ਸਕੂਟਰੀ ਤੇ ਜਾਂਦੀ 14 ਸਾਲਾ ਕੁੜੀ ਨੂੰ ਟਰਾਲੀ ਨੇ ਬੁਰੀ ਤਰ੍ਹਾਂ ਕੁਚਲਿਆ

ਵਧ ਰਹੀ ਵਾਹਨਾਂ ਦੀ ਗਿਣਤੀ ਅਤੇ ਆਵਾਜਾਈ ਦੇ ਨਿਯਮਾਂ ਨੂੰ ਅੱਖੋਂ ਪਰੋਖੇ ਕਰਨ ਦੀਆਂ ਘਟਨਾਵਾਂ ਸੜਕ ਹਾਦਸਿਆਂ ਨੂੰ ਜਨਮ ਦਿੰਦੀਆਂ ਹਨ। ਇਨ੍ਹਾਂ ਹਾਦਸਿਆਂ ਵਿੱਚ ਕਈ ਵਾਰ ਅਜਿਹੀਆਂ ਜਾਨਾਂ ਚਲੀਆਂ ਜਾਂਦੀਆਂ ਹਨ, ਜਿਨ੍ਹਾਂ ਨੇ ਬਹੁਤ ਥੋੜ੍ਹੀ ਜ਼ਿੰਦਗੀ ਗੁਜ਼ਾਰੀ ਹੁੰਦੀ ਹੈ। ਅਜਿਹੇ ਹਾਦਸੇ ਭੁਲਾਇਆਂ ਵੀ ਨਹੀਂ ਭੁੱਲਦੇ ਅਤੇ ਮ੍ਰਿਤਕਾਂ ਦੇ ਸੰਬੰਧੀ ਉਨ੍ਹਾਂ ਨੂੰ ਯਾਦ ਕਰਕੇ ਰੋਂਦੇ ਰਹਿੰਦੇ ਹਨ। ਕਪੂਰਥਲਾ ਦੇ ਪਿੰਡ ਫੱਤੂਢੀਂਗਾ ਨੇੜੇ ਇਕ ਹਾਦਸਾ ਵਾਪਰਿਆ ਹੈ, ਜਿੱਥੇ ਟਰੈਕਟਰ ਟਰਾਲੀ ਦੀ ਲਪੇਟ ਵਿਚ ਆਉਣ ਨਾਲ ਐਕਟਿਵਾ ਸਵਾਰ ਇਕ ਲੜਕੀ ਦੀ ਜਾਨ ਚਲੀ ਗਈ ਹੈ।

ਲੜਕੀ ਗਿਆਰ੍ਹਵੀਂ ਜਮਾਤ ਵਿੱਚ ਪੜ੍ਹਦੀ ਸੀ ਅਤੇ ਸਕੂਲ ਜਾ ਰਹੀ ਸੀ। ਮਾਮਲਾ ਪੁਲਿਸ ਦੇ ਵਿਚਾਰ ਅਧੀਨ ਹੈ ਅਤੇ ਮ੍ਰਿਤਕ ਦੇਹ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਦਵਿੰਦਰ ਸਿੰਘ ਨਾਮ ਦੇ ਵਿਅਕਤੀ ਨੇ ਦੱਸਿਆ ਹੈ ਕਿ ਉਹ ਫੱਤੂਢੀਂਗਾ ਪਿੰਡ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਧੀ ਅਰਪਨਦੀਪ ਕੌਰ ਗਿਆਰ੍ਹਵੀਂ ਜਮਾਤ ਵਿੱਚ ਪੜ੍ਹਦੀ ਸੀ। ਜਦੋਂ ਉਹ ਸਕੂਲ ਜਾ ਰਹੀ ਸੀ ਤਾਂ ਰਸਤੇ ਵਿਚ ਟਰੈਕਟਰ ਟਰਾਲੀ ਦੀ ਫੇਟ ਵੱਜਣ ਕਾਰਨ ਉਸਦੀ ਜਾਨ ਚਲੀ ਗਈ।

ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਟਰੈਕਟਰ ਸਥਾਨਕ ਹੀ ਹੈ। ਉਨ੍ਹਾਂ ਦੀ ਮੰਗ ਹੈ ਕਿ ਇਸ ਮਾਮਲੇ ਵਿੱਚ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ। ਮਹਿਲਾ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਉਨ੍ਹਾਂ ਨੂੰ ਸਵੇਰੇ 8-15 ਵਜੇ ਇਤਲਾਹ ਮਿਲੀ ਸੀ ਕਿ ਇਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿਚ ਇਕ ਲੜਕੀ ਦੀ ਮੌਕੇ ਤੇ ਹੀ ਜਾਨ ਚਲੀ ਗਈ ਹੈ। ਲੜਕੀ ਅਰਪਨਦੀਪ ਕੌਰ ਗੁਰੂ ਅਮਰਦਾਸ ਪਬਲਿਕ ਸਕੂਲ ਵਿੱਚ ਗਿਆਰ੍ਹਵੀਂ ਜਮਾਤ ਵਿੱਚ ਪੜ੍ਹਦੀ ਸੀ। ਉਹ ਐਕਟਿਵਾ ਤੇ ਸਵਾਰ ਹੋ ਕੇ ਸਕੂਲ ਜਾ ਰਹੀ ਸੀ। ਜੋ ਟਰਾਲੀ ਹੇਠ ਆ ਗਈ ਅਤੇ ਮੌਕੇ ਤੇ ਹੀ ਅੱਖਾਂ ਮੀਟ ਗਈ।

ਮਹਿਲਾ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਜਾਂਚ ਦੌਰਾਨ ਜੋ ਵੀ ਸਾਹਮਣੇ ਆਵੇਗਾ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਹਸਪਤਾਲ ਦੇ ਡਾਕਟਰ ਦੇ ਦੱਸਣ ਮੁਤਾਬਕ ਸਵੇਰੇ ਹਾਦਸੇ ਕਾਰਨ 14-15 ਸਾਲ ਦੀ ਲੜਕੀ ਅਰਪਨਦੀਪ ਕੌਰ ਨੂੰ ਉਨ੍ਹਾਂ ਕੋਲ ਲਿਆਂਦਾ ਗਿਆ ਸੀ। ਉਸ ਨਾਲ ਫੱਤੂਢੀਂਗਾ ਨੇੜੇ ਇਹ ਹਾਦਸਾ ਹੋਇਆ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਪੇਪਰ ਭੇਜੇ ਜਾਣ ਤੇ ਮ੍ਰਿਤਕ ਦੇਹ ਦਾ ਪੋ ਸ ਟ ਮਾ ਰ ਟ ਮ ਕੀਤਾ ਜਾਵੇਗਾ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *