ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫਾ, 50 ਲੱਖ ਘਰਾਂ ਨੂੰ ਲੱਗੀਆਂ ਮੌਜਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਜਰਾਤ ਚੋਣਾਂ ਨੂੰ ਲੈ ਕੇ ਅੱਜ ਕੱਲ੍ਹ ਸਰਗਰਮ ਹਨ। ਉਹ ਗੁਜਰਾਤ ਵਾਸੀਆਂ ਨੂੰ ਆਪਣੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਹਾ ਜਾ ਰਿਹਾ ਹੈ ਕਿ ਗੁਜਰਾਤ ਵਾਸੀ ਇਕ ਵਾਰ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿਚ ਮੌਕਾ ਦੇ ਕੇ ਦੇਖਣ। ਗੁਜਰਾਤ ਵਾਸੀਆਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਭਾਵੇਂ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਬਣੇ ਹੋਏ ਕੁਝ ਮਹੀਨੇ ਹੀ ਹੋਏ ਹਨ

ਪਰ ਉਨ੍ਹਾਂ ਨੇ ਇੱਥੇ ਇੰਨੇ ਥੋੜ੍ਹੇ ਸਮੇਂ ਵਿੱਚ ਵੀ ਬਹੁਤ ਜ਼ਿਆਦਾ ਕੰਮ ਕੀਤਾ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦਿੱਤੀ ਜਾ ਰਹੀ ਹੈ। ਸਤੰਬਰ ਮਹੀਨੇ ਵਿੱਚ 50 ਲੱਖ ਪਰਿਵਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ। ਮੁੱਖ ਮੰਤਰੀ ਦਾ ਕਹਿਣਾ ਸੀ ਕਿ ਗੁਜਰਾਤ ਵਿੱਚ ਸਕੂਲਾਂ, ਹਸਪਤਾਲਾਂ ਅਤੇ ਖੇਤੀ ਸੈਕਟਰ ਦਾ ਮੰਦਾ ਹਾਲ ਹੈ। ਉਨ੍ਹਾਂ ਦੀ ਸਰਕਾਰ ਬਣਨ ਤੇ ਇਸ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਹੁਣ ਤੱਕ ਪੰਜਾਬ ਵਿੱਚ 17 ਹਜ਼ਾਰ ਬੇ ਰੁ ਜ਼ ਗਾ ਰਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੀ ਹੈ। ਠੇਕੇ ਤੇ ਕੰਮ ਕਰ ਰਹੇ 30 ਹਜ਼ਾਰ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ। ਇਸ ਸਮੇਂ ਮੁੱਖ ਮੰਤਰੀ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਨੇ ਦਲੀਲ ਦਿੱਤੀ ਕਿ ਅ ਪ ਰੇ ਸ਼ ਨ ਲੋਟਸ ਦੇ ਸੰਬੰਧ ਵਿਚ ਕਾਂਗਰਸ ਵੱਲੋਂ ਅਸਿੱਧੇ ਤੌਰ ਤੇ ਭਾਰਤੀ ਜਨਤਾ ਪਾਰਟੀ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਆਪਸ ਵਿੱਚ ਮਿਲੀਆਂ ਹੋਈਆਂ ਹਨ।

ਉਨ੍ਹਾਂ ਨੇ ਦਲੀਲ ਦਿੱਤੀ ਕਿ ਕਾਂਗਰਸ (ਆਈ) ਨੂੰ ਹੁਣ ਕਾਂਗਰਸ (ਭਾਜਪਾ) ਲਿਖਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਵਿਚ ਕੁ ਰੱ ਪ ਸ਼ ਨ ਨੂੰ ਰੋਕਣ ਲਈ ਇਕ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੈ। ਜਿਸ ਦੇ ਚੰਗੇ ਨਤੀਜੇ ਆ ਰਹੇ ਹਨ। ਉਨ੍ਹਾਂ ਨੇ ਪੰਜਾਬ ਵਿੱਚ ਗਊ ਸੇਵਾ ਕਮਿਸ਼ਨ ਨੂੰ ਮਜ਼ਬੂਤ ਕਰਨ ਦੀ ਗੱਲ ਵੀ ਆਖੀ। ਮੁੱਖ ਮੰਤਰੀ ਨੇ ਗੁਜਰਾਤ ਦੀ ਜਨਤਾ ਨੂੰ ਅਪੀਲ ਕੀਤੀ ਕਿ ਇਸ ਵਾਰ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ। ਇਸ ਤੋਂ ਬਿਨਾਂ ਮੁੱਖ ਮੰਤਰੀ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਜਿਸ ਵਿਚ ਉਹ ਗੁਜਰਾਤ ਦਾ ਗਰਬਾ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ।

Leave a Reply

Your email address will not be published. Required fields are marked *