ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਨੇ ਕੀਤਾ ਇਹ ਕੰਮ

ਪੰਜਾਬ ਸਰਕਾਰ ਕਿਸਾਨੀ ਹਿੱਤਾਂ ਨੂੰ ਵੱਧ ਤੋਂ ਵੱਧ ਤਰਜੀਹ ਦੇ ਰਹੀ ਹੈ। ਸਰਕਾਰ ਚਾਹੁੰਦੀ ਹੈ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਜਿਸ ਅਧੀਨ ਕਿਸਾਨਾਂ ਦੇ ਟਿਊਬਵੈੱਲਾਂ ਦੇ ਲੋਡ ਵਧਾਉਣ ਲਈ ਲਗਾਤਾਰ ਦੂਜੀ ਵਾਰ ਫਿਰ ਸਮਾਂ ਸੀਮਾ ਵਿੱਚ ਵਾਧਾ ਕੀਤਾ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਕਿਸਾਨਾਂ ਨੂੰ ਵਲੰਟਰੀ ਡਿਸਕਲੋਜ਼ਰ ਸਕੀਮ (ਵੀਡੀਐੱਸ) ਅਧੀਨ ਟਿਊਬਵੈਲਾਂ ਦਾ ਲੋਡ ਵਧਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਰਕਾਰ ਨੇ ਇਹ ਲੋਡ ਫ਼ੀਸ 4750 ਰੁਪਏ ਤੋਂ

ਘਟਾ ਕੇ 2500 ਰੁਪਏ ਪ੍ਰਤੀ ਬੀ ਐੱਚ ਪੀ ਕਰ ਦਿੱਤੀ ਹੈ। ਪਹਿਲੀ ਵਾਰ ਇਹ ਸਕੀਮ 10 ਜੂਨ ਨੂੰ 45 ਦਿਨਾਂ ਲਈ (24 ਜੁਲਾਈ) ਤੱਕ ਸ਼ੁਰੂ ਕੀਤੀ ਗਈ ਸੀ। ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਇਸ ਦੀ ਮਿਆਦ 23 ਜੁਲਾਈ ਤੋਂ 15 ਸਤੰਬਰ ਤਕ ਵਧਾ ਦਿੱਤੀ ਸੀ। ਜਿਸ ਦਾ ਕਿਸਾਨਾਂ ਨੇ ਖੂਬ ਲਾਹਾ ਲਿਆ। ਕਿਸਾਨਾਂ ਨੂੰ ਇਸ ਸਕੀਮ ਅਧੀਨ 160 ਕਰੋੜ ਰੁਪਏ ਦਾ ਲਾਭ ਹੋਇਆ। ਹੁਣ ਤਕ 1.70 ਲੱਖ ਕਿਸਾਨ ਇਸ ਸਕੀਮ ਦਾ ਲਾਭ ਲੈ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਸਾਨਾਂ ਦੀ ਇਸ ਸਕੀਮ ਪ੍ਰਤੀ ਰੁਚੀ ਨੂੰ ਦੇਖਦੇ ਹੋਏ ਦੂਜੀ ਵਾਰ ਫੇਰ ਇਸ ਦੀ ਸਮਾਂ ਸੀਮਾ ਵਿੱਚ ਵਾਧਾ ਕੀਤਾ ਹੈ। ਹੁਣ ਵਲੰਟਰੀ ਡਿਸਕਲੋਜ਼ਰ ਸਕੀਮ ਦੀ ਮਿਆਦ ਵਿਚ 23 ਅਕਤੂਬਰ ਤੱਕ ਦਾ ਵਾਧਾ ਕੀਤਾ ਗਿਆ ਹੈ ਤਾਂ ਕਿ ਜਿਹੜੇ ਕਿਸਾਨ ਰਹਿ ਗਏ ਹਨ ਉਹ ਵੀ ਇਸ ਸਕੀਮ ਦਾ ਲਾਭ ਲੈ ਸਕਣ।

Leave a Reply

Your email address will not be published.