ਇੰਡਸਟਰੀ ਨੂੰ ਪਿਆ ਨਾ ਪੂਰਾ ਹੋਣ ਵਾਲਾ ਘਾਟਾ, ਮਸ਼ਹੂਰ ਕਲਾਕਾਰ ਅਰੁਨ ਬਾਲੀ ਦਾ ਦੇਹਾਂਤ

ਫਿਲਮ ਜਗਤ ਵਿੱਚ ਉਸ ਸਮੇਂ ਸੋਗ ਫੈਲ ਗਿਆ ਜਦੋਂ ਇੱਕ ਅਨੁਭਵੀ ਕਲਾਕਾਰ ਅਰੁਣ ਬਾਲੀ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਅਰੁਣ ਬਾਲੀ ਨੇ ਮੁੰਬਈ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਲੰਬੇ ਸਮੇਂ ਤੋਂ ਮਾਇਸਥੀਨੀਆ ਗਰੈਵਿਸ ਦੀ ਲਪੇਟ ਵਿਚ ਸਨ। ਜਿਸ ਕਰਕੇ ਉਨ੍ਹਾਂ ਨੂੰ ਮੁੰਬਈ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਇੱਥੇ ਹੀ ਉਹ 79 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦਾ ਜਨਮ 23 ਦਸੰਬਰ

1942 ਨੂੰ ਪੰਜਾਬ ਦੇ ਲਾਹੌਰ ਵਿੱਚ ਹੋਇਆ ਸੀ ਜੋ ਅੱਜ ਕੱਲ੍ਹ ਪਾਕਿਸਤਾਨ ਵਿੱਚ ਹੈ। ਲੰਬਾ ਸਮਾਂ ਉਹ ਫ਼ਿਲਮ ਜਗਤ ਨਾਲ ਜੁੜੇ ਰਹੇ। ਉਨ੍ਹਾਂ ਨੇ ਆਪਣੀ ਅਦਾਕਾਰੀ ਦੀ ਸ਼ੁਰੂਆਤ ਇਕ ਟੀਵੀ ਸ਼ੋਅ ‘ਦੂਸਰਾ ਕੇਵਲ’ ਨਾਲ ਕੀਤੀ ਸੀ। ਉਨ੍ਹਾਂ ਨੇ ਕਈ ਹਿੰਦੀ ਫ਼ਿਲਮਾਂ ਅਤੇ ਟੀ.ਵੀ ਸੀਰੀਅਲਾਂ ਵਿਚ ਕੰਮ ਕੀਤਾ। ਉਹ ਇੱਕ ਅਨੁਭਵੀ ਕਲਾਕਾਰ ਸਨ। ਉਨ੍ਹਾਂ ਦੇ ਜਾਣ ਨਾਲ ਫਿਲਮ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਦੇ ਜਾਣ ਨਾਲ ਫਿਲਮ ਜਗਤ ਵਿੱਚ ਸੋਗ ਦੀ ਲਹਿਰ ਹੈ। ਅਰੁਣ ਬਾਲੀ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ।

ਅਦਾਕਾਰੀ ਦੇ ਖੇਤਰ ਵਿੱਚ ਉਨ੍ਹਾਂ ਨੂੰ ਸਦਾ ਯਾਦ ਕੀਤਾ ਜਾਂਦਾ ਰਹੇਗਾ। ਹਿੰਦੀ ਫਿਲਮਾਂ ਅਤੇ ਟੀ.ਵੀ ਸੀਰੀਅਲਾਂ ਦੇ ਨਾਲ ਨਾਲ ਅਰੁਣ ਬਾਲੀ ਨੇ ਪੰਜਾਬੀ ਅਤੇ ਤੇਲਗੂ ਫ਼ਿਲਮਾਂ ਵਿੱਚ ਵੀ ਹਾਜ਼ਰੀ ਲਗਵਾਈ। ਜਿਨ੍ਹਾਂ ਕਲਾਕਾਰਾਂ ਨੇ ਉਨ੍ਹਾਂ ਦੇ ਨਾਲ ਕੰਮ ਕੀਤਾ ਹੈ, ਉਹ ਕਲਾਕਾਰ ਉਨ੍ਹਾਂ ਦੇ ਤਜਰਬੇ ਤੋਂ ਬਹੁਤ ਪ੍ਰਭਾਵਿਤ ਸਨ। ਉਨ੍ਹਾਂ ਕਲਾਕਾਰਾਂ ਦਾ ਮੰਨਣਾ ਹੈ ਕਿ ਅਰੁਣ ਬਾਲੀ ਦੇ ਜਾਣ ਨਾਲ ਫਿਲਮ ਜਗਤ ਨੂੰ ਜੋ ਘਾਟਾ ਪਿਆ ਹੈ, ਉਸ ਦੀ ਭਰਪਾਈ ਹੋਣੀ ਸੌਖੀ ਨਹੀਂ।

Leave a Reply

Your email address will not be published. Required fields are marked *