ਤਿਓਹਾਰ ਵਾਲੇ ਦਿਨ ਇਸ ਜਗ੍ਹਾ ਅਜਿਹਾ ਕੀ ਹੋਇਆ ਜੋ ਸਕਿੰਟਾਂ ਚ ਪੈ ਗਈਆਂ ਭਾਜੜਾਂ

ਗੁਜਰਾਤ ਵਿੱਚ ਵਾਪਰੀ ਘਟਨਾ ਨੇ ਸਾਰੇ ਮੁਲਕ ਵਿੱਚ ਹਲਚਲ ਮਚਾ ਦਿੱਤੀ ਹੈ। ਅਸਲ ਵਿੱਚ ਇੱਥੇ ਮੋਰਬੀ ਵਿੱਚ ਇਕ ਕੇਬਲ ਪੁਲ ਡਿੱਗ ਪਿਆ ਹੈ। ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਹੁਣ ਤੱਕ ਇਸ ਹਾਦਸੇ ਵਿੱਚ 70 ਜਾਨਾਂ ਜਾ ਚੁੱਕੀਆਂ ਹਨ। ਅਜੇ ਵੀ 100 ਵਿਅਕਤੀਆਂ ਦੇ ਪਾਣੀ ਵਿੱਚ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਜਿਸ ਵੇਲੇ ਹਾਦਸਾ ਵਾਪਰਿਆ ਉਸ ਸਮੇਂ ਪੁਲ ਉੱਤੇ 500 ਵਿਅਕਤੀ ਸਨ। ਅਜੇ ਇਕ ਹਫਤਾ ਪਹਿਲਾਂ ਹੀ ਪੁਲ ਦੀ ਮੁਰੰਮਤ ਕਰਵਾਈ ਗਈ ਸੀ ਅਤੇ 4 ਦਿਨ ਪਹਿਲਾਂ ਹੀ ਪੁਲ ਆਮ ਆਵਾਜਾਈ ਲਈ ਖੋਲ੍ਹਿਆ ਗਿਆ ਸੀ।

ਇਹ ਤਾਂ ਕਿਸੇ ਦੇ ਚਿੱਤ ਚੇਤੇ ਵੀ ਨਹੀਂ ਸੀ ਕਿ ਇੰਨਾ ਵੱਡਾ ਹਾਦਸਾ ਵਾਪਰ ਜਾਵੇਗਾ। ਸਰਕਾਰ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਇਸ ਹਾਦਸੇ ਦੀ ਜ਼ਿੰਮੇਵਾਰੀ ਲੈਂਦੇ ਹੋਏ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਹੈ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੀ ਸੂਬੇ ਦੇ ਮੁੱਖ ਮੰਤਰੀ ਨਾਲ ਇਸ ਹਾਦਸੇ ਦੇ ਸਬੰਧ ਵਿਚ ਗੱਲਬਾਤ ਕੀਤੀ ਹੈ। ਇਸ ਤੋਂ ਬਿਨਾਂ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2- 2 ਲੱਖ ਰੁਪਏ ਅਤੇ ਜਿਨ੍ਹਾਂ ਦੇ ਸੱ ਟਾਂ ਲੱਗੀਆਂ ਹਨ।

ਉਨ੍ਹਾਂ ਨੂੰ 50- 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਸੂਬਾ ਸਰਕਾਰ ਵੀ ਮਦਦ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4- 4 ਲੱਖ ਰੁਪਏ ਅਤੇ ਜਿਨ੍ਹਾਂ ਦੇ ਸੱਟਾਂ ਲੱਗੀਆਂ ਉਨ੍ਹਾਂ ਨੂੰ 50- 50 ਹਜ਼ਾਰ ਰੁਪਏ ਦਿੱਤੇ ਜਾਣਗੇ। ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਸ ਹਾਦਸੇ ਤੇ ਅਫ਼ਸੋਸ ਜ਼ਾਹਰ ਕੀਤਾ ਗਿਆ ਹੈ। ਬਚਾਅ ਅਤੇ ਰਾਹਤ ਕਾਰਜ ਲਗਾਤਾਰ ਜਾਰੀ ਹਨ।

Leave a Reply

Your email address will not be published. Required fields are marked *