ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਬਲਵਿੰਦਰ ਸੇਖੋਂ ਅਤੇ ਉਨ੍ਹਾਂ ਦੇ ਸਾਥੀ ਪ੍ਰਦੀਪ ਸ਼ਰਮਾ ਨੂੰ 6 ਮਹੀਨੇ ਦੀ ਕੈਦ ਅਤੇ 2 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ ਅਦਾਲਤ ਦੀ ਹਤਕ ਨਾਲ ਜੁੜਿਆ ਹੋਇਆ ਹੈ। ਬਲਵਿੰਦਰ ਸੇਖੋੰ ਦਾ ਮਾਮਲਾ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਮਾਮਲਾ ਉਸ ਸਮੇਂ ਹੋਰ ਵੀ ਤੂਲ ਫੜ ਗਿਆ ਜਦੋਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਇੱਕ ਮੀਟਿੰਗ ਦੌਰਾਨ ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜ ਸਾਹਿਬਾਨ ਤੇ ਉੰਗਲ ਉਠਾ ਦਿੱਤੀ। ਅਦਾਲਤ ਨੇ ਇਸ ਨੂੰ ਅਦਾਲਤ ਦੀ ਹਤਕ ਮੰਨਦੇ ਹੋਏ ਬਲਵਿੰਦਰ ਸੇਖੋੰ ਦੇ ਵਰੰਟ ਜਾਰੀ ਕਰ ਦਿੱਤੇ।
ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ ਅਤੇ ਹਾਈਕੋਰਟ ਵਿੱਚ ਪੇਸ਼ ਕਰ ਦਿੱਤਾ। ਹਾਈਕੋਰਟ ਵਿੱਚ ਉਨ੍ਹਾਂ ਨੇ ਮਾਫੀ ਮੰਗਣ ਤੋਂ ਨਾਂਹ ਕਰ ਦਿੱਤੀ। ਜਿਸ ਕਰਕੇ ਅਦਾਲਤ ਨੇ ਇਨ੍ਹਾਂ ਨੂੰ 6 ਮਹੀਨੇ ਦੀ ਕੈਦ ਅਤੇ 2 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾ ਦਿੱਤੀ। ਇੱਥੇ ਦੱਸਣਾ ਬਣਦਾ ਹੈ ਕਿ ਬਲਵਿੰਦਰ ਸੇਖੋਂ ਡੀਐੱਸਪੀ ਰਹਿ ਚੁੱਕੇ ਹਨ।
ਇਸ ਸਰਕਾਰ ਤੋਂ ਪਹਿਲੀ ਸਰਕਾਰ ਸਮੇਂ ਉਨ੍ਹਾਂ ਦਾ ਉਸ ਸਮੇਂ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਪੇਚਾ ਪੈ ਗਿਆ ਸੀ। ਜਿਸ ਦੇ ਚਲਦੇ ਸਮੇਂ ਦੀ ਸਰਕਾਰ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਸੀ। ਉਸ ਸਮੇਂ ਤੋਂ ਹੀ ਉਹ ਲਗਾਤਾਰ ਹੀ ਸੋਸ਼ਲ ਮੀਡੀਆ ਤੇ ਸੁਰਖ਼ੀਆਂ ਵਿੱਚ ਚਲੇ ਆ ਰਹੇ ਹਨ।