ਗੁਰੂਘਰ ਅੱਗਿਓ ਚੁੱਕਦੇ ਸੀ ਮੋਟਰਸਾਈਕਲ ਹੁਣ ਆ ਗਏ ਪੁਲਿਸ ਦੇ ਅੜਿੱਕੇ

ਧਾਰਮਿਕ ਸਥਾਨਾਂ ਅਤੇ ਮੇਲਿਆਂ ਆਦਿ ਤੋਂ 2 ਪਹੀਆ ਵਾਹਨ ਚੁੱਕੇ ਜਾਣਾ ਆਮ ਜਿਹੀ ਗੱਲ ਹੋ ਗਈ ਹੈ। ਪਿਛਲੇ ਦਿਨੀਂ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਇਲਾਕੇ ਤੋਂ ਮੋਟਰਸਾਈਕਲ ਚੁੱਕਣ ਵਾਲੇ ਕਈ ਨੌਜਵਾਨ ਕਾਬੂ ਕੀਤੇ ਗਏ ਸਨ। ਉਨ੍ਹਾਂ ਤੋਂ ਮੋਟਰਸਾਈਕਲ ਵੀ ਬਰਾਮਦ ਹੋਏ ਸਨ। ਹੁਣ ਇੱਕ ਮਾਮਲਾ ਤਰਨਤਾਰਨ ਦੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਨੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਤੇ ਮੇਲਿਆਂ ਅਤੇ ਧਾਰਮਿਕ ਸਥਾਨਾਂ ਤੋਂ ਮੋਟਰਸਾਈਕਲ ਚੁੱਕਣ ਦੇ ਦੋਸ਼ ਹਨ।

ਪੁਲਿਸ ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਪੁੱਛ ਗਿੱਛ ਕਰ ਰਹੀ ਹੈ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਉਨ੍ਹਾਂ ਨੇ 3 ਮੁੰਡੇ ਕਾਬੂ ਕੀਤੇ ਹਨ। ਜਿਨ੍ਹਾਂ ਤੋਂ 7 ਮੋਟਰਸਾਈਕਲ ਬਰਾਮਦ ਹੋਏ ਹਨ। ਇਹ ਤਿੰਨੇ ਹੀ ਮੁੰਡੇ ਫਤਿਆਬਾਦ ਦੇ ਰਹਿਣ ਵਾਲੇ ਹਨ। ਇਹ ਮੋਟਰਸਾਈਕਲ ਇਨ੍ਹਾਂ ਦੇ ਆਪਣੇ ਨਹੀਂ ਸਗੋਂ ਵੱਖ ਵੱਖ ਮੇਲਿਆਂ ਅਤੇ ਧਾਰਮਿਕ ਸਥਾਨਾਂ ਤੋਂ ਚੁੱਕੇ ਹੋਏ ਹਨ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਲਿਆ ਗਿਆ ਹੈ।

ਇਨ੍ਹਾਂ ਤੋਂ ਹੋਰ ਪੁੱਛ ਗਿੱਛ ਕੀਤੀ ਜਾਵੇਗੀ। ਇਨ੍ਹਾਂ ਦਾ ਪਿਛਲਾ ਰਿਕਾਰਡ ਵੀ ਚੈੱਕ ਕੀਤਾ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਇਹ ਮੁੰਡੇ ਪਿਛਲੇ 6 ਮਹੀਨਿਆਂ ਤੋਂ ਇਹ ਕਾਰਵਾਈਆਂ ਕਰ ਰਹੇ ਸਨ। ਇਹ ਮੋਟਰਸਾਈਕਲ ਚੁੱਕ ਕੇ ਅੱਗੇ ਵੱਖ ਵੱਖ ਥਾਵਾਂ ਤੇ ਵੇਚ ਦਿੰਦੇ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *