ਵਿਆਹ ਤੋਂ ਬਾਅਦ ਪਹਿਲੀ ਵਾਰ ਫਤਹਿਗੜ੍ਹ ਸਾਹਿਬ ਮੱਥਾ ਟੇਕਣ ਪਹੁੰਚੀ ਭਗਵੰਤ ਮਾਨ ਦੀ ਬੇਬੇ ਤੇ ਪਤਨੀ

ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਉਹ ਪਵਿੱਤਰ ਸਥਾਨ ਹੈ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਮੌਕੇ ਦੇ ਹਾਕਮ ਸੂਬਾ ਸਰਹੰਦ ਵਜੀਦ ਖਾਨ ਦੇ ਹੁਕਮਾਂ ਤੇ ਨੀਂਹਾਂ ਵਿੱਚ ਜਿਉਂਦੇ ਚਿਣ ਕੇ ਸ਼ਹੀਦ ਕੀਤਾ ਗਿਆ ਸੀ। ਇਸ ਅਸਥਾਨ ਤੇ ਹਰ ਸਿੱਖ ਸ਼ਰਧਾ ਨਾਲ ਮੱਥਾ ਟੇਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਅਤੇ ਮਾਤਾ ਵੀ ਇਸ ਸਥਾਨ ਤੇ ਮੱਥਾ ਟੇਕਣ ਲਈ ਸ਼ਰਧਾ ਸਹਿਤ ਪਹੁੰਚੇ। ਉਨ੍ਹਾਂ ਨੇ ਗੁਰਦੁਆਰਾ ਸ੍ਰੀ ਫ਼ਤਿਹਗਡ਼੍ਹ ਸਾਹਿਬ ਅਤੇ ਭੋਰਾ ਸਾਹਿਬ ਵਿੱਚ ਮੱਥਾ ਟੇਕਿਆ।

ਉਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਸਿਰਪਾਓ ਦਿੱਤੇ ਗਏ। ਮੁੱਖ ਮੰਤਰੀ ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਇਸ ਸਮੇਂ ਦੱਸਿਆ ਕਿ ਉਹ ਇੱਥੇ ਮੱਥਾ ਟੇਕਣ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ ਹਨ। ਅੱਗੋਂ ਵੀ ਇਸ ਅਸਥਾਨ ਤੇ ਨਤਮਸਤਕ ਹੋਣ ਲਈ ਆਉਂਦੇ ਰਹਿਣਗੇ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਂਦੇ ਰਹਿਣਗੇ। ਮੁੱਖ ਮੰਤਰੀ ਦੀ ਮਾਤਾ ਦਾ ਕਹਿਣਾ ਸੀ ਕਿ ਉਹ ਬਾਬਾ ਜੀ ਦਾ ਆਸ਼ੀਰਵਾਦ ਲੈਣ ਲਈ ਆਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਤੋਂ ਬਾਅਦ ਉਹ ਪਹਿਲੀ ਵਾਰ ਇਥੇ ਆਏ ਹਨ।

ਇੱਥੇ ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਮਾਨ ਜਦੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਲੀਮੈਂਟ ਮੈਂਬਰ ਸਨ ਤਾਂ ਉਨ੍ਹਾਂ ਨੇ ਲੋਕ ਸਭਾ ਵਿੱਚ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸ਼ਹੀਦ ਬਾਬਾ ਫਤਿਹ ਸਿੰਘ ਜੀ ਨੂੰ ਸ਼ਰਧਾਂਜਲੀ ਦਿੱਤੀ ਸੀ। ਇਹ ਸਥਾਨ ਪੂਰੀ ਦੁਨੀਆ ਵਿਚ ਇਕ ਵਿਲੱਖਣ ਦਰਜਾ ਰੱਖਦਾ ਹੈ। ਜੋ ਘਟਨਾ ਇਸ ਸਥਾਨ ਤੇ ਵਾਪਰੀ ਹੈ ਉਸ ਦੀ ਮਿਸਾਲ ਦੁਨੀਆਂ ਭਰ ਵਿੱਚ ਕਿਤੇ ਵੀ ਨਹੀਂ ਮਿਲਦੀ।

ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਨੇ ਸਿਰਫ਼ 9 ਅਤੇ 7 ਸਾਲ ਦੀ ਉਮਰ ਵਿੱਚ ਸਭ ਲਾਲਚਾਂ ਤੋਂ ਉੱਪਰ ਉੱਠ ਕੇ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਨੇ ਸੂਬਾ ਸਰਹੰਦ ਵੱਲੋਂ ਦਿੱਤੇ ਗਏ ਰਾਜਭਾਗ ਅਤੇ ਹੋਰ ਲਾਲਚਾਂ ਨੂੰ ਠੁਕਰਾ ਦਿੱਤਾ ਸੀ। ਹਰ ਸਿੱਖ ਇੱਥੇ ਨਿਮਰਤਾ ਨਾਲ ਸਿਰ ਝੁਕਾਉਂਦਾ ਹੈ। ਮੁੱਖ ਮੰਤਰੀ ਦੇ ਮਾਤਾ ਅਤੇ ਪਤਨੀ ਵੀ ਇਸੇ ਸ਼ਰਧਾ ਵਸ ਇੱਥੇ ਪਹੁੰਚੇ ਅਤੇ ਨਤਮਸਤਕ ਹੋਏ।

Leave a Reply

Your email address will not be published. Required fields are marked *