ਕਾਂਗਰਸ ਨੇ ਕੀਤੀ ਅੰਮ੍ਰਿਤਪਾਲ ਸਿੰਘ ਖਿਲਾਫ, ਪੁਲਿਸ ਤੋਂ ਕਾਰਵਾਈ ਦੀ ਮੰਗ

ਅੱਜ ਕੱਲ੍ਹ ਮੀਡੀਆ ਵਿੱਚ ਅੰਮ੍ਰਿਤਪਾਲ ਸਿੰਘ ਦੀ ਬਹੁਤ ਚਰਚਾ ਹੋ ਰਹੀ ਹੈ। ਕਈ ਰਾਜਨੀਤਿਕ ਆਗੂ ਵੀ ਉਸ ਦੇ ਬਿਆਨਾਂ ਦੇ ਜਵਾਬ ਦਿੰਦੇ ਹਨ। ਪਿਛਲੇ ਦਿਨੀਂ ਅੰਮ੍ਰਿਤਪਾਲ ਸਿੰਘ ਰੋਡੇ ਪਿੰਡ ਵਿੱਚ ਗਏ। ਜਿਸ ਤੋਂ ਬਾਅਦ ਉਹ ਮੀਡੀਆ ਦੀਆਂ ਸੁਰਖੀਆਂ ਵਿਚ ਛਾਅ ਗਿਆ। ਪਿਛਲੇ ਦਿਨੀਂ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵੀ ਅੰਮ੍ਰਿਤਪਾਲ ਸਿੰਘ ਬਾਰੇ ਬਿਆਨ ਦਿੱਤਾ ਸੀ। ਹੋਰ ਵੀ ਰਾਜਨੀਤਕ ਪਾਰਟੀਆਂ ਦੇ ਆਗੂ ਅੰਮ੍ਰਿਤਪਾਲ ਸਿੰਘ ਬਾਰੇ ਚਰਚਾ ਕਰਦੇ ਰਹਿੰਦੇ ਹਨ।

ਅੰਮ੍ਰਿਤਪਾਲ ਸਿੰਘ ਦੁਆਰਾ ਜ਼ਿਆਦਾਤਰ ਸਿੱਖ ਮਸਲਿਆਂ ਤੇ ਗੱਲ ਕੀਤੀ ਜਾਂਦੀ ਹੈ। ਦੀਪ ਸਿੱਧੂ ਤੋਂ ਬਾਅਦ ਕੁਝ ਹੀ ਸਮੇਂ ਵਿੱਚ ਅੰਮ੍ਰਿਤਪਾਲ ਸਿੰਘ ਸੋਸ਼ਲ ਮੀਡੀਆ ਤੇ ਛਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਅੰਮ੍ਰਿਤਪਾਲ ਸਿੰਘ ਬਾਰੇ ਪਿਛਲੇ ਦਿਨੀਂ ਬਿਆਨ ਦੇ ਚੁੱਕੇ ਹਨ। ਹੁਣ ਇਹ ਮਸਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੁੱਕਿਆ ਹੈ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਦੇ ਪੁਲਿਸ ਮੁਖੀ ਨੂੰ ਇਕ ਚਿੱਠੀ ਲਿਖੀ ਹੈ। ਜਿਸ ਵਿੱਚ ਰਾਜਾ ਵੜਿੰਗ ਲਿਖਦੇ ਹਨ

ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖੀ ਜਾਵੇ। ਰਾਜਾ ਵੜਿੰਗ ਨੇ ਲਿਖਿਆ ਹੈ ਕਿ ਪੰਜਾਬ ਨੇ 1980 ਤੋਂ 90 ਦੇ ਦਹਾਕੇ ਦੌਰਾਨ ਬਹੁਤ ਗ਼ਲਤ ਸਮਾਂ ਦੇਖਿਆ ਹੈ। ਦੁਬਾਰਾ ਅਜਿਹਾ ਨਹੀਂ ਹੋਣਾ ਚਾਹੀਦਾ। ਅੰਮ੍ਰਿਤਪਾਲ ਸਿੰਘ ਦੁਆਰਾ ਜਿਵੇਂ ਦੀਆਂ ਗੱਲਾਂ ਕੀਤੀਆਂ ਹੁੰਦੀਆਂ ਹਨ, ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ। ਰਾਜਾ ਵੜਿੰਗ ਨੇ ‘ਵਾਰਸ ਪੰਜਾਬ ਦੇ’ ਜਥੇਬੰਦੀ ਦੀ ਵੀ ਜਾਂਚ ਦੀ ਮੰਗ ਕੀਤੀ ਹੈ। ਉਹ ਚਾਹੁੰਦੇ ਹਨ ਕਿ ਪਤਾ ਲੱਗੇ ਅੰਮ੍ਰਿਤਪਾਲ ਸਿੰਘ ਕੌਣ ਹੈ? ਦੁਬਈ ਤੋਂ ਪੰਜਾਬ ਆਉਣ ਦਾ ਉਸ ਦਾ ਕੀ ਉਦੇਸ਼ ਹੈ।

ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਤੇ ਨੌਜਵਾਨਾਂ ਨੂੰ ਗੁੰ ਮ ਰਾ ਹ ਕਰਨ ਦੇ ਦੋਸ਼ ਲਗਾਏ ਹਨ। ਉਹ ਦੁਬਾਰਾ ਪੰਜਾਬ ਦੇ ਹਾਲਾਤ ਨਹੀਂ ਵਿ ਗ ੜ ਨ ਦੇਣਗੇ। ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਦਲੀਲ ਹੈ ਕਿ ਜਦੋਂ ਤੋਂ ਅੰਮ੍ਰਿਤਪਾਲ ਸਿੰਘ ਭਾਰਤ ਤੋਂ ਗਿਆ ਹੈ, ਉਸ ਨੇ ਜ਼ਿਆਦਾ ਸਮਾਂ ਦੁਬਈ ਵਿੱਚ ਗੁਜ਼ਾਰਿਆ ਹੈ। ਉੱਥੇ ਉਸ ਦਾ ਵਧੀਆ ਕਾਰੋਬਾਰ ਹੈ। ਹੁਣ ਇਨ੍ਹਾਂ ਵਧੀਆ ਕਾਰੋਬਾਰ ਛੱਡ ਕੇ ਪੰਜਾਬ ਆਉਣ ਪਿੱਛੇ ਉਸ ਦਾ ਕੀ ਉਦੇਸ਼ ਹੈ? ਇਸ ਦੀ ਜਾਂਚ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *