ਰਿਸ਼ਤੇਦਾਰੀ ਚ ਆਏ 2 ਮੁੰਡਿਆਂ ਨਾਲ ਵੱਡੀ ਜੱਗੋ ਤੇਰਵੀ, ਦੋਵਾਂ ਦੀ ਲੈ ਲਈ ਜਾਨ

ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿਧਾਨ ਸਭਾ ਹਲਕੇ ਦੇ ਪਿੰਡ ਗੁਦਾਈਕੇ ਵਿਖੇ ਦੋ ਨੌਜਵਾਨਾਂ ਦੀ ਜਾਨ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਦੋਨੋ ਨੌਜਵਾਨ ਆਪਸ ਵਿੱਚ ਕਰੀਬੀ ਦੋਸਤ ਸਨ। ਜਿੰਨਾ ਦੀ ਬੀਤੀ ਰਾਤ ਕਿਸੇ ਵੱਲੋਂ ਜਾਨ ਲੈ ਲਈ ਗਈ। ਜਿਵੇਂ ਹੀ ਇਸ ਹਾਦਸੇ ਵਾਰੇ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਪੂਰੇ ਪਿੰਡ ਵਿੱਚ ਸਨਸਨੀ ਫੈਲ ਗਈ ਅਤੇ ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਗੁਰਦਰਸ਼ਨ ਸਿੰਘ ਉਰਫ ਸੋਨਾ ਉਮਰ 27 ਸਾਲ ਵਾਸੀ ਪਿੰਡ ਜੋਧ ਸਿੰਘ ਵਾਲਾ ਅਤੇ ਸ਼ਿੰਦਰ ਸਿੰਘ ਉਮਰ 26 ਸਾਲ ਵਾਸੀ ਜੰਡ ਪਿੰਡ ਵਜੋਂ ਹੋਈ ਹੈ। ਦੋਨੋ ਨੌਜਵਾਨ ਗੁਰਦਰਸ਼ਨ ਸਿੰਘ ਅਤੇ ਸ਼ਿੰਦਰ ਸਿੰਘ ਬੀਤੀ ਰਾਤ ਆਪਣੀ ਰਿਸ਼ਤੇਦਾਰੀ ਵਿੱਚ ਪਿੰਡ ਗੁਦਾਈਕੇ ਆਏ ਹੋਏ ਸਨ। ਜਿੱਥੇ ਕਿਸੇ ਵੱਲੋਂ ਨੌਜਵਾਨਾਂ ਦੀ ਜਾਨ ਲੈ ਲਈ ਗਈ ਅਤੇ ਮ੍ਰਿਤਕ ਨੌਜਵਾਨਾਂ ਦੇ ਮੋਬਾਈਲ ਫੋਨਾਂ ਦੀ ਭੰ ਨ ਤੋ ੜ ਕਰਕੇ ਦੋਸ਼ੀ ਫ ਰਾ ਰ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕੁਝ ਲੋਕਾਂ ਨੇ ਇਸ ਹਾਦਸੇ ਦੀ ਸੂਚਨਾ ਮ੍ਰਿਤਕ ਨੌਜਵਾਨਾਂ ਦੇ ਘਰ ਦਿੱਤੀ। ਜਿਸ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਅਤੇ ਸਥਾਨਕ ਪੁਲੀਸ ਮੌਕੇ ਘਟਨਾ ਸਥਾਨ ਉਤੇ ਪਹੁੰਚੀ। ਪੁਲਿਸ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਕਿ ਮਲਕੀਤ ਸਿੰਘ ਨੇ ਬੀਤੀ ਸ਼ਾਮ ਫੋਨ ਕਰਕੇ ਆਪਣੇ ਰਿਸ਼ਤੇਦਾਰ ਗੁਰਦਰਸ਼ਨ ਸਿੰਘ ਅਤੇ ਸ਼ਿੰਦਰ ਸਿੰਘ ਨੂੰ ਆਪਣੇ ਪਿੰਡ ਗੁਦਾਈਕੇ ਬੁਲਾਇਆ ਸੀ। ਜਿੱਥੇ ਇਹ ਹਾਦਸਾ ਵਾਪਰਿਆ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *