11 ਤਰੀਕ ਨੂੰ ਸ਼੍ਰੀ ਗੁਰੂ ਰਾਮਦਾਸ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਜਿਲ੍ਹੇ ਚ ਛੁੱਟੀ ਦਾ ਐਲਾਨ

11 ਅਕਤੂਬਰ ਨੂੰ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ। ਇਸ ਸਬੰਧ ਵਿਚ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਇਸ ਦੇ ਸਬੰਧ ਵਿੱਚ ਨੋ ਟੀ ਫਿ ਕੇ ਸ਼ ਨ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਕ 11 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ

ਤਾਂ ਕਿ ਜਨਤਾ ਧਾਰਮਕ ਸਮਾਗਮਾਂ ਵਿੱਚ ਸ਼ਾਮਲ ਹੋ ਸਕੇ। ਇੱਥੇ ਦੱਸਣਾ ਬਣਦਾ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ 24 ਸਤੰਬਰ 1534 ਈਸਵੀ ਨੂੰ ਲਾਹੌਰ ਦੀ ਚੂਨਾ ਮੰਡੀ ਵਿਚ ਪਿਤਾ ਹਰਿਦਾਸ ਅਤੇ ਮਾਤਾ ਅਨੂਪ ਦੇਵੀ ਦੇ ਗ੍ਰਹਿ ਵਿਖੇ ਹੋਇਆ ਸੀ। ਉਨ੍ਹਾਂ ਦਾ ਬਚਪਨ ਦਾ ਨਾਮ ਜੇਠਾ ਸੀ। ਜੋ ਕਿ ਬਹੁਤ ਹੀ ਸ਼ਾਂਤ ਅਤੇ ਧਾਰਮਿਕ ਸੁਭਾਅ ਦੇ ਮਾਲਕ ਸਨ। ਇੱਕ ਵਾਰ ਉਹ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨ ਕਰਨ ਲਈ ਸ੍ਰੀ ਗੋਇੰਦਵਾਲ ਸਾਹਿਬ ਆਏ ਅਤੇ

ਇੱਥੇ ਹੀ ਰਹਿ ਕੇ ਸੇਵਾ ਕਰਨ ਲੱਗ ਗਏ। ਭਾਈ ਜੇਠਾ ਜੀ ਦੀ ਸੇਵਾ ਭਾਵਨਾ ਅਤੇ ਗੁਰੂ ਘਰ ਪ੍ਰਤੀ ਸ਼ਰਧਾ ਨੂੰ ਦੇਖਦੇ ਹੋਏ ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਜੀ ਦਾ ਵਿਆਹ ਭਾਈ ਜੇਠਾ ਜੀ ਨਾਲ ਕਰ ਦਿੱਤਾ। ਸ੍ਰੀ ਗੁਰੂ ਅਮਰਦਾਸ ਜੀ ਦੇ 1574 ਈਸਵੀ ਵਿੱਚ ਜੋਤੀ ਜੋਤ ਸਮਾਉਣ ਤੋਂ ਬਾਅਦ ਭਾਈ ਜੇਠਾ ਜੀ ਸ੍ਰੀ ਗੁਰੂ ਰਾਮਦਾਸ ਜੀ ਦੇ ਰੂਪ ਵਿੱਚ ਗੁਰਗੱਦੀ ਤੇ ਬਿਰਾਜਮਾਨ ਹੋਏ। ਉਨ੍ਹਾਂ ਨੂੰ ਚੌਥੇ ਗੁਰੂ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੇ 3 ਸਪੁੱਤਰ ਹੋਏ।

ਜਿਨ੍ਹਾਂ ਦੇ ਨਾਮ ਪਿ੍ਥੀ ਚੰਦ, ਮਹਾਂਦੇਵ ਅਤੇ ਅਰਜਨ ਦੇਵ ਸਨ। ਸ੍ਰੀ ਗੁਰੂ ਰਾਮਦਾਸ ਜੀ 1 ਸਤੰਬਰ 1581 ਵਿੱਚ ਜੋਤੀ ਜੋਤ ਸਮਾ ਗਏ ਅਤੇ ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਸਪੁੱਤਰ ਸ੍ਰੀ ਗੁਰੂ ਅਰਜਨ ਦੇਵ ਜੀ ਗੁਰਗੱਦੀ ਤੇ ਬਿਰਾਜਮਾਨ ਹੋਏ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਹਰ ਸਾਲ ਉਨ੍ਹਾਂ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ।

Leave a Reply

Your email address will not be published. Required fields are marked *