ਨਰਿੰਦਰ ਕੌਰ ਭਰਾਜ ਦੀ ਰਿਸੈਪਸ਼ਨ ਪਾਰਟੀ ਤੇ ਕੇਜਰੀਵਾਲ ਸਮੇਤ ਪਹੁੰਚੀਆਂ ਕਈਆਂ ਮਸ਼ਹੂਰ ਹਸਤੀਆਂ

ਕੁਝ ਦਿਨ ਪਹਿਲਾਂ 7 ਅਕਤੂਬਰ ਨੂੰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਹੋਇਆ ਹੈ। ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਪਟਿਆਲਾ ਨੇੜਲੇ ਰੋੜੇਵਾਲ ਸਥਿਤ ਇਕ ਗੁਰਦੁਆਰਾ ਸਾਹਿਬ ਵਿੱਚ ਹੋਇਆ ਸੀ। ਵਿਆਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ ਗੁਰਪ੍ਰੀਤ ਕੌਰ ਸ਼ਾਮਲ ਹੋਏ ਸਨ। ਹੁਣ ਇਸ ਵਿਆਹ ਤੋਂ ਬਾਅਦ ਅੱਜ ਪਟਿਆਲਾ ਵਿਚ ਇਸ ਵਿਆਹ ਦੇ ਸੰਬੰਧ ਵਿਚ ਰਿਸੈਪਸ਼ਨ ਪਾਰਟੀ ਕੀਤੀ ਗਈ ਹੈ।

ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਜੇ ਸਿੰਘ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਉਨ੍ਹਾਂ ਦੀ ਪਤਨੀ ਡਾ ਗੁਰਪ੍ਰੀਤ ਕੌਰ, ਪੰਜਾਬ ਕੈਬਨਿਟ ਦੇ ਮੰਤਰੀ ਅਤੇ ਵਿਧਾਇਕ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਰਿਸੈਪਸ਼ਨ ਪਾਰਟੀ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੋਡ਼ੇਮਾਜਰਾ ਸਭ ਨੇ ਸ਼ਮੂਲੀਅਤ ਕੀਤੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਤਰ੍ਹਾਂ ਦੀ ਹੀ ਇਕ ਪਾਰਟੀ

20 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਹੈ। ਜਿਸ ਵਿੱਚ ਸੰਗਰੂਰ ਹਲਕੇ ਦੇ ਲੋਕਾਂ ਨੂੰ ਵਿਸ਼ੇਸ਼ ਤੌਰ ਤੇ ਸੱਦਿਆ ਜਾਵੇਗਾ। ਇੱਥੇ ਦੱਸਣਾ ਬਣਦਾ ਹੈ ਕਿ ਜਿਸ ਨੌਜਵਾਨ ਨਾਲ ਨਰਿੰਦਰ ਕੌਰ ਭਰਾਜ ਦਾ ਵਿਆਹ ਹੋਇਆ ਹੈ, ਉਹ ਵੀ ਆਮ ਆਦਮੀ ਪਾਰਟੀ ਦਾ ਵਰਕਰ ਹੈ। ਉਨ੍ਹਾਂ ਨੇ ਹੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਨਰਿੰਦਰ ਕੌਰ ਭਰਾਜ ਦੀ ਚੋਣ ਕੰਪੇਨ ਸੰਭਾਲੀ ਸੀ। ਨਰਿੰਦਰ ਕੌਰ ਭਰਾਜ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਵਿੱਚ ਸਭ ਤੋਂ ਘੱਟ ਉਮਰ ਦੇ ਵਿਧਾਇਕ ਹਨ।

ਉਨ੍ਹਾਂ ਨੇ ਕਾਂਗਰਸ ਦੇ ਵੱਡੇ ਲੀਡਰ ਵਿਜੇਇੰਦਰ ਸਿੰਗਲਾ ਨੂੰ ਵੱਡੇ ਫ਼ਰਕ ਨਾਲ ਹਰਾਇਆ ਸੀ। ਨਰਿੰਦਰ ਕੌਰ ਭਰਾਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ ਐੱਲ ਬੀ ਦੀ ਪੜ੍ਹਾਈ ਕੀਤੀ ਹੈ। ਪਿਛਲੇ ਦਿਨੀਂ ਜਦੋਂ ਕਿਸੇ ਨੇ ਵਿਧਾਇਕਾ ਦੇ ਧਿਆਨ ਵਿੱਚ ਸੰਗਰੂਰ ਦੇ ਸਿਵਲ ਹਸਪਤਾਲ ਦਾ ਮਾਮਲਾ ਲਿਆਂਦਾ ਸੀ ਤਾਂ ਉਹ ਸਵੇਰੇ 8-30 ਵਜੇ ਹੀ ਹਸਪਤਾਲ ਪਹੁੰਚ ਗਏ ਸਨ ਅਤੇ ਦੇਰ ਨਾਲ ਆਉਣ ਵਾਲੇ ਸਟਾਫ ਨੂੰ ਤਾੜਨਾ ਕੀਤੀ ਸੀ।

Leave a Reply

Your email address will not be published. Required fields are marked *