ਦਸੰਬਰ ਅਤੇ ਜਨਵਰੀ ਦੇ ਮਹੀਨੇ ਸਰਦੀ ਦਾ ਮੌਸਮ ਹੁੰਦਾ ਹੈ। ਇਨ੍ਹਾਂ ਦਿਨਾਂ ਵਿੱਚ ਠੰਢ ਕਾਰਨ ਜਨਜੀਵਨ ਅਸਤ ਵਿਅਸਤ ਹੋ ਜਾਂਦਾ ਹੈ। ਜਿਸ ਤਰ੍ਹਾਂ ਕਿ ਅੱਜ ਕਲ੍ਹ ਦੇਖਣ ਨੂੰ ਮਿਲ ਰਿਹਾ ਹੈ। ਕਈ ਦਿਨਾਂ ਤੋਂ ਠੰਢ ਬਹੁਤ ਜ਼ਿਆਦਾ ਵਧ ਗਈ ਹੈ। ਗਰਮ ਕੱਪੜੇ ਪਹਿਨੇ ਹੋਣ ਦੇ ਬਾਵਜੂਦ ਵੀ ਕਾਂਬਾ ਛਿੜਦਾ ਹੈ। ਬਠਿੰਡਾ ਵਿੱਚ ਤਾਂ ਤਾਪਮਾਨ 2 ਡਿਗਰੀ ਤੱਕ ਰਿਕਾਰਡ ਕੀਤਾ ਜਾ ਚੁੱਕਾ ਹੈ। ਧੁੰਦ ਪੈਣ ਕਾਰਨ ਹਾ ਦ ਸੇ ਹੋ ਰਹੇ ਹਨ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਉੱਤਰੀ ਭਾਰਤ ਵਾਸੀਆਂ
ਨੂੰ ਅਜੇ ਠੰਢ ਤੋਂ ਰਾਹਤ ਨਹੀਂ ਮਿਲੇਗੀ। ਮਿਲੀ ਜਾਣਕਾਰੀ ਮੁਤਾਬਕ ਇੱਕ ਪੱਛਮੀ ਗੜਬੜੀ ਦੇ ਚਲਦੇ 11 ਤੋਂ 13 ਜਨਵਰੀ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ। ਉਮੀਦ ਕੀਤੀ ਜਾਂਦੀ ਹੈ ਕਿ ਮਾਲਵਾ ਦੇ ਪੂਰਬੀ ਖੇਤਰ ਦੇ ਨਾਲ ਨਾਲ ਮਾਝਾ ਅਤੇ ਦੁਆਬਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਸ਼ ਹੋਵੇਗੀ। ਇਸ ਤੋਂ ਬਿਨਾਂ ਸਾਡੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਬਰਫ ਡਿੱ ਗ ਣ ਦੀ ਉਮੀਦ ਹੈ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਠੰਢ ਹੋਰ ਵਧੇਗੀ।
14 ਜਨਵਰੀ ਤੋਂ ਮੀਂਹ ਭਾਵੇਂ ਰੁਕ ਜਾਵੇਗਾ ਪਰ ਇੱਕ ਵਾਰ ਫੇਰ ਧੁੰਦ ਵਧ ਜਾਵੇਗੀ। ਇਸ ਲਈ ਸਮਝਿਆ ਜਾ ਰਿਹਾ ਹੈ ਕਿ ਅਜੇ ਹੋਰ ਕੁਝ ਦਿਨ ਸਰਦੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਜਨਤਾ ਨੂੰ ਸਰਦੀ ਪ੍ਰਤੀ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਜਨਤਾ ਨੂੰ ਸਰਦੀ ਤੋਂ ਬਚਾਅ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ।