ਅਮ੍ਰਿਤਪਾਲ ਸਿੰਘ ਤੇ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਜਾਣੋ ਪੂਰਾ ਮਾਮਲਾ

ਜਿਸ ਤਰ੍ਹਾਂ ਕਈ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਚਰਚਾ ਵਿੱਚ ਸੀ, ਉਸ ਤੋਂ ਲੱਗਦਾ ਸੀ ਕਿ ਅੰਮ੍ਰਿਤਪਾਲ ਸਿੰਘ ਤੇ ਕੋਈ ਨਾ ਕੋਈ ਕਾਰਵਾਈ ਜ਼ਰੂਰ ਹੋਵੇਗੀ। ਕੇਂਦਰ ਸਰਕਾਰ ਦੀ ਮੰਗ ਤੇ ਅੰਮ੍ਰਿਤਪਾਲ ਸਿੰਘ ਦਾ ਭਾਰਤ ਵਿੱਚ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਟਵਿੱਟਰ ਵੱਲੋਂ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਬਿਆਨ ਕਈ ਦਿਨਾਂ ਤੋਂ ਚਰਚਾ ਵਿੱਚ ਸਨ। ਪਿੰਡ ਰੋਡੇ ਵਿੱਚ ਜਾਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਜੋ ਜੋ ਬਿਆਨ ਦਿੱਤੇ

ਉਨ੍ਹਾਂ ਉੱਤੇ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦੀ ਨਜ਼ਰ ਸੀ। ਕੁਝ ਦਿਨ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੀ ਅੰਮ੍ਰਿਤਪਾਲ ਸਿੰਘ ਦੇ ਬਿਆਨ ਤੇ ਬੋਲੇ ਸਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੂਬਾ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਚੌਕਸ ਕੀਤਾ ਗਿਆ ਸੀ ਅਤੇ ਇਸ ਦੀ ਫਾਈਲ ਤਿਆਰ ਕਰਕੇ ਭੇਜਣ ਲਈ ਵੀ ਕਿਹਾ ਗਿਆ ਸੀ। ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਅੰਮ੍ਰਿਤ ਪਾਲ ਸਿੰਘ ਦੀਆਂ ਗਤੀਵਿਧੀਆਂ ਕਾਰਨ ਪੰਜਾਬ ਦਾ ਮਾਹੌਲ ਖ ਰਾ ਬ ਹੋ ਸਕਦਾ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੀ ਪਿਛਲੇ ਦਿਨੀਂ ਇਕ ਬਿਆਨ ਆਇਆ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਦੇ ਮੁਖੀ ਨੂੰ ਇਕ ਚਿੱਠੀ ਲਿਖੀ ਜਿਸ ਵਿਚ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਤੋਂ ਚੌਕਸ ਹੋਣ ਲਈ ਕਿਹਾ। ਰਾਜਾ ਵੜਿੰਗ ਨੇ ਲਿਖਿਆ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਜਾਂਚ ਕੀਤੀ ਜਾਵੇ। ਅੰਮ੍ਰਿਤਪਾਲ ਸਿੰਘ ਕੌਣ ਹੈ? ਉਹ ਦੁਬਈ ਤੋਂ ਭਾਰਤ ਕਿਸ ਉਦੇਸ਼ ਲਈ ਆਇਆ ਹੈ? ਇਸ ਦੀ ਵੀ ਜਾਂਚ ਹੋਵੇ। ਆਪਣੀ ਚਿੱਠੀ ਵਿੱਚ ਰਾਜਾ ਵੜਿੰਗ ਨੇ ਲਿਖਿਆ

ਕਿ ਜਦੋਂ ਤੋਂ ਅੰਮ੍ਰਿਤਪਾਲ ਸਿੰਘ ਭਾਰਤ ਤੋਂ ਗਿਆ ਹੈ ਤਾਂ ਉਸ ਨੇ ਜ਼ਿਆਦਾ ਸਮਾਂ ਦੁਬਈ ਵਿੱਚ ਹੀ ਗੁਜ਼ਾਰਿਆ ਹੈ। ਉੱਥੇ ਉਸ ਦਾ ਵਧੀਆ ਕਾਰੋਬਾਰ ਹੈ। ਇੰਨਾ ਵਧੀਆ ਕਾਰੋਬਾਰ ਛੱਡ ਕੇ ਉਹ ਪੰਜਾਬ ਕਿਸ ਉਦੇਸ਼ ਲਈ ਆਇਆ ਹੈ। ਰਾਜਾ ਵੜਿੰਗ ਨੇ ਤਾਂ ਇੱਥੋਂ ਤਕ ਕਹਿ ਦਿੱਤਾ ਕਿ ਉਹ ਪੰਜਾਬ ਦਾ ਮਾਹੌਲ ਖ਼ ਰਾ ਬ ਨਹੀਂ ਹੋਣ ਦੇਣਗੇ ਕਿਉਂਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਹਾਲਾਤ ਬਹੁਤ ਖ ਰਾ ਬ ਰਹੇ ਹਨ। ਹੁਣ ਕੇਂਦਰ ਸਰਕਾਰ ਦੀ ਮੰਗ ਤੇ ਟਵਿੱਟਰ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਭਾਰਤ ਵਿੱਚ ਟਵਿੱਟਰ ਬੰਦ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *