ਨਰਿੰਦਰ ਭਰਾਜ ਦਾ ਕੱਲ ਨੂੰ ਇਸ ਮੁੰਡੇ ਨਾਲ ਹੋ ਰਿਹਾ ਹੈ ਵਿਆਹ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਕੱਲ੍ਹ ਭਾਵ 7 ਅਕਤੂਬਰ ਨੂੰ ਵਿਆਹ ਹੋ ਰਿਹਾ ਹੈ। ਉਨ੍ਹਾਂ ਦੇ ਜੀਵਨ ਸਾਥੀ ਦਾ ਨਾਮ ਮਨਦੀਪ ਸਿੰਘ ਲੱਖੇਵਾਲ ਦੱਸਿਆ ਜਾ ਰਿਹਾ ਹੈ। ਇਹ ਵਿਆਹ ਸਮਾਗਮ ਪਟਿਆਲਾ ਵਿਚ ਹੋ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ਤੇ ਇਸ ਵਿਆਹ ਸਮਾਗਮ ਵਿੱਚ ਸ਼ਾਮਲ ਸ਼ਾਮਲ ਹੋਣਗੇ। ਜੇਕਰ ਨਰਿੰਦਰ ਕੌਰ ਭਰਾਜ ਦੇ ਸਿਆਸੀ ਸਫ਼ਰ ਦੀ ਗੱਲ ਕੀਤੀ ਜਾਵੇ ਤਾਂ 2014 ਵਿੱਚ ਉਨ੍ਹਾਂ ਨੇ ਇਕੱਲਿਆਂ ਹੀ ਆਪਣੇ ਪਿੰਡ ਵਿੱਚ ਚੋਣਾਂ ਸਮੇਂ ਬੂਥ ਲਗਾਇਆ ਸੀ।

ਇਹ ਉਹ ਸਮਾਂ ਸੀ ਜਦੋਂ ਪੰਜਾਬ ਵਿੱਚ ਰਵਾਇਤੀ ਪਾਰਟੀਆਂ ਦਾ ਹੀ ਬੋਲਬਾਲਾ ਸੀ। ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਲੋਕ ਸਭਾ ਚੋਣਾਂ ਵਿੱਚ ਹਿੱਸਾ ਲਿਆ ਸੀ ਅਤੇ ਇਸ ਪਾਰਟੀ ਦੇ 4 ਉਮੀਦਵਾਰ ਜਿੱਤ ਕੇ ਲੋਕ ਸਭਾ ਵਿੱਚ ਪਹੁੰਚੇ ਸਨ। ਨਰਿੰਦਰ ਕੌਰ ਭਰਾਜ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਚੁਣੇ ਗਏ। ਉਨ੍ਹਾਂ ਦਾ ਮੁਕਾਬਲਾ ਕਾਂਗਰਸ ਪਾਰਟੀ ਦੇ ਪੰਜਾਬ ਕੈਬਨਿਟ ਮੰਤਰੀ ਅਤੇ ਲੋਕ ਸਭਾ ਮੈਂਬਰ ਰਹਿ ਚੁੱਕੇ ਵਿਜੇ ਇੰਦਰ ਸਿੰਗਲਾ ਨਾਲ ਸੀ।

ਨਰਿੰਦਰ ਕੌਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35,868 ਵੋਟਾਂ ਨਾਲ ਪਛਾੜਿਆ। ਨਰਿੰਦਰ ਕੌਰ ਭਰਾਜ ਪੰਜਾਬ ਵਿਧਾਨ ਸਭਾ ਵਿੱਚ ਸਭ ਤੋਂ ਘੱਟ ਉਮਰ ਦੇ ਵਿਧਾਇਕ ਹਨ। ਉਨ੍ਹਾਂ ਦੀ ਉਮਰ ਲਗਭਗ 27 ਸਾਲ ਹੈ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ ਐੱਲ ਬੀ ਦੀ ਪੜ੍ਹਾਈ ਕੀਤੀ ਹੈ। ਵਿਧਾਨ ਸਭਾ ਚੋਣਾਂ ਲਈ ਕਾਗਜ਼ ਭਰਦੇ ਸਮੇਂ ਉਨ੍ਹਾਂ ਨੇ ਇੰਨੀ ਸਾਦਗੀ ਦਿਖਾਈ ਕਿ ਉਹ ਸਕੂਟਰੀ ਤੇ ਹੀ ਕਾਗਜ਼ ਭਰਨ ਚਲੇ ਗਏ।

ਪਿਛਲੇ ਦਿਨੀਂ ਉਨ੍ਹਾਂ ਨੇ ਸਵੇਰੇ 8-30 ਵਜੇ ਸਰਕਾਰੀ ਹਸਪਤਾਲ ਸੰਗਰੂਰ ਦੀ ਚੈਕਿੰਗ ਕੀਤੀ ਅਤੇ ਜਿਹੜਾ ਸਟਾਫ ਡਿਊਟੀ ਤੇ ਹਾਜ਼ਰ ਨਹੀਂ ਸੀ, ਉਨ੍ਹਾਂ ਨੂੰ ਸਮੇਂ ਸਿਰ ਆਉਣ ਲਈ ਤਾ ੜ ਨਾ ਕੀਤੀ। ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਆਪਣੇ ਫਰਜ਼ਾਂ ਪ੍ਰਤੀ ਚੌਕਸ ਹਨ। ਸਮਝਿਆ ਜਾ ਰਿਹਾ ਹੈ ਕਿ ਨਰਿੰਦਰ ਕੌਰ ਭਰਾਜ ਦੇ ਵਿਆਹ ਸਮਾਗਮ ਵਿੱਚ ਨੇੜਲੇ ਰਿਸ਼ਤੇਦਾਰ ਅਤੇ ਕੁਝ ਖ਼ਾਸ ਮਹਿਮਾਨ ਹੀ ਸ਼ਾਮਲ ਹੋਣਗੇ।

Leave a Reply

Your email address will not be published. Required fields are marked *