ਭਗਵੰਤ ਮਾਨ ਦੇ ਇਸ ਫੈਸਲੇ ਨੇ ਪੂਰੇ ਪੰਜਾਬ ਚ ਕਰਾਈ ਬੱਲੇ ਬੱਲੇ, ਛਾਅ ਗਈ ਖੁਸ਼ੀ ਦੀ ਲਹਿਰ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਜਿਸ ਅਧੀਨ ਉਨ੍ਹਾਂ ਨੇ 9000 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਇਹ ਸਿਲਸਿਲਾ ਜਾਰੀ ਰਹੇਗਾ। ਇੱਥੇ ਦੱਸਣਾ ਬਣਦਾ ਹੈ ਕਿ ਅਧਿਆਪਕ ਦਿਵਸ ਤੇ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਵੱਲੋਂ 36 ਹਜ਼ਾਰ ਕੱਚੇ ਕਰਮਚਾਰੀ ਪੱਕੇ ਕੀਤੇ ਜਾਣਗੇ। ਇਸ ਸਿਲਸਿਲੇ ਵਿੱਚ ਉਨ੍ਹਾਂ ਨੇ ਅੱਜ 9000 ਅਧਿਆਪਕ ਪੱਕੇ ਕਰ ਦਿੱਤੇ ਹਨ।

ਇਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਖੁਦ ਸੋਸ਼ਲ ਮੀਡੀਆ ਤੇ ਟਵੀਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ, ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ। ਉਸ ਨੂੰ ਬੂਰ ਪੈ ਗਿਆ ਹੈ। ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਬਾਕੀਆਂ ਲਈ ਕੰਮ ਕਰਾਂਗੇ। ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ। ਜੋ ਕਹਿੰਦੇ ਹਾਂ ਉਹ ਕਰਦੇ ਹਾਂ।

ਇੱਥੇ ਦੱਸਣਾ ਬਣਦਾ ਹੈ ਕਿ ਇਹ ਕੱਚੇ ਅਧਿਆਪਕ ਲੰਬੇ ਸਮੇਂ ਤੋਂ ਧਰਨੇ ਪ੍ਰਦਰਸ਼ਨ ਕਰ ਰਹੇ ਸਨ। ਕਿੰਨੀ ਵਾਰ ਇਹ ਮੰਤਰੀਆਂ ਦਾ ਘਿਰਾਓ ਕਰਦੇ ਰਹੇ। ਕਈ ਵਾਰ ਇਨ੍ਹਾਂ ਤੇ ਪੁਲਿਸ ਦਾ ਡੰਡਾ ਵੀ ਫਿਰਿਆ। ਬਹੁਤ ਦੇਰ ਬਾਅਦ ਇਨ੍ਹਾਂ ਅਧਿਆਪਕਾਂ ਦੀ ਸੁਣਵਾਈ ਹੋਈ ਹੈ। ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨੂੰ ਕਈ ਗਾਰੰਟੀਆਂ ਦਿੱਤੀਆਂ ਸਨ। ਪਹਿਲਾਂ ਸਰਕਾਰ ਨੇ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਨੂੰ ਪੂਰਾ ਕੀਤਾ ਹੈ।

ਅਜੇ ਤਾਂ ਬਹੁਤ ਸਾਰੇ ਕੰਮ ਕਰਨੇ ਬਾਕੀ ਹਨ। ਪੰਜਾਬ ਵਾਸੀ ਚਾਹੁੰਦੇ ਹਨ ਕਿ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਜੋ ਜੋ ਗਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਹੁਣ ਦੇਖਣਾ ਹੋਵੇਗਾ ਕਿ ਇਹ ਸਰਕਾਰ ਜਨਤਾ ਦੀਆਂ ਉਮੀਦਾਂ ਤੇ ਖਰੀ ਉਤਰਦੀ ਹੈ ਜਾਂ ਨਹੀਂ? ਜਿਨ੍ਹਾਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋ ਟੀ ਫਿ ਕੇ ਸ਼ ਨ ਜਾਰੀ ਹੋਇਆ ਹੈ, ਉਨ੍ਹਾਂ ਲਈ ਇਹ ਬਹੁਤ ਖ਼ੁਸ਼ੀ ਦੀ ਖ਼ਬਰ ਹੈ।

Leave a Reply

Your email address will not be published. Required fields are marked *