ਕੇਜਰੀਵਾਲ ਨੂੰ ਖਾਣਾ ਖਵਾਉਣ ਵਾਲਾ ਆਟੋ ਚਾਲਕ ਭਾਜਪਾ ਚ ਹੋਇਆ ਸ਼ਾਮਿਲ

ਪਿਛਲੇ ਦਿਨੀਂ ਇੱਕ ਖ਼ਬਰ ਮੀਡੀਆ ਵਿੱਚ ਆਈ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਵਿਚ ਇਕ ਆਟੋ ਚਾਲਕ ਦੇ ਘਰ ਖਾਣਾ ਖਾਣ ਗਏ ਸਨ। ਇਹ ਘਟਨਾ ਉਸ ਸਮੇਂ ਦੀ ਹੈ ਜਦੋਂ ਅਰਵਿੰਦ ਕੇਜਰੀਵਾਲ ਗੁਜਰਾਤ ਦੌਰੇ ਤੇ ਸਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਆਟੋ ਚਾਲਕ ਖਾਣਾ ਖਾਂਦੇ ਨਜ਼ਰ ਆਏ ਸਨ। ਜਿਸ ਦਾ ਮਤਲਬ ਸੀ ਕਿ ਅਰਵਿੰਦ ਕੇਜਰੀਵਾਲ ਗੁਜਰਾਤ ਚੋਣਾਂ ਦੇ ਸਬੰਧ ਵਿੱਚ ਵੋਟਰਾਂ ਨਾਲ ਸੰਪਰਕ ਸਾਧਣ ਲੱਗੇ ਹਨ

ਪਰ ਹੁਣ ਇਸ ਮਾਮਲੇ ਵਿਚ ਨਵੀਂ ਅਪਡੇਟ ਆਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਿਸ ਆਟੋ ਚਾਲਕ ਨਾਲ ਉਸ ਦੇ ਘਰ ਜਾ ਕੇ ਖਾਣਾ ਖਾਧਾ ਸੀ, ਹੁਣ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ। ਇਸ ਆਟੋ ਚਾਲਕ ਵਿਕਰਮ ਦੱਤਾਨੀ ਨੇ ਸਪਸ਼ਟ ਕੀਤਾ ਹੈ ਕਿ ਉਹ ਸ਼ੁਰੂ ਤੋਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਸੰਸਕ ਹੈ। ਉਹ ਕਿਸੇ ਵੀ ਪਾਰਟੀ ਨਾਲ ਹੁਣ ਤੱਕ ਸਬੰਧਤ ਨਹੀਂ ਰਿਹਾ। ਅਰਵਿੰਦ ਕੇਜਰੀਵਾਲ ਨੇ ਮੁੜ ਕੇ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕੀਤਾ।

ਨਾ ਹੀ ਉਨ੍ਹਾਂ ਦੇ ਕਦੇ ਫੋਨ ਤੇ ਗੱਲ ਹੋਈ ਹੈ। ਉਹ ਆਪਣੀ ਮਰਜ਼ੀ ਨਾਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਹਨ। ਆਟੋ ਚਾਲਕ ਵਿਕਰਮ ਦੱਤਾਨੀ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਸਬੰਧੀ ਸੋਸ਼ਲ ਮੀਡੀਆ ਤੇ ਵੱਖ ਵੱਖ ਕੁਮੈਂਟ ਆ ਰਹੇ ਹਨ। ਇਸ ਆਟੋ ਚਾਲਕ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦੀ ਖ਼ਬਰ ਸੋਸ਼ਲ ਮੀਡੀਆ ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Leave a Reply

Your email address will not be published. Required fields are marked *