ਵੱਡੀ ਖਬਰ: ਅੰਮ੍ਰਿਤਪਾਲ ਸਿੰਘ ਤੇ ਸਰਕਾਰ ਦੀ ਵੱਡੀ ਕਾਰਵਾਈ

‘ਵਾਰਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਅੱਜਕੱਲ੍ਹ ਮੀਡੀਆ ਵਿੱਚ ਪੂਰੀ ਤਰਾਂ ਛਾਅ ਚੁੱਕਾ ਹੈ।ਜਿੱਥੇ ਮੀਡੀਆ ਵੱਲੋਂ ਅੰਮ੍ਰਿਤਪਾਲ ਸਿੰਘ ਦੀਆਂ ਖਬਰਾਂ ਪ੍ਰਮੁਖਤਾ ਨਾਲ ਦਿੱਤੀਆਂ ਜਾਂਦੀਆਂ ਹਨ, ਉੱਥੇ ਹੀ ਸੋਸ਼ਲ ਮੀਡੀਆ ਤੇ ਵੀ ਉਨ੍ਹਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ।

ਨੌਜਵਾਨ ਤਬਕਾ ਵੱਡੀ ਗਿਣਤੀ ਵਿੱਚ ਉਨ੍ਹਾ ਦੇ ਨਾਲ ਤੁਰਦਾ ਜਾਪਦਾ ਹੈ। ਪਿਛਲੇ ਦਿਨੀਂ ਜਿਸ ਤਰਾਂ ਅੰਮ੍ਰਿਤਪਾਲ ਸਿੰਘ ਨੇ ਅਜਨਾਲਾ ਥਾਣੇ ਵਿੱਚੋਂ ਆਪਣੇ ਸਾਥੀ ਨੂੰ ਛੁਡਾਇਆ। ਉਹ ਆਪਣੇ ਨਾਲ ਸ੍ਰੀ ਗੁਰੂ ਗਰੰਥ ਸਾਹਿਬ ਜੀ ਦਾ ਸਰੂਪ ਲੈ ਕੇ ਥਾਣੇ ਪਹੁੰਚ ਗਏ।

ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਨਾਲ ਨੌਜਵਾਨ ਸਨ। ਜਿਨ੍ਹਾਂ ਨੇ ਹੱਥਾਂ ਵਿੱਚ ਡੰਡੇ ਅਤੇ ਹੋਰ ਸਮਾਨ ਫੜਿਆ ਹੋਇਆ ਸੀ। ਇਨ੍ਹਾਂ ਨੌਜਵਾਨਾਂ ਦਾ ਪੁਲਿਸ ਨਾਲ ਟਕਰਾਅ ਵੀ ਹੋਇਆ। ਜਿਸ ਵਿੱਚ ਕਈ ਪੁਲਿਸ ਅਧਿਕਾਰੀਆਂ ਦੇ ਸੱਟਾਂ ਲੱਗੀਆਂ। ਉਨ੍ਹਾ ਦੀਆਂ ਗੱਡੀਆਂ ਦੀ ਵੀ ਤੋੜ ਭੰਨ ਹੋਈ।

ਇਨ੍ਹਾਂ ਖਬਰਾਂ ਨੂੰ ਮੀਡੀਆ ਨੇ ਪ੍ਰਮੁਖਤਾ ਨਾਲ ਦਿਖਾਇਆ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਭਾਰਤ ਵਿੱਚ ਇੰਸਟਾਗਰਾਮ ਅਕਾਉੰਟ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਦੀ ਕੋਈ ਵਜਾਹ ਨਹੀਂ ਦੱਸੀ ਗਈ। ਭਾਵੇਂ ਅੰਮ੍ਰਿਤਪਾਲ ਸਿੰਘ ਵੱਲੋਂ ਇਸ ਤੇ ਕੋਈ ਪ੍ਰਤੀਕਰਮ ਨਹੀਂ ਦਿੱਤਾ ਗਿਆ ਪਰ ਉਨ੍ਹਾਂ ਦੇ ਗਰੁੱਪ ਮੁਤਾਬਕ ਅੰਮ੍ਰਿਤਪਾਲ ਸਿੰਘ ਦਾ ਇੰਸਟਾਗਰਾਮ ਅਕਾਉਂਟ ਬੰਦ ਕਰ ਦਿੱਤਾ ਗਿਆ ਹੈ।

ਗਰੁੱਪ ਦਾ ਮੰਨਣਾ ਹੈ ਕਿ ਅਜਿਹਾ ਹੱਕ ਸੱਚ ਦੀ ਅਵਾਜ਼ ਨੂੰ ਦਬਾਉਣ ਲਈ ਕੀਤਾ ਗਿਆ ਹੈ। ਇੱਥੇ ਦੱਸਣਾ ਜ਼ਰੂਰੀ ਹੈ ਕਿ ਅਕਤੂਬਰ 2022 ਵਿੱਚ ਵੀ ਅੰਮ੍ਰਿਤਪਾਲ ਸਿੰਘ ਦਾ ਇੰਸਟਾਗਰਾਮ ਅਕਾਉੰਟ ਬੰਦ ਕਰ ਦਿੱਤਾ ਗਿਆ ਸੀ ਪਰ ਕੁਝ ਦੇਰ ਬਾਅਦ ਫੇਰ ਚਲਾ ਦਿੱਤਾ ਗਿਆ ਸੀ। ਉਨ੍ਹਾਂ ਦਾ ਟਵਿਟਰ ਅਕਾਉੰਟ ਵੀ ਬੰਦ ਕਰ ਦਿੱਤਾ ਗਿਆ ਸੀ।

Leave a Reply

Your email address will not be published. Required fields are marked *