23 ਸਾਲਾ ਮੁੰਡੇ ਨੂੰ ਗੱਡੀ ਚ ਬਿਠਾਕੇ ਲੈ ਗਏ ਦੋਸਤ, ਸਵੇਰੇ ਇਸ ਹਾਲਤ ਚ ਨਹਿਰ ਕੰਢੇ ਤੋਂ ਮਿਲੀ ਲਾਸ਼

ਗੜ੍ਹਸ਼ੰਕਰ ਦੇ ਪਿੰਡ ਜਗਦੇਵ ਕਲਾਂ ਦਾ ਇੱਕ ਪਰਿਵਾਰ ਆਪਣੇ ਨੌਜਵਾਨ ਪਰਿਵਾਰਕ ਮੈਂਬਰ ਹਰਪ੍ਰੀਤ ਸਿੰਘ ਉਰਫ ਅਮਨ ਦੀ ਜਾਨ ਜਾਣ ਦੇ ਮਾਮਲੇ ਵਿਚ ਇਨਸਾਫ ਦੀ ਮੰਗ ਕਰ ਰਿਹਾ ਹੈ। ਹਰਪ੍ਰੀਤ ਸਿੰਘ ਦੀ ਉਮਰ 23 ਸਾਲ ਸੀ ਅਤੇ ਅਜੇ ਉਸ ਦਾ ਵਿਆਹ ਨਹੀਂ ਸੀ ਹੋਇਆ। ਨੌਜਵਾਨ ਦੀ ਮ੍ਰਿਤਕ ਦੇਹ ਨਹਿਰ ਨੇੜੇ ਤੋਂ ਮਿਲੀ ਹੈ। ਪੁਲਿਸ ਵੱਲੋਂ ਮ੍ਰਿਤਕ ਦੇਹ ਦਾ ਪੋ ਸ ਟ ਮਾ ਰ ਟ ਮ ਕਰਵਾਇਆ ਜਾ ਰਿਹਾ ਹੈ। ਮ੍ਰਿਤਕ ਦੀ ਮਾਸੀ ਦੇ ਪੁੱਤਰ ਨੇ ਦੱਸਿਆ ਹੈ ਕਿ ਹਰਪ੍ਰੀਤ ਸਿੰਘ ਉਰਫ ਅਮਨ ਗੁਜਰਾਤ ਵਿਚ ਨੌਕਰੀ ਕਰਦਾ ਸੀ।

ਜੋ ਕਿ 2- 3 ਦਿਨ ਪਹਿਲਾਂ ਹੀ ਆਪਣੇ ਤਾਏ ਦੇ ਪੁੱਤਰ ਦੇ ਵਿਆਹ ਦੇ ਸਬੰਧ ਵਿੱਚ ਆਇਆ ਸੀ। ਉਹ ਆਪਣੇ ਦੋਸਤਾਂ ਨਾਲ ਚਲਾ ਗਿਆ। ਇਸ ਵਿਅਕਤੀ ਦਾ ਕਹਿਣਾ ਹੈ ਕਿ ਲਗਭਗ 8 ਵਜੇ ਉਸ ਦਾ ਫੋਨ ਬੰਦ ਹੋ ਗਿਆ। ਅਗਲੇ ਦਿਨ ਜਗਦੇਵ ਕਲਾਂ ਨਹਿਰ ਨੇੜੇ ਤੋਂ ਉਸ ਦੀ ਮ੍ਰਿਤਕ ਦੇਹ ਮਿਲੀ ਹੈ। ਇਸ ਵਿਅਕਤੀ ਦੇ ਦੱਸਣ ਮੁਤਾਬਕ ਉਹ ਨਹੀਂ ਜਾਣਦੇ ਕਿ ਉਸ ਦੇ ਦੋਸਤ ਕੌਣ ਸਨ? ਗੱਡੀ ਵੀ ਉਨ੍ਹਾਂ ਦੇ ਪਿੰਡ ਦੀ ਨਹੀਂ ਸੀ। ਮ੍ਰਿਤਕ ਦੇ ਮਾਮੇ ਕੁਲਦੀਪ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਹਰਪ੍ਰੀਤ ਸਿੰਘ ਨੂੰ ਉਸਦੇ ਦੋਸਤ ਲੈ ਗਏ ਸਨ।

ਉਹ ਨਹੀਂ ਜਾਣਦੇ ਕਿ ਇਹ ਦੋਸਤ ਕੌਣ ਸਨ। 8-30 ਵਜੇ ਉਸ ਦਾ ਫੋਨ ਬੰਦ ਹੋ ਗਿਆ ਅਤੇ ਉਸ ਦੀ ਮ੍ਰਿਤਕ ਦੇਹ ਨਹਿਰ ਨੇੜੇ ਤੋਂ ਮਿਲੀ ਹੈ। ਉਸ ਦੇ ਸਰੀਰ ਤੇ ਨਿਸ਼ਾਨ ਹਨ। ਕੁਲਦੀਪ ਸਿੰਘ ਦੇ ਦੱਸਣ ਮੁਤਾਬਕ 2 ਸਾਲ ਪਹਿਲਾਂ ਮ੍ਰਿਤਕ ਨੇ ਕਿਸੇ ਨੂੰ ਲਿਫਟ ਦਿੱਤੀ ਸੀ। ਜਿਸ ਦੀ ਜਾਨ ਚਲੀ ਗਈ ਸੀ। ਇਸੇ ਗੱਲ ਨੂੰ ਲੈ ਕੇ ਲਿਫਟ ਲੈਣ ਵਾਲੇ ਦੇ ਸਬੰਧੀਆਂ ਦਾ ਹਰਪ੍ਰੀਤ ਸਿੰਘ ਨਾਲ ਟਕਰਾਅ ਰਹਿੰਦਾ ਸੀ। ਕੁਲਦੀਪ ਸਿੰਘ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਦੀ ਮਾਂ ਵਿਧਵਾ ਹੈ। ਇਸ ਤੋਂ ਬਿਨਾਂ ਹਰਪ੍ਰੀਤ ਸਿੰਘ ਦੀ ਇੱਕ ਭੈਣ ਅਤੇ ਇੱਕ ਭਰਾ ਹੈ।

ਉਨ੍ਹਾਂ ਦੀ ਮੰਗ ਹੈ ਕਿ ਇਸ ਮਾਮਲੇ ਵਿਚ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਨਹਿਰ ਨੇੜੇ ਮ੍ਰਿਤਕ ਦੇਹ ਪਈ ਹੋਣ ਦੀ ਇਤਲਾਹ ਮਿਲੀ ਸੀ। ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਮਿ੍ਤਕ ਦੇਹ ਆਪਣੇ ਕਬਜ਼ੇ ਵਿੱਚ ਲੈ ਲਈ। ਜਿਸ ਦੀ ਸ਼ਨਾਖਤ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇਹ ਦਾ ਪੋ ਸ ਟ ਮਾ ਰ ਟ ਮ ਕਰਵਾਇਆ ਜਾ ਰਿਹਾ ਹੈ। ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਮ੍ਰਿਤਕ ਦੇ ਸਰੀਰ ਤੇ ਕੋਈ ਨਿਸ਼ਾਨ ਨਹੀਂ ਹੈ। ਪਰਿਵਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *