ਮੋਦੀ ਨੇ ਭਗਵੰਤ ਮਾਨ ਨੂੰ ਕੀਤਾ ਖੁਸ਼, ਸਾਰੇ ਪੰਜਾਬ ਵੱਲੋਂ ਕੀਤਾ ਸਵਾਗਤ

ਤਾਜ਼ਾ ਖਬਰ ਅੰਤਰਰਾਸ਼ਟਰੀ ਏਅਰਪੋਰਟ ਚੰਡੀਗਡ਼੍ਹ ਬਾਰੇ ਹੈ। ਜਿਸ ਦਾ ਨਾਂ ਸ਼ਹੀਦ-ਏ- ਆਜ਼ਮ ਸ ਭਗਤ ਸਿੰਘ ਦੇ ਨਾਮ ਤੇ ਰੱਖਿਆ ਜਾ ਰਿਹਾ ਹੈ। ਇਸ ਦਾ ਐਲਾਨ ਮੁਲਕ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਕੀਤਾ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ ਭਗਤ ਸਿੰਘ ਦਾ ਜਨਮਦਿਨ ਹੈ। ਇਸ ਦਿਨ ਤੇ ਪ੍ਰਧਾਨ ਮੰਤਰੀ ਵੱਲੋਂ ਚੰਡੀਗਡ਼੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਭਗਤ ਸਿੰਘ ਦੇ ਨਾਂ ਤੇ ਰੱਖ ਦਿੱਤਾ ਜਾਵੇਗਾ।

ਜਿਸ ਦਾ ਪੰਜਾਬ ਦੀਆਂ ਲਗਪਗ ਸਾਰੀਆਂ ਹੀ ਰਾਜਨੀਤਕ ਧਿਰਾਂ ਸਵਾਗਤ ਕਰ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਾਂ ਇਸ ਨੂੰ ਆਪਣੀ ਪਾਰਟੀ ਦੀ ਇੱਕ ਪ੍ਰਾਪਤੀ ਦੱਸਿਆ ਜਾ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਇਸ ਐਲਾਨ ਲਈ ਧੰਨਵਾਦ ਵੀ ਕੀਤਾ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਸ ਸਿਲਸਿਲੇ ਵਿੱਚ ਉਹ ਮੁਲਾਕਾਤਾਂ ਕਰਦੇ ਰਹੇ ਹਨ। ਇਹ ਸਭ ਉਨ੍ਹਾਂ ਦੀ ਕੋਸ਼ਿਸ਼ ਕਾਰਨ ਹੀ ਹੋਇਆ ਹੈ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇੱਕ ਟਵੀਟ ਕੀਤਾ ਹੈ। ਜਿਸ ਵਿੱਚ ਉਹ ਲਿਖਦੇ ਹਨ,

ਆਖਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ….ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਰੱਖਣ ਦੇ ਫੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…..ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਤਹਿ ਦਿਲੋਂ ਧੰਨਵਾਦ…..ਪੰਜਾਬੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ…… ਇੱਥੇ ਦੱਸਣਾ ਬਣਦਾ ਹੈ ਕਿ ਚੰਡੀਗਡ਼੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਰੱਖੇ ਜਾਣ ਤੇ ਪੰਜਾਬ ਅਤੇ ਹਰਿਆਣਾ ਵਿਚਕਾਰ ਰੇੜਕਾ ਪਿਆ ਹੋਇਆ ਸੀ। ਦੋਵੇਂ ਸੂਬਿਆਂ ਵੱਲੋਂ ਵੱਖਰੇ ਵੱਖਰੇ ਨਾਮ ਸੁਝਾਏ ਜਾ ਰਹੇ ਸਨ ਪਰ ਪ੍ਰਧਾਨ ਮੰਤਰੀ ਵੱਲੋਂ ਲਏ ਗਏ ਫ਼ੈਸਲੇ ਨਾਲ ਇਹ ਮਸਲਾ ਹੱਲ ਹੋ ਗਿਆ ਹੈ। ਪੰਜਾਬ ਦੀਆਂ ਸਾਰੀਆਂ ਰਾਜਨੀਤਕ ਧਿਰਾਂ ਖ਼ੁਸ਼ ਹਨ।

Leave a Reply

Your email address will not be published. Required fields are marked *