਨੇ ਅਹਿਮ ਭੂਮਿਕਾ ਨਿਭਾਈ ਸੀ। ਜਿਸ ਤੋਂ ਬਾਅਦ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 117 ਵਿੱਚੋਂ 92 ਸੀਟਾਂ ਤੇ ਜਿੱਤ ਹਾਸਲ ਹੋਈ ਸੀ। ਹੁਣ ਗੁਜਰਾਤ ਸੂਬੇ ਵਿੱਚ ਵੀ ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਵੋਟਰਾਂ ਨਾਲ ਤਾਲਮੇਲ ਕਰਨਾ ਸ਼ੁਰੂ ਕੀਤਾ ਹੋਇਆ ਹੈ।

ਦਿੱਲੀ ਅਤੇ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਕੀ ਕਾਰਗੁਜ਼ਾਰੀ ਦਿਖਾਉਂਦੀ ਹੈ ਇਸ ਤੇ ਸਭ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ। ਦੂਜੇ ਪਾਸੇ ਪਾਰਟੀ ਹਾਈ ਕਮਾਨ ਨੂੰ ਵੀ ਉਮੀਦ ਹੈ ਕਿ ਰਾਘਵ ਚੱਢਾ ਪੰਜਾਬ ਵਾਂਗ ਗੁਜਰਾਤ ਵਿੱਚ ਵੀ ਵੋਟਰਾਂ ਨੂੰ ਪਾਰਟੀ ਨਾਲ ਜੋਡ਼ਨਗੇ ਅਤੇ ਪਾਰਟੀ ਨੂੰ ਜਿੱਤ ਦਿਵਾਉਣਗੇ।

Leave a Reply

Your email address will not be published.