ਸਿੱਧੂ ਮੂਸੇ ਵਾਲਾ ਦੀ ਜਾਨ ਲੈਣ ਵਾਲੇ ਦੋਸ਼ੀ ਨੂੰ ਮਿਲੀ ਮੌਤ

ਪੰਜਾਬ ਦੇ ਹਾਲਾਤ ਦਿਨ ਪ੍ਰਤੀ ਦਿਨ ਬਦਲਦੇ ਜਾ ਰਹੇ ਹਨ। ਤਾਜ਼ਾ ਮਾਮਲਾ ਗੋਇੰਦਵਾਲ ਸਾਹਿਬ ਤੋਂ ਸਾਹਮਣੇ ਆਇਆ ਹੈ। ਜੋ ਸਿੱਧੂ ਮੂਸੇਵਾਲਾ ਦੀ ਜਾਨ ਲੈਣ ਦੇ ਮਾਮਲੇ ਨਾਲ ਸਬੰਧਿਤ ਜੇਲ੍ਹ ਵਿੱਚ ਬੰਦ ਵਿਅਕਤੀਆਂ ਨਾਲ ਜੁੜਿਆ ਹੋਇਆ ਹੈ।

ਇੱਥੇ ਦੱਸਣਾ ਬਣਦਾ ਹੈ ਕਿ ਸਿੱਧੂ ਮੂਸੇ ਵਾਲਾ ਦੀ ਜਾਨ ਲੈਣ ਦੇ ਸਬੰਧ ਵਿੱਚ ਇੱਥੇ 3 ਵਿਅਕਤੀ ਜੇਲ੍ਹ ਵਿੱਚ ਬੰਦ ਸਨ। ਇਨ੍ਹਾਂ ਵਿੱਚ ਮਨਮੋਹਨ ਸਿੰਘ ਮੋਹਣਾ ਪੁੱਤਰ ਦਰਸ਼ਨ ਸਿੰਘ ਵਾਸੀ ਬੁਢਲਾਡਾ, ਮਨਦੀਪ ਸਿੰਘ ਤੂਫ਼ਾਨ ਵਾਸੀ ਸੁੰਦਰ ਨਗਰ ਬਟਾਲਾ ਅਤੇ ਕੇਸ਼ਵ ਪੁੱਤਰ ਲਾਲ ਚੰਦ ਵਾਸੀ ਬਠਿੰਡਾ ਦੇ ਨਾਮ ਸ਼ਾਮਲ ਹਨ।

ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਤਿੰਨਾਂ ਵਿਅਕਤੀਆਂ ਦਾ ਆਪਸ ਵਿੱਚ ਟਕਰਾਅ ਹੋਣ ਕਾਰਨ ਇਨ੍ਹਾਂ ਨੂੰ ਤਰਨਤਾਰਨ ਦੇ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਮਨਮੋਹਨ ਸਿੰਘ ਮੋਹਣਾ ਅਤੇ ਮਨਦੀਪ ਸਿੰਘ ਤੂਫ਼ਾਨ ਨੂੰ ਮਿਰਤਕ ਐਲਾਨ ਦਿੱਤਾ, ਜਦਕਿ ਕੇਸ਼ਵ ਦੀ ਹਾਲਤ ਖਰਾਬ ਹੋਣ ਕਾਰਨ ਉਸ ਨੂੰ ਅੰਮਿ੍ਤਸਰ ਰੈਫਰ ਕਰ ਦਿੱਤਾ ਗਿਆ ਹੈ।

ਅਸੀਂ ਪਾਠਕਾਂ ਦੀ ਜਾਣਕਾਰੀ ਲਈ ਦੱਸ ਰਹੇ ਹਾਂ ਕਿ ਸਿੱਧੂ ਮੂਸੇਵਾਲਾ ਦੀ ਜਾਨ ਜਾਣ ਤੋਂ 24 ਘੰਟੇ ਦੇ ਅੰਦਰ ਅੰਦਰ ਉੱਤਰਾਖੰਡ ਤੋਂ ਸਭ ਤੋਂ ਪਹਿਲਾਂ ਮਨਮੋਹਨ ਮੋਹਣਾ ਨੂੰ ਫੜਿਆ ਗਿਆ ਸੀ।

ਸਮਝਿਆ ਜਾਂਦਾ ਹੈ ਕਿ ਉਸ ਨੇ ਹੀ ਇਸ ਘਟਨਾ ਲਈ ਜ਼ਿੰਮੇਵਾਰ ਬੰਦਿਆਂ ਨੂੰ ਗੱਡੀਆਂ ਮੁਹੱਈਆ ਕਰਵਾਈਆਂ ਸਨ। ਕੇਸ਼ਵ ਪੁੱਤਰ ਲਾਲ ਚੰਦ ਤੇ ਰੇਕੀ ਕਰਨ ਦੇ ਦੋਸ਼ ਹਨ। ਉਪਰੋਕਤ ਤਿੰਨਾਂ ਦੇ ਟਕਰਾਅ ਵਿੱਚ 2 ਦੀ ਜਾਨ ਚਲੀ ਗਈ ਅਤੇ ਤੀਜੇ ਦੀ ਹਾਲਤ ਵੀ ਠੀਕ ਨਹੀਂ। ਉਸ ਨੂੰ ਅੰਮਿ੍ਤਸਰ ਰੈਫਰ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *