ਜਿਹੜਾ ਕਰਦਾ ਸੀ ਸਭ ਤੋਂ ਵੱਧ ਰੋਣ ਦਾ ਨਾਟਕ, ਉਸੇ ਨੇ ਕੀਤਾ ਸੀ ਸਾਰਾ ਕਾਂਡ

ਕਈ ਵਿਅਕਤੀ ਘਟਨਾ ਨੂੰ ਅੰਜਾਮ ਦਿੰਦੇ ਵਕਤ ਸੋਚ ਲੈਂਦੇ ਹਨ ਕਿ ਉਨ੍ਹਾਂ ਨੂੰ ਕੋਈ ਨਹੀਂ ਦੇਖ ਰਿਹਾ ਪਰ ਉਹ ਲੋਕ ਇਹ ਗੱਲ ਭੁੱਲ ਜਾਂਦੇ ਹਨ ਪੁਲਿਸ ਦੀਆਂ ਅੱਖਾਂ ਵਿਚ ਘੱਟਾ ਪਾਉਣਾ ਕੋਈ ਸੌਖੀ ਗੱਲ ਨਹੀਂ। ਪੁਲਿਸ ਦੇਰ ਸਵੇਰ ਸੱਚਾਈ ਜਾਣ ਹੀ ਲੈੰਦੀ ਹੈ। ਪਿਛਲੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿਚ 55-56 ਸਾਲਾ ਵਿਅਕਤੀ ਪਰਮਜੀਤ ਸਿੰਘ ਪੰਮਾ ਦੀ ਜਾਨ ਲੈਣ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਘਟਨਾ ਵਾਲੀ ਰਾਤ ਪਰਮਜੀਤ ਸਿੰਘ ਇਕੱਲਾ ਹੀ ਘਰ ਵਿੱਚ ਸੀ।

ਉਸ ਦੀ ਪਤਨੀ ਆਪਣੇ ਭਰਾਵਾਂ ਨੂੰ ਮਿਲਣ ਲਈ ਲੁਧਿਆਣਾ ਗਈ ਹੋਈ ਸੀ। ਇਨ੍ਹਾਂ ਦਾ ਪੁੱਤਰ ਦੁਬਈ ਵਿੱਚ ਹੈ। ਕਿਸੇ ਨਾਮਾਲੂਮ ਵਿਅਕਤੀ ਨੇ ਪਰਮਜੀਤ ਸਿੰਘ ਦੇ ਸਿਰ ਵਿੱਚ ਕਹੀ ਦਾ ਵਾਰ ਕਰਕੇ ਉਸ ਦੀ ਜਾਨ ਲੈ ਲਈ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਸੀਨੀਅਰ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਥਾਣਾ ਕਾਹਨੂੰਵਾਨ ਦੇ ਮੁਖੀ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਵਿਅਕਤੀ ਨੇ ਹੀ ਪਰਮਜੀਤ ਸਿੰਘ ਦੀ ਜਾਨ ਲਈ ਹੈ।

ਸੀਨੀਅਰ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਕੁਝ ਸਮਾਂ ਪਹਿਲਾਂ ਇਸ ਵਿਅਕਤੀ ਦੇ ਪਿਤਾ ਦੀ ਕਿਸੇ ਨੇ ਜਾਨ ਲੈ ਲਈ ਸੀ। ਇਸ ਵਿਅਕਤੀ ਨੂੰ ਸ਼ੱਕ ਸੀ ਕਿ ਉਸਦੇ ਪਿਤਾ ਦੀ ਜਾਨ ਲੈਣ ਪਿੱਛੇ ਪਰਮਜੀਤ ਸਿੰਘ ਦਾ ਹੱਥ ਹੈ। ਜਿਸ ਤੋਂ ਬਾਅਦ ਇਸ ਵਿਅਕਤੀ ਨੇ ਇਹ ਚੰਦ ਚਾੜ੍ਹ ਦਿੱਤਾ। ਸੀਨੀਅਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜਿਸ ਰਾਤ ਪਰਮਜੀਤ ਸਿੰਘ ਘਰ ਵਿੱਚ ਇਕੱਲਾ ਸੀ, ਉਸ ਰਾਤ ਇਸ ਵਿਅਕਤੀ ਨੇ ਪਰਮਜੀਤ ਸਿੰਘ ਦਾ ਗਲਾ ਦਬਾ ਕੇ ਅਤੇ ਸਿਰ ਵਿੱਚ ਕਹੀ ਦਾ ਵਾਰ ਕਰਕੇ ਪਰਮਜੀਤ ਦੀ ਜਾਨ ਲੈ ਲਈ।

ਸੀਨੀਅਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲਾ ਦਰਜ ਕਰਕੇ ਇਸ ਵਿਅਕਤੀ ਦਾ ਰਿਮਾਂਡ ਹਾਸਲ ਕਰ ਲਿਆ ਹੈ। ਰਿਮਾਂਡ ਦੌਰਾਨ ਪੁੱਛ ਗਿੱਛ ਕਰਨ ਤੇ ਹੋਰ ਵੀ ਜਾਣਕਾਰੀ ਹਾਸਲ ਹੋ ਸਕਦੀ ਹੈ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਜਾਂਚ ਦੌਰਾਨ ਹੋਰ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਤੇ ਵੀ ਵਿਚਾਰ ਕੀਤਾ ਜਾਵੇਗਾ। ਅਜੇ ਤੱਕ ਉਨ੍ਹਾਂ ਨੂੰ ਇਸ ਮਾਮਲੇ ਵਿਚ ਇਕ ਹੀ ਵਿਅਕਤੀ ਦੇ ਸ਼ਾਮਿਲ ਹੋਣ ਦੀ ਜਾਣਕਾਰੀ ਹਾਸਲ ਹੋਈ ਹੈ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *