ਕੰਜਕਾਂ ਵਾਲੇ ਦਿਨ ਇਸ ਵਿਆਹੁਤਾ ਦੀ ਹੋਈ ਮੋਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ

ਅੰਮ੍ਰਿਤਸਰ ਤੇ ਹਰੀਪੁਰਾ ਵਿਖੇ ਸ਼ੀਤਲ ਨਾਮ ਦੀ ਵਿਆਹੁਤਾ ਮਿ੍ਤਕਾ ਦੇ ਪੇਕੇ ਪਰਿਵਾਰ ਵਾਲੇ ਉਸ ਦੇ ਸਹੁਰੇ ਪਰਿਵਾਰ ਤੇ ਦੋਸ਼ ਲਗਾਉਂਦੇ ਹੋਏ ਕਾਰਵਾਈ ਦੀ ਮੰਗ ਕਰ ਰਹੇ ਹਨ। ਮ੍ਰਿਤਕਾ ਦਾ 2 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ 10 ਮਹੀਨੇ ਦੇ ਬੱਚੇ ਦੀ ਮਾਂ ਸੀ। ਦੂਜੇ ਪਾਸੇ ਪੁਲਿਸ ਨੇ ਸਹੁਰੇ ਪਰਿਵਾਰ ਦੇ 7 ਜੀਆਂ ਤੇ 304 ਬੀ ਦਾ ਮਾਮਲਾ ਦਰਜ ਕਰਕੇ ਮ੍ਰਿਤਕਾ ਦੇ ਪਤੀ ਨੂੰ ਕਾਬੂ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ। ਮ੍ਰਿਤਕਾ ਸ਼ੀਤਲ ਦੀ ਮਾਂ ਰੋ ਰੋ ਇਨਸਾਫ ਦੀ ਮੰਗ ਕਰ ਰਹੀ ਹੈ।

ਉਸ ਦਾ ਕਹਿਣਾ ਹੈ ਕਿ ਉਹ 2 ਵਾਰ ਪੁਲਿਸ ਕੋਲ ਜਾ ਚੁੱਕੀ ਹੈ। ਉਹ ਚਾਹੁੰਦੇ ਹਨ ਕਿ ਮ੍ਰਿਤਕਾ ਦੇ ਸਹੁਰਾ ਪਰਿਵਾਰ ਤੇ ਕਾਰਵਾਈ ਕੀਤੀ ਜਾਵੇ। ਇਕ ਹੋਰ ਵਿਅਕਤੀ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਕਈ ਵਾਰ ਦਰਖਾਸਤਾਂ ਦਿੱਤੀਆਂ। ਕਈ ਵਾਰ ਮ੍ਰਿਤਕਾ ਦੇ ਸਹੁਰਾ ਪਰਿਵਾਰ ਨੇ ਗੱਲ ਬਾਤ ਵੀ ਕੀਤੀ। ਇਸ ਵਿਅਕਤੀ ਦਾ ਕਹਿਣਾ ਹੈ ਕਿ ਸਹੁਰਾ ਪਰਿਵਾਰ ਵਾਲੇ ਪੁਲਿਸ ਅਤੇ ਪੇਕੇ ਪਰਿਵਾਰ ਨੂੰ ਬਿਨਾਂ ਦੱਸੇ ਸ਼ੀਤਲ ਨੂੰ ਲੈ ਕੇ ਪ੍ਰਾਈਵੇਟ ਹਸਪਤਾਲਾਂ ਵਿੱਚ ਘੁੰਮਦੇ ਰਹੇ। ਉਹ ਉਸ ਨੂੰ ਸਰਕਾਰੀ ਹਸਪਤਾਲ ਨਹੀਂ ਹੈ ਕੇ ਗਏ।

ਇਸ ਵਿਅਕਤੀ ਨੇ ਸਮਾਜ ਦੀਆਂ ਸਾਰੀਆਂ ਹੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਮੱਦਦ ਕੀਤੀ ਜਾਵੇ। ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਸਹੁਰਾ ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕਾ ਨੇ ਖ਼ੁਦ ਲ ਟ ਕ ਕੇ ਜਾਨ ਦਿੱਤੀ ਹੈ ਜਦਕਿ ਪੇਕੇ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਧੀ ਦੀ ਜਾਨ ਲਈ ਗਈ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਰਿਵਾਰ ਦੇ 7 ਜੀਆਂ ਤੇ 304 ਬੀ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਵਿਚ ਜੋ ਵੀ ਸਾਹਮਣੇ ਆਇਆ

ਉਸ ਦੇ ਮੁਤਾਬਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਮ੍ਰਿਤਕਾ ਦੇ ਪਤੀ ਨੂੰ ਫੜ ਲਿਆ ਹੈ ਅਤੇ ਬਾਕੀ ਪਰਿਵਾਰ ਦੇ ਜੀਅ ਦੌੜ ਗਏ ਹਨ। ਉਨ੍ਹਾਂ ਨੂੰ ਵੀ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮ੍ਰਿਤਕਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਹੈ। ਕਈ ਲੋਕ ਦਾਜ ਦੇ ਲਾਲਚ ਵਿੱਚ ਆਪਣੇ ਘਰ ਉਜਾੜੀ ਜਾ ਰਹੇ ਹਨ।

Leave a Reply

Your email address will not be published. Required fields are marked *