ਨਗਰ ਕੀਰਤਨ ਚ ਟਰੈਕਟਰ ਹੇਠਾਂ ਆਉਣ ਨਾਲ 18 ਸਾਲਾ ਗੁਰਸਿੱਖ ਦੀ ਹੋਈ ਮੋਤ

ਕੁਝ ਦਿਨਾਂ ਤਕ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਨੂੰ ਸੰਗਤ ਬੜੀ ਸ਼ਰਧਾਪੂਰਵਕ ਮਨਾਉਂਦੀ ਹੈ। ਹਰ ਪਿੰਡ ਸ਼ਹਿਰ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਜਾਂਦੀਆਂ ਹਨ। ਸ਼ਬਦ ਪੜ੍ਹੇ ਜਾਂਦੇ ਹਨ। ਨਗਰ ਕੀਰਤਨ ਸਜਾਏ ਜਾਂਦੇ ਹਨ। ਜਿਨ੍ਹਾਂ ਵਿੱਚ ਸ਼ਰਧਾ ਨਾਲ ਸੰਗਤ ਸ਼ਾਮਲ ਹੁੰਦੀ ਹੈ। ਸੁਲਤਾਨਪੁਰ ਲੋਧੀ ਤੋਂ ਇੱਕ ਹਾਦਸੇ ਦੀ ਖ਼ਬਰ ਮਿਲੀ ਹੈ। ਜਿਸ ਵਿਚ ਇਕ ਨੌਜਵਾਨ ਦੀ ਜਾਨ ਚਲੀ ਗਈ ਹੈ।

ਨੌਜਵਾਨ ਦੀ ਉਮਰ 18 ਸਾਲ ਸੀ। ਉਸ ਦਾ ਨਾਂ ਗੁਰਜੀਤ ਸਿੰਘ ਦੱਸਿਆ ਜਾ ਰਿਹਾ ਹੈ। ਭਾਵੇਂ ਗੁਰਜੀਤ ਸਿੰਘ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਮਿਲੀ ਜਾਣਕਾਰੀ ਮੁਤਾਬਕ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੈਦਲ ਯਾਤਰਾ ਜਾ ਰਹੀ ਸੀ। ਇਹ 22ਵੀਂ ਯਾਤਰਾ ਸੀ। ਇਸ ਦੌਰਾਨ ਇੱਕ ਹਾਦਸਾ ਵਾਪਰ ਗਿਆ। 18 ਸਾਲਾ ਇਕ ਨੌਜਵਾਨ ਗੁਰਜੀਤ ਸਿੰਘ ਟਰੈਕਟਰ ਹੇਠ ਆ ਗਿਆ।

ਇਹ ਸਵੇਰ ਦਾ ਸਮਾਂ ਸੀ। ਗੁਰਜੀਤ ਸਿੰਘ ਦੀ ਹਾਲਤ ਠੀਕ ਨਹੀਂ ਸੀ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਮੌਕੇ ਤੇ ਹਾਜ਼ਰ ਡਾਕਟਰਾਂ ਵੱਲੋਂ ਉਸ ਨੂੰ ਡਾਕਟਰੀ ਸਹਾਇਤਾ ਦਿੱਤੀ ਗਈ। ਉਸ ਦੀ ਜਾਨ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਸਭ ਕੋਸ਼ਿਸ਼ਾਂ ਅਸਫਲ ਹੋ ਗਈਆਂ। ਗੁਰਜੀਤ ਸਿੰਘ ਦੀ ਜਾਨ ਨਹੀਂ ਬਚਾਈ ਜਾ ਸਕੀ। ਕੋਸ਼ਿਸ਼ ਕਰਨ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਤੇ ਹਰ ਕੋਈ ਅਫ਼ਸੋਸ ਜਤਾ ਰਿਹਾ ਹੈ।

Leave a Reply

Your email address will not be published. Required fields are marked *