ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਪਰਿਵਾਰ ਸਮੇਤ ਨਵਰਾਤਿਆਂ ਦੀ ਦਿੱਤੀ ਵਧਾਈ, ਕਹੀਆਂ ਇਹ ਗੱਲਾਂ

ਉਂਜ ਤਾਂ ਭਾਰਤੀ ਲੋਕ ਹਰ ਮੁਲਕ ਵਿੱਚ ਮਿਲ ਜਾਂਦੇ ਹਨ ਪਰ ਕੈਨੇਡਾ ਵਿੱਚ ਭਾਰਤੀ ਲੋਕਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ। ਜਿਸ ਕਰਕੇ ਭਾਰਤੀ ਲੋਕਾਂ ਦੇ ਤਿਉਹਾਰਾਂ ਬਾਰੇ ਕੈਨੇਡੀਅਨ ਲੋਕਾਂ ਨੂੰ ਵੀ ਕਾਫ਼ੀ ਜਾਣਕਾਰੀ ਹੋ ਗਈ ਹੈ। ਅੱਜ ਕੱਲ੍ਹ ਭਾਰਤ ਵਿੱਚ ਨਵਰਾਤਰਿਆਂ ਦਾ ਸਮਾਂ ਚੱਲ ਰਿਹਾ ਹੈ। ਜਿਸ ਨੂੰ ਹਿੰਦੂ ਭਾਈਚਾਰਾ ਬਹੁਤ ਹੀ ਸ਼ਰਧਾ ਨਾਲ ਮਨਾਉਂਦਾ ਹੈ। ਹਿੰਦੂ ਭਾਈਚਾਰੇ ਵਿੱਚ ਇਸ ਤਿਉਹਾਰ ਦਾ ਬਹੁਤ ਮਹੱਤਵ ਹੈ। ਜਿਸ ਨੂੰ ਦੇਖਦੇ ਹੋਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਵਿੱਚ ਰਹਿੰਦੇ

ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਨਰਾਤਿਆਂ ਦੇ ਇਸ ਤਿਉਹਾਰ ਦੀ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣੇ ਬਿਆਨ ਵਿਚ ਜਿੱਥੇ ਨਰਾਤਿਆਂ ਦੇ ਤਿਓਹਾਰ ਦਾ ਮਹੱਤਵ ਦੱਸਿਆ ਹੈ, ਉਥੇ ਹੀ ਇਹ ਵੀ ਦੱਸਿਆ ਕਿ ਇਹ ਤਿਉਹਾਰ ਕਿਉਂ ਮਨਾਇਆ ਜਾਂਦਾ ਹੈ? ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਵੱਲੋਂ ਅਤੇ ਆਪਣੀ ਪਤਨੀ ਵੱਲੋਂ ਨਵਰਾਤਿਆਂ ਦੇ ਤਿਓਹਾਰ ਦੀ ਵਧਾਈ ਦਿੱਤੀ। ਉਨ੍ਹਾਂ ਦਾ ਇਹ ਬਿਆਨ ਸੋਸ਼ਲ ਮੀਡੀਆ ਤੇ ਵੀ ਵਾਇਰਲ ਕੀਤਾ ਗਿਆ।

ਪ੍ਰਧਾਨ ਮੰਤਰੀ ਨੇ ਕੈਨੇਡਾ ਵਾਸੀਆਂ ਨੂੰ ਵੀ ਵੱਧ ਚੜ੍ਹ ਕੇ ਇਹ ਤਿਉਹਾਰ ਮਨਾਉਣ ਲਈ ਕਿਹਾ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਹ ਤਿਉਹਾਰ 9 ਰਾਤਾਂ ਅਤੇ 10 ਦਿਨ ਤੱਕ ਮਨਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਦੇ ਇਸ ਵਧਾਈ ਸੰਦੇਸ਼ ਤੋਂ ਪਤਾ ਲੱਗਦਾ ਹੈ ਕਿ ਉਹ ਕੈਨੇਡਾ ਵਿਚ ਰਹਿੰਦੇ ਭਾਰਤੀਆਂ ਨੂੰ ਕਿੰਨਾ ਮਹੱਤਵ ਦਿੰਦੇ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੁਆਰਾ ਹਿੰਦੂ ਭਾਈਚਾਰੇ ਨੂੰ ਨਵਰਾਤਰਿਆਂ ਦੀ ਵਧਾਈ ਦੇ ਕੇ ਇਕ ਵਧੀਆ ਸੰਦੇਸ਼ ਦਿੱਤਾ ਗਿਆ ਹੈ।

Leave a Reply

Your email address will not be published. Required fields are marked *