ਸ੍ਰੀ ਗੁਰੂ ਗਰੰਥ ਸਾਹਿਬ ਜੀ ਸਾਨੂੰ ਸਰਬ ਸਾਂਝੀਵਾਲਤਾ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦੇ ਹਨ। ਕੋਈ ਵੀ ਮਸਲਾ ਮਿਲ ਬੈਠ ਕੇ ਵਿਚਾਰ ਕਰਕੇ ਹੱਲ ਕਰਨ ਦਾ ਸੰਦੇਸ਼ ਦਿੰਦੇ ਹਨ। ਗੁਰੂ ਘਰ ਵਿੱਚ ਬੈਠ ਕੇ ਵਿਚਾਰ ਕੀਤੀ ਜਾ ਸਕਦੀ ਹੈ। ਸ੍ਰੀ ਗੁਰੂ ਗਰੰਥ ਸਾਹਿਬ ਜੀ ਤੋਂ ਸੇਧ ਲਈ ਜਾ ਸਕਦੀ ਹੈ।
ਕੁਝ ਵਿਅਕਤੀ ਗੁਰਦੁਆਰਾ ਸਾਹਿਬ ਜਾ ਕੇ ਗੁਰਬਾਣੀ ਤਾਂ ਸੁਣਦੇ ਹਨ ਪਰ ਉਸ ਤੇ ਅਮਲ ਨਹੀਂ ਕਰਦੇ। ਉਨ੍ਹਾਂ ਦੇ ਅੰਦਰੋਂ ਹਉਮੈ ਨਹੀਂ ਜਾਂਦੀ ਜਦਕਿ ਗੁਰਬਾਣੀ ਤਾਂ ਸਾਨੂੰ ਨਿਮਰਤਾ ਨਾਲ ਜਿਊਣਾ ਸਿਖਾਉੰਦੀ ਹੈ।
ਦੂਜੇ ਪਾਸੇ ਹਾਲ ਇਹ ਹੋ ਗਿਆ ਹੈ ਕਿ ਅਸੀਂ ਦੂਜੇ ਦੀ ਗੱਲ ਮੰਨਣ ਲਈ ਤਿਆਰ ਨਹੀਂ ਪਰ ਆਪਣੀ ਗੱਲ ਧੱਕੇ ਨਾਲ ਮਨਾਉਣਾ ਚਾਹੁੰਦੇ ਹਾਂ। ਮਾਮੂਲੀ ਗੱਲ ਪਿੱਛੇ ਇੱਕ ਦੂਜੇ ਦੀ ਜਾਨ ਲੈਣ ਤੇ ਉਤਾਰੂ ਹੋ ਜਾਂਦੇ ਹਾਂ।
ਹੁਣ ਤਾਂ ਕਈ ਵਿਅਕਤੀ ਗੁਰੂ ਘਰ ਦੇ ਮਸਲਿਆਂ ਨੂੰ ਲੈ ਕੇ ਹੱਥੋਪਾਈ ਹੋ ਜਾਂਦੇ ਹਨ। ਗੁਰੂ ਘਰ ਦੇ ਅੰਦਰ ਹੀ ਟਕਰਾਅ ਹੋ ਜਾਂਦਾ ਹੈ। ਕਈ ਵਾਰ ਤਾਂ ਮਾਮਲਾ ਗਲੀ ਚੱਲਣ ਤੱਕ ਪਹੁੰਚ ਜਾਂਦਾ ਹੈ। ਇਸ ਦੀ ਤਾਜ਼ਾ ਉਦਾਹਰਣ ਅਮਰੀਕਾ ਦੇ ਕੈਲੀਫ਼ੋਰਨੀਆ ਵਿੱਚ ਦੇਖਣ ਨੂੰ ਮਿਲੀ।
ਜਿੱਥੇ ਸੈਕਰੋਮੈਂਟੋ ਕਾਉੰਟੀ ਦੇ ਗੁਰਦੁਆਰਾ ਸਾਹਿਬ ਵਿੱਚ ਐਤਵਾਰ ਨੂੰ ਦੁਪਹਿਰ ਸਮੇਂ ਸਿੱਖਾਂ ਦਾ ਆਪਸ ਵਿੱਚ ਹੀ ਟਕਰਾਅ ਹੋ ਗਿਆ ਅਤੇ ਗਲੀ ਚੱਲ ਗਈ। ਇਸ ਘਟਨਾ ਵਿੱਚ ਕਈਆਂ ਦੇ ਸੱਟਾਂ ਲੱਗੀਆਂ। ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
2 ਦੇ ਜ਼ਿਆਦਾ ਸੱਟਾਂ ਲੱਗੀਆਂ ਹਨ। ਇਨ੍ਹਾਂ ਵਿੱਚੋਂ ਇੱਕ ਨੂੰ ਗਲੀ ਚਲਾਉਣ ਲਈ ਜ਼ਿੰਮੇਵਾਰ ਸਮਝਿਆ ਜਾਂਦਾ ਹੈ। ਪੁਲਿਸ ਨੇ ਇਨ੍ਹਾਂ ਵਿੱਚੋਂ ਇੱਕ ਨੂੰ ਫੜ ਲਿਆ ਹੈ। ਦੂਜੇ ਦੀ ਭਾਲ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਇਸ ਗੁਰਦੁਆਰਾ ਸਾਹਿਬ ਵਿੱਚ ਹਰ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪ੍ਰੋਗਰਾਮ ਕੀਤਾ ਜਾਂਦਾ ਹੈ। ਇਸ ਪ੍ਰੋਗਰਾਮ ਦੌਰਾਨ ਹੀ ਐਤਵਾਰ ਨੂੰ ਇਹ ਘਟਨਾ ਵਾਪਰ ਗਈ।