ਭਗਵੰਤ ਮਾਨ ਨੇ ਗੁਜਰਾਤ ਚ ਲਾਈਆਂ ਰੌਣਕਾਂ, ਸਟੇਜ ਤੇ ਕੀਤਾ ਕਮਾਲ ਦਾ ਗਰਬਾ

ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਬਹੁਤ ਨੇਡ਼ੇ ਆ ਚੁੱਕੀਆਂ ਹਨ। ਜਿਸ ਕਰਕੇ ਭਾਰਤੀ ਜਨਤਾ ਪਾਰਟੀ, ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਸੂਬਿਆਂ ਵਿੱਚ ਚੋਣ ਪ੍ਰਚਾਰ ਸਿਖਰਾਂ ਤੇ ਹੈ। ਇਨ੍ਹਾਂ ਤਿੰਨੇ ਹੀ ਪਾਰਟੀਆਂ ਦੇ ਸਭ ਛੋਟੇ ਵੱਡੇ ਲੀਡਰ ਅੱਜ ਕੱਲ੍ਹ ਗੁਜਰਾਤ ਵਿੱਚ ਚੋਣ ਪ੍ਰਚਾਰ ਵਿਚ ਜੁਟੇ ਹੋਏ ਹਨ। ਗੁਜਰਾਤ ਦੀ ਜਨਤਾ ਨੂੰ ਸਾਰੀਆਂ ਹੀ ਪਾਰਟੀਆਂ ਤਰ੍ਹਾਂ ਤਰ੍ਹਾਂ ਦੇ ਸੁਪਨੇ ਦਿਖਾ ਰਹੀਆਂ ਹਨ। ਪਿਛਲੇ ਦਿਨੀਂ ਆਮ ਆਦਮੀ

ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਸੇ ਆਟੋ ਚਾਲਕ ਦੇ ਘਰ ਖਾਣਾ ਖਾਂਦੇ ਦੇਖਿਆ ਗਿਆ ਸੀ ਹਾਲਾਂਕਿ ਇਹ ਆਟੋ ਚਾਲਕ ਹੁਣ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਚੁੱਕਾ ਹੈ। ਉਹ ਆਪਣੇ ਆਪ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪ੍ਰਸੰਸਕ ਦੱਸਦਾ ਹੈ। ਇਸ ਪਿੱਛੇ ਕਾਰਨ ਕੀ ਹੈ? ਇਹ ਤਾਂ ਕੋਈ ਨਹੀਂ ਜਾਣਦਾ। ਹੁਣ ਇੱਕ ਵੀਡੀਓ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਾਰੇ ਵਾਇਰਲ ਹੋ ਰਹੀ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਟੇਜ

ਤੇ ਗਰਬਾ ਨਾਚ ਪੇਸ਼ ਕਰਦੇ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਦਾ ਇਸ ਤਰ੍ਹਾਂ ਕਰਨਾ, ਗੁਜਰਾਤੀ ਵੋਟਰਾਂ ਨਾਲ ਨੇੜਤਾ ਨੂੰ ਦਰਸਾਉਣਾ ਹੀ ਸਮਝਿਆ ਜਾ ਸਕਦਾ ਹੈ। ਗੁਜਰਾਤ ਵਾਸੀ ਸੂਬੇ ਦੀ ਵਾਗਡੋਰ ਕਿਸ ਪਾਰਟੀ ਦੇ ਹੱਥ ਸੌਂਪਦੇ ਹਨ? ਇਹ ਤਾਂ ਸਮਾਂ ਹੀ ਦੱਸੇਗਾ। ਆਮ ਆਦਮੀ ਪਾਰਟੀ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਸਰਕਾਰ ਬਣਾ ਚੁੱਕੀ ਹੈ ਅਤੇ ਹੁਣ ਇਸ ਪਾਰਟੀ ਦੀਆਂ ਨਜ਼ਰਾਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਉਤੇ ਹਨ। ਸਾਰੀਆਂ ਹੀ ਪਾਰਟੀਆਂ ਗੁਜਰਾਤੀਆਂ ਨਾਲ ਨੇੜਤਾ ਵਧਾ ਰਹੀਆਂ ਹਨ।

Leave a Reply

Your email address will not be published. Required fields are marked *