ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮਨਦੀਪ ਦਾ ਬੇਹੱਦ ਸਾਦੇ ਤਰੀਕੇ ਨਾਲ ਹੋਇਆ ਵਿਆਹ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਆਮ ਆਦਮੀ ਪਾਰਟੀ ਦੇ ਵਰਕਰ ਮਨਦੀਪ ਸਿੰਘ ਲੱਖੇਵਾਲ ਨਾਲ ਹੋਇਆ ਹੈ। ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਪਟਿਆਲਾ ਨੇੜਲੇ ਪਿੰਡ ਰੋੜੇਵਾਲ ਸਥਿਤ ਡੇਰਾ ਬਾਬਾ ਪੂਰਨ ਪੂਰਨ ਦਾਸ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਹੋਇਆ। ਇੱਥੇ ਦੱਸਣਾ ਬਣਦਾ ਹੈ ਕਿ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਪੇਕਾ ਪਰਿਵਾਰ ਇਸ ਗੁਰਦੁਆਰਾ ਸਾਹਿਬ ਵਿਚ ਲੰਬੇ ਸਮੇਂ ਤੋਂ ਆਉਂਦਾ ਹੈ।

ਇਸ ਗੁਰਦੁਆਰਾ ਸਾਹਿਬ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਨੇ ਇੱਥੇ ਹੀ ਵਿਆਹ ਕਰਵਾਉਣਾ ਠੀਕ ਸਮਝਿਆ। ਵਿਆਹ ਤੋਂ ਬਾਅਦ ਨਰਿੰਦਰ ਕੌਰ ਭਰਾਜ ਦਾ ਕਹਿਣਾ ਸੀ ਕਿ ਜਿੱਥੇ ਉਹ ਜਨਤਾ ਦੀਆਂ ਰਾਜਨੀਤਕ ਜ਼ਿੰ ਮੇ ਵਾ ਰੀ ਆਂ ਸੰਭਾਲ ਰਹੇ ਹਨ ਉਥੇ ਪਰਿਵਾਰਕ ਜ਼ਿੰਮੇਵਾਰੀ ਸੰਭਾਲਣਾ ਵੀ ਜ਼ਰੂਰੀ ਹੈ। ਜਿਸ ਲਈ ਇਨ੍ਹਾਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਉਨ੍ਹਾਂ ਨੂੰ ਇੱਕ ਸਾਥੀ ਦੀ ਜ਼ਰੂਰਤ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਬਜ਼ੁਰਗ ਲੰਬੇ ਸਮੇਂ ਤੋਂ ਇਸ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਂਦੇ ਹਨ।

ਇਹ ਵਿਆਹ ਬਿਲਕੁਲ ਸਾਦੇ ਢੰਗ ਨਾਲ ਹੋਇਆ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਸ ਵਿਆਹ ਵਿੱਚ ਪਹੁੰਚੇ ਹੋਏ ਸਨ। ਇੱਥੇ ਦੱਸਣਾ ਬਣਦਾ ਹੈ ਕਿ ਨਰਿੰਦਰ ਕੌਰ ਭਰਾਜ ਪੰਜਾਬ ਵਿਧਾਨ ਸਭਾ ਵਿੱਚ ਸਭ ਤੋਂ ਛੋਟੀ ਉਮਰ ਦੇ ਵਿਧਾਇਕ ਹਨ। ਉਹ 2 ਵਾਰ ਜ਼ਿਲ੍ਹਾ ਸੰਗਰੂਰ ਦੇ ਯੂਥ ਵਿੰਗ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ.ਐੱਲ.ਬੀ ਦੀ ਪੜ੍ਹਾਈ ਕੀਤੀ ਹੈ। ਉਹ ਕਈ ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਪਹਿਲੀ ਵਾਰ ਹੀ 2022 ਵਿੱਚ

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਹਿੱਸਾ ਲਿਆ ਅਤੇ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਰਹੇ ਅਤੇ ਪੰਜਾਬ ਕੈਬਨਿਟ ਦੇ ਮੰਤਰੀ ਰਹੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ। ਇਸ ਤੋਂ ਪਹਿਲਾਂ 7 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਆਹ ਹੋਇਆ ਹੈ ਅਤੇ ਹੁਣ 7 ਅਕਤੂਬਰ ਨੂੰ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦੇ ਪ੍ਰਸੰਸਕ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ।

Leave a Reply

Your email address will not be published. Required fields are marked *