ਸੀਐੱਮ ਦੇ ਮੰਤਰੀ ਨੇ ਆਪਣੇ ਰਿਸ਼ਤੇਦਾਰ ਲਵਾਏ ਨੌਕਰੀ, ਖਹਿਰਾ ਨੇ ਲਗਾਏ ਦੋਸ਼

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਆਏ 6 ਮਹੀਨੇ ਬੀਤ ਚੁੱਕੇ ਹਨ। ਪਾਰਟੀ ਆਪਣੀਆਂ ਪ੍ਰਾਪਤੀਆਂ ਗਿਣਾ ਰਹੀ ਹੈ। ਜੋ ਕੰਮ ਇਨ੍ਹਾਂ 6 ਮਹੀਨਿਆਂ ਵਿਚ ਸਰਕਾਰ ਨੇ ਕੀਤੇ ਹਨ, ਉਨ੍ਹਾਂ ਦਾ ਵੇਰਵਾ ਜਨਤਾ ਅੱਗੇ ਰੱਖਿਆ ਜਾ ਰਿਹਾ ਹੈ। ਦੂਜੇ ਪਾਸੇ ਹੋਰ ਪਾਰਟੀਆਂ ਦੁਆਰਾ ਸਰਕਾਰ ਦੀ ਨੁਕਤਾਚੀਨੀ ਵੀ ਕੀਤੀ ਜਾ ਰਹੀ ਹੈ ਅਤੇ ਸਰਕਾਰ ਤੇ ਦੋਸ਼ ਲਗਾਏ ਜਾ ਰਹੇ ਹਨ ਕਿ ਜਨਤਾ ਨੂੰ ਲਾਭ ਪਹੁੰਚਾਉਣ ਦੀ ਬਜਾਏ ਹੁਕਮਰਾਨ ਧਿਰ ਦੇ ਨੇਤਾ ਆਪਣੇ ਸਬੰਧੀਆਂ

ਨੂੰ ਲਾਭ ਪਹੁੰਚਾ ਰਹੇ ਹਨ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਤੇ ਟਵੀਟ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤੰਜ ਕੱਸੇ ਹਨ। ਜਿਸ ਵਿਚ ਉਹ ਇਕ ਮੰਤਰੀ ਦੁਆਰਾ ਆਪਣੇ ਹੀ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇਣ ਦਾ ਜ਼ਿਕਰ ਕਰਦੇ ਹਨ। ਉਨ੍ਹਾਂ ਨੇ ਅਖ਼ਬਾਰ ਦੀ ਇੱਕ ਖ਼ਬਰ ਦੀ ਕਾਤਰ ਸੋਸ਼ਲ ਮੀਡੀਆ ਤੇ ਸਾਂਝੀ ਕਰਦੇ ਹੋਏ ਇੱਕ ਟਵੀਟ ਕੀਤਾ ਹੈ। ਸੁਖਪਾਲ ਸਿੰਘ ਖਹਿਰਾ ਲਿਖਦੇ ਹਨ, “ਨੌਜਵਾਨਾਂ ਨੂੰ ਪਤਾ ਨਹੀਂ ਨੌਕਰੀ ਮਿਲਣੀ ਹੈ

ਜਾਂ ਨਹੀਂ ਮਿਲਣੀ ਪਰ ਭਗਵੰਤ ਮਾਨ ਦੇ ਇਕ ਮੰਤਰੀ ਸਾਬ ਨੇ ਆਪਣੇ ਭਰਾ ਦੇ ਸਹੁਰੇ ਨੂੰ ਅਤੇ ਆਪਣੀ ਮਾਸੀ ਦੀ ਬੇਟੀ ਨੂੰ ਨੌਕਰੀ ਜ਼ਰੂਰ ਦੇ ਦਿੱਤੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਕੀ ਇਨ੍ਹਾਂ ਇਨਕਲਾਬੀਆਂ ਦੇ ਬਦਲਾਓ ਦਾ ਮਤਲਬ ਖ਼ੁਦ ਨੂੰ ਲਾਹਾ ਦੇਣਾ ਸੀ ਜਾਂ ਪੰਜਾਬ ਨੂੰ? ਹੁਣ ਦੇਖਣਾ ਹੋਵੇਗਾ ਕਿ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਟਵੀਟ ਦਾ ਕੀ ਜਵਾਬ ਦਿੱਤਾ ਜਾਂਦਾ ਹੈ?

Leave a Reply

Your email address will not be published.