ਕਨੇਡਾ ਸਰਕਾਰ ਦਾ ਵੱਡਾ ਫੈਸਲਾ, ਕਨੇਡਾ ਵਾਲਿਆਂ ਨੂੰ ਲਗਾਈ ਪੰਜਾਬ ਜਾਣ ਤੋਂ ਰੋਕ

ਕੁਝ ਦਿਨ ਪਹਿਲਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਨੂੰ ਸੁ ਰੱ ਖਿ ਆ ਦੇ ਮੱਦੇਨਜ਼ਰ ਇੰਡੀਅਨ ਕੌਂਸਲੇਟ ਨਾਲ ਸੰਪਰਕ ਸਾਧਣ ਲਈ ਕਿਹਾ ਗਿਆ ਸੀ। ਉਨ੍ਹਾਂ ਨੂੰ ਇਹ ਵੀ ਕਿਹਾ ਗਿਆ ਸੀ ਕਿ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਤਾਂ ਕਿ ਜ਼ਰੂਰਤ ਪੈਣ ਤੇ ਇਨ੍ਹਾਂ ਲੋਕਾਂ ਨਾਲ ਸੰਪਰਕ ਸਾਧਿਆ ਜਾ ਸਕੇ। ਇਸ ਸੰਬੰਧ ਵਿਚ ਕੈਨੇਡੀਅਨ

ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਗਈ ਸੀ। ਹੁਣ ਕੈਨੇਡਾ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਉਹ ਭਾਰਤ ਦੀ ਯਾਤਰਾ ਕਰਦੇ ਹਨ ਤਾਂ ਪਾਕਿਸਤਾਨ ਦੀ ਸਰਹੱਦ ਦੇ ਨਾਲ ਲੱਗਦੇ ਭਾਰਤੀ ਸੂਬਿਆਂ ਦੀ ਯਾਤਰਾ ਕਰਨ ਤੋਂ ਪ੍ਰਹੇਜ਼ ਕਰਨ। ਇਨ੍ਹਾਂ ਸੂਬਿਆਂ ਵਿੱਚ ਪੰਜਾਬ, ਰਾਜਸਥਾਨ ਅਤੇ ਗੁਜਰਾਤ ਦੇ ਨਾਮ ਲਏ ਜਾ ਸਕਦੇ ਹਨ। ਕੈਨੇਡਾ ਸਰਕਾਰ ਨੇ ਐਡਵਾਈਜ਼ਰੀ ਵਿਚ ਕਿਹਾ ਹੈ ਕਿ ਇਨ੍ਹਾਂ ਸੂਬਿਆਂ ਵਿੱਚ ਪਾਕਿਸਤਾਨੀ ਸਰਹੱਦ ਦੇ 10 ਕਿਲੋਮੀਟਰ ਨੇੜਲੇ ਖੇਤਰ ਵਿੱਚ ਬਿਲਕੁਲ ਨਾ ਜਾਇਆ ਜਾਵੇ।

ਇਸ ਵਿੱਚ ਬਾਘਾ ਬਾਰਡਰ ਲਾਂਘਾ ਵੀ ਸ਼ਾਮਲ ਹੈ। ਕੈਨੇਡਾ ਸਰਕਾਰ ਵੱਲੋਂ ਵੀ ਇਸ ਮਾਮਲੇ ਨੂੰ ਸੁਰੱਖਿਆ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿੱਚ ਰਹਿੰਦੇ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਸੀ ਅਤੇ ਹੁਣ ਕੈਨੇਡਾ ਸਰਕਾਰ ਨੇ ਵੀ ਆਪਣੇ ਨਾਗਰਿਕਾਂ ਲਈ ਅਜਿਹੀਆਂ ਹੀ ਕੁਝ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

Leave a Reply

Your email address will not be published. Required fields are marked *