ਪੂਰਾ ਪਿੰਡ ਜਿਸਨੂੰ ਸਮਝਦਾ ਰਿਹਾ ਸੇਵਾਦਾਰ, ਉਸ ਦੀ ਕਰਤੂਤ ਦੇਖ ਪੈਰਾਂ ਹੇਠੋਂ ਨਿਕਲ ਜਾਵੇਗੀ ਜ਼ਮੀਨ

ਸੂਬੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲੰਮੇ ਸਮੇਂ ਤੋਂ ਵਾਪਰ ਰਹੀਆਂ ਹਨ। ਇਸ ਸੰਬੰਧ ਵਿਚ ਸੰਗਤ ਨੇ ਧਰਨੇ ਵੀ ਦਿੱਤੇ ਅਤੇ ਰੋ ਸ ਮੁਜ਼ਾਹਰੇ ਵੀ ਕੀਤੇ ਪਰ ਇਹ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪਿਛਲੇ ਦਿਨੀਂ ਤਰਨਤਾਰਨ ਦੇ ਥਾਣਾ ਖਾਲੜਾ ਅਧੀਨ ਪੈਂਦੇ ਪਿੰਡ ਸਿੱਧਵਾਂ ਦੇ ਗੁਰਦੁਆਰਾ ਧੰਨ ਧੰਨ ਭਾਈ ਜੇਠਾ ਜੀ ਸ਼ਹੀਦ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਸੀ।

ਗੁਰਦੁਆਰਾ ਸਾਹਿਬ ਦੇ ਨੇੜੇ ਖਾਲੀ ਜਗ੍ਹਾ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਪਏ ਮਿਲੇ ਸਨ। ਜਿਸ ਕਾਰਨ ਸੰਗਤ ਵਿੱਚ ਭਾਰੀ ਰੋ ਸ ਸੀ। ਹਰ ਕੋਈ ਚਾਹੁੰਦਾ ਸੀ ਕਿ ਇਹ ਮਾਮਲਾ ਜਲਦੀ ਤੋਂ ਜਲਦੀ ਟਰੇਸ ਹੋਵੇ। ਪੁਲਿਸ ਵੀ ਉਸੇ ਸਮੇਂ ਤੋਂ ਹੀ ਇਸ ਮਾਮਲੇ ਨੂੰ ਸੁਲਝਾਉਣ ਵਿੱਚ ਜੁਟੀ ਹੋਈ ਸੀ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਇਸ ਘਟਨਾ ਲਈ ਜ਼ਿੰਮੇਵਾਰ ਜਸਕਰਨ ਸਿੰਘ ਨਾਮ ਦੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ।

ਇਹ ਵਿਅਕਤੀ ਖ਼ੁਦ ਅੰਮ੍ਰਿਤਧਾਰੀ ਹੈ ਅਤੇ ਕਈ ਮਹੀਨੇ ਤੋਂ ਇਸ ਗੁਰਦੁਆਰਾ ਸਾਹਿਬ ਵਿਚ ਸੇਵਾ ਵੀ ਕਰਦਾ ਸੀ। ਇਸ ਸਮੇਂ ਇਹ ਵਿਅਕਤੀ ਪਿੰਡ ਲੱਧੂਵਾਲਾ ਥਾਣਾ ਵੈਰੋਕੇ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਰਹਿ ਰਿਹਾ ਹੈ। ਉਸ ਨੂੰ ਪਿੰਡ ਨਾਂਗਲਾ ਦੇ ਬੱਸ ਸਟੈਂਡ ਤੋਂ ਕਾਬੂ ਕੀਤਾ ਗਿਆ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਉਨ੍ਹਾਂ ਨੂੰ 15 ਅਕਤੂਬਰ ਨੂੰ ਇਤਲਾਹ ਮਿਲੀ ਸੀ ਕਿ ਗੁਰਦੁਆਰਾ ਧੰਨ ਧੰਨ ਭਾਈ ਜੇਠਾ ਜੀ ਸ਼ਹੀਦ ਦੇ ਸਾਹਮਣੇ ਗਰਾਊਂਡ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦ ਗੁਟਕਾ ਸਾਹਿਬ ਦੇ ਅੰਗ ਪਏ ਮਿਲੇ ਹਨ।

ਜਿਸ ਕਰਕੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਵਿਚ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਸੀਸੀਟੀਵੀ ਦੀ ਫੁਟੇਜ ਅਤੇ ਹੋਰ ਵੱਖ ਵੱਖ ਤਕਨੀਕੀ ਪੱਖਾਂ ਦੇ ਆਧਾਰ ਤੇ ਜਾਂਚ ਕਰਦੇ ਹੋਏ ਪੁਲਿਸ ਨੇ ਇਹ ਮਾਮਲਾ ਸੁਲਝਾ ਲਿਆ ਹੈ। ਇਸ ਆਧਾਰ ਤੇ ਉਨ੍ਹਾਂ ਨੇ ਜਸਕਰਨ ਸਿੰਘ ਨੂੰ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਜਸਕਰਨ ਸਿੰਘ ਨੇ ਆਪਣੀ ਗਲਤੀ ਮੰਨ ਲਈ ਹੈ।

ਉਸ ਨੇ ਮੰਨਿਆ ਹੈ ਕਿ ਉਹ ਜਪੁਜੀ ਸਾਹਿਬ ਦਾ ਪਾਠ ਕਰਦਾ ਸੀ। ਜੋ ਉਸ ਨੂੰ ਯਾਦ ਹੋ ਜਾਂਦਾ ਸੀ। ਉਹ ਸੁਖਮਨੀ ਸਾਹਿਬ ਦਾ ਪਾਠ ਕਰਨ ਲੱਗਾ ਪਰ ਉਸ ਦੇ ਯਾਦ ਨਹੀਂ ਸੀ ਹੋ ਰਿਹਾ। ਜਿਸ ਤੋਂ ਬਾਅਦ ਉਸ ਨੇ ਇਹ ਕਰਤੂਤ ਕਰ ਦਿੱਤੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜਸਕਰਨ ਸਿੰਘ ਨੂੰ ਥਾਣਾ ਨਾਂਗਲਾ ਦੇ ਬੱਸ ਸਟੈਂਡ ਤੋਂ ਕਾਬੂ ਕਰ ਲਿਆ ਗਿਆ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

Leave a Reply

Your email address will not be published. Required fields are marked *