ਮੁੰਡੇ ਨੂੰ ਮਹਿੰਗੀ ਪਈ ਕੁੜੀ ਦੀ ਦੋਸਤੀ, ਕੁੜੀ ਦੇ ਭਰਾ ਨੇ ਘਰ ਚ ਵੜ੍ਹ ਕੇ ਦਿੱਤੀ ਮੁੰਡੇ ਨੂੰ ਮੋਤ

ਪੁੱਠੇ ਕੰਮਾਂ ਨੂੰ ਅੰਜਾਮ ਦਿੰਦੇ ਵਕਤ ਇਨਸਾਨ ਸੋਚਦਾ ਹੈ ਕਿ ਉਸ ਨੂੰ ਕੋਈ ਨਹੀਂ ਦੇਖ ਰਿਹਾ। ਇਸ ਲਈ ਪੁਲਿਸ ਉਸ ਨੂੰ ਨਹੀਂ ਫੜੇਗੀ ਪਰ ਅਜਿਹੇ ਵਿਅਕਤੀ ਇਹ ਭੁੱਲ ਜਾਂਦੇ ਹਨ ਕਿ ਪੁਲਿਸ ਤੋਂ ਬਚਣਾ ਸੌਖਾ ਨਹੀਂ। ਇੱਕ ਨਾ ਇੱਕ ਦਿਨ ਪੁਲਿਸ ਸੱਚਾਈ ਲੱਭ ਹੀ ਲੈਂਦੀ ਹੈ। ਮਾਨਸਾ ਪੁਲਿਸ ਨੇ ਇਕ ਅਜਿਹਾ ਮਾਮਲਾ ਟਰੇਸ ਕੀਤਾ ਹੈ, ਜਿਸ ਬਾਰੇ ਕੋਈ ਅੰਦਾਜ਼ਾ ਨਹੀਂ ਸੀ ਕਿ ਇਹ ਕਿਸ ਦਾ ਕੰਮ ਹੋ ਸਕਦਾ ਹੈ। ਇੱਥੇ ਇਕ ਨੌਜਵਾਨ ਦੀ ਉਸ ਦੇ ਘਰ ਵਿੱਚ ਹੀ ਮ੍ਰਿਤਕ ਦੇਹ ਮਿਲੀ ਸੀ।

ਕਿਸੇ ਨਾਮਲੂਮ ਵਿਅਕਤੀ ਨੇ ਕਿਸੇ ਤਿੱਖੀ ਚੀਜ਼ ਨਾਲ ਉਸ ਦੀ ਜਾਨ ਲੈ ਲਈ ਸੀ। ਇਸ ਮਾਮਲੇ ਦੇ ਸੰਬੰਧ ਵਿਚ ਕਿਸੇ ਤੇ ਸ਼ੱਕ ਵੀ ਨਹੀਂ ਸੀ ਪਰ ਪੁਲੀਸ ਨੇ ਬੜੀ ਸਿਆਣਪ ਨਾਲ ਮਾਮਲਾ ਸੁਲਝਾ ਲਿਆ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਦੇ ਦੋਸ਼ ਵਿਚ 20 ਸਾਲਾ ਨੌਜਵਾਨ ਦਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਨੌਜਵਾਨ ਨੂੰ ਅਦਾਲਤ ਪੇਸ਼ ਕੀਤਾ। ਅਦਾਲਤ ਨੇ ਘਟਨਾ ਲਈ ਜ਼ਿੰਮੇਵਾਰ ਨੌਜਵਾਨ ਨੂੰ 3 ਦਿਨ ਦੇ ਰਿਮਾਂਡ ਤੇ ਭੇਜ ਦਿੱਤਾ ਹੈ।

ਸੀਨੀਅਰ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ 24 ਅਤੇ 25 ਤਾਰੀਖ ਦੀ ਵਿਚਕਾਰਲੀ ਰਾਤ ਨੂੰ ਕਿਸੇ ਨੌਜਵਾਨ ਦੀ ਉਸ ਦੇ ਘਰ ਵਿੱਚ ਹੀ ਜਾਨ ਲੈ ਲਏ ਜਾਣ ਦੀ ਪੁਲਿਸ ਨੂੰ ਇਤਲਾਹ ਮਿਲੀ ਸੀ। ਇਹ ਨੌਜਵਾਨ ਆਈ.ਲੈੱਟਸ ਸੈਂਟਰ ਵਿੱਚ ਪੜ੍ਹਾਈ ਕਰਦਾ ਸੀ। ਸੀਨੀਅਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਫਿੰਗਰ ਪ੍ਰਿੰਟਸ ਅਤੇ ਡਾਗ ਸਕੁਐਡ ਦੀ ਮਦਦ ਨਾਲ ਇਸ ਮਾਮਲੇ ਨੂੰ ਟਰੇਸ ਕੀਤਾ ਹੈ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਇਸ ਮਾਮਲੇ ਵਿਚ ਦਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਉਸ ਦੀ ਉਮਰ ਲਗਭਗ 20 ਸਾਲ ਹੈ। ਦਵਿੰਦਰ ਨੇ ਜਿਸ ਚੀਜ਼ ਨਾਲ ਘਟਨਾ ਨੂੰ ਅੰਜਾਮ ਦਿੱਤਾ ਹੈ,

ਉਹ ਵੀ ਉਸ ਤੋਂ ਬਰਾਮਦ ਕਰ ਲਈ ਗਈ ਹੈ। ਸੀਨੀਅਰ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਦਵਿੰਦਰ ਨੇ ਮੁੱਢਲੀ ਪੁੱਛ ਗਿੱਛ ਦੌਰਾਨ ਪੁਲਿਸ ਕੋਲ ਮੰਨਿਆ ਹੈ ਕਿ ਉਸ ਨੂੰ ਸ਼ੱਕ ਸੀ ਕਿ ਮ੍ਰਿਤਕ ਦੇ ਉਸ ਦੀ ਭੈਣ ਨਾਲ ਕੋਈ ਸੰਬੰਧ ਹਨ। ਜਿਸ ਦੇ ਚੱਲਦੇ ਉਸ ਨੇ ਇਹ ਭਾਣਾ ਵਰਤਾ ਦਿੱਤਾ। ਸੀਨੀਅਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਦਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ 3 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *